ਜੰਮੂ-ਕਸ਼ਮੀਰ ਤੇ ਲੱਦਾਖ ਦੇ ਵਿਕਾਸ ਲਈ ਮੁਕੇਸ਼ ਅੰਬਾਨੀ ਦੇ ਵੱਡੇ ਐਲਾਨ
ਮੁਕੇਸ਼ ਅੰਬਾਨੀ ਨੇ ਕਿਹਾ, 'ਅਸੀਂ ਜੰਮੂ-ਕਸ਼ਮੀਰ ਤੇ ਲੱਦਾਖ ਦੇ ਵਿਕਾਸ ਤੇ ਉੱਥੋਂ ਦੇ ਲੋਕਾਂ ਦੀਆਂ ਜ਼ਰੂਰਤਾਂ ਲਈ ਵਚਨਬੱਧ ਹਾਂ। ਰਿਲਾਇੰਸ ਜੰਮੂ ਕਸ਼ਮੀਰ ਤੇ ਲੱਦਾਖ ਵਿੱਚ ਵਿਕਾਸ ਕਾਰਜਾਂ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਸਥਾਪਤ ਕਰੇਗੀ।'
ਨਵੀਂ ਦਿੱਲੀ: ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰਆਈਐਲ) ਦੀ ਸਾਲਾਨਾ ਆਮ ਬੈਠਕ (ਏਜੀਐਮ) ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਵਿਕਾਸ ਲਈ ਤਿਆਰ ਹਨ। ਮੁਕੇਸ਼ ਅੰਬਾਨੀ ਨੇ ਕਿਹਾ, 'ਅਸੀਂ ਜੰਮੂ-ਕਸ਼ਮੀਰ ਤੇ ਲੱਦਾਖ ਦੇ ਵਿਕਾਸ ਤੇ ਉੱਥੋਂ ਦੇ ਲੋਕਾਂ ਦੀਆਂ ਜ਼ਰੂਰਤਾਂ ਲਈ ਵਚਨਬੱਧ ਹਾਂ। ਰਿਲਾਇੰਸ ਜੰਮੂ ਕਸ਼ਮੀਰ ਤੇ ਲੱਦਾਖ ਵਿੱਚ ਵਿਕਾਸ ਕਾਰਜਾਂ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਸਥਾਪਤ ਕਰੇਗੀ।'
ਦੱਸ ਦੇਈਏ ਜੰਮੂ-ਕਸ਼ਮੀਰ ਤੇ ਲੱਦਾਖ ਨੂੰ ਦੋ ਵੱਖ-ਵੱਖ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਦੇ ਕੇਂਦਰ ਦੇ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਦੋਵਾਂ ਰਾਜਾਂ ਦੇ ਵਿਕਾਸ ਪ੍ਰਤੀ ਵਚਨਬੱਧਤਾ ਬਾਰੇ ਗੱਲ ਕੀਤੀ ਸੀ। ਅੰਬਾਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੇਨਤੀ 'ਤੇ ਉਹ ਜੰਮੂ-ਕਸ਼ਮੀਰ ਤੇ ਲੱਦਾਖ ਦੇ ਲੋਕਾਂ ਲਈ ਤੁਰੰਤ ਕੰਮ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੰਮੂ-ਕਸ਼ਮੀਰ ਤੇ ਲੱਦਾਖ ਲਈ ਕਈ ਵੱਡੇ ਐਲਾਨ ਹੋਣਗੇ।
ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਸਨਅਤਕਾਰਾਂ ਨੂੰ ਜੰਮੂ ਕਸ਼ਮੀਰ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ ਸੀ।