Dismissed IAS Trainee Pooja Khedkar: ਦਿੱਲੀ ਹਾਈ ਕੋਰਟ ਨੇ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟਾ ਲਾਭ ਪ੍ਰਾਪਤ ਕਰਨ ਦੇ ਮਾਮਲੇ ਵਿੱਚ ਸਾਬਕਾ ਆਈਏਐਸ ਟ੍ਰੇਨੀ ਪੂਜਾ ਖੇਡਕਰ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਦਿੱਲੀ ਪੁਲਿਸ ਨੂੰ 21 ਅਗਸਤ ਤੱਕ ਪੂਜਾ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਪੂਜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।



ਹਾਲ ਹੀ ਵਿੱਚ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ 31 ਜੁਲਾਈ ਨੂੰ ਪੂਜਾ ਦੀ ਉਮੀਦਵਾਰੀ ਰੱਦ ਕਰ ਦਿੱਤੀ ਹੈ ਅਤੇ ਉਸ ਨੂੰ ਭਵਿੱਖ ਵਿੱਚ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਹੈ।


ਧਿਆਨਯੋਗ ਹੈ ਕਿ ਖੇਡਕਰ ਨੇ ਰਿਜ਼ਰਵੇਸ਼ਨ ਲਾਭ ਲੈਣ ਲਈ ਯੂਪੀਐਸਸੀ ਸਿਵਲ ਸਰਵਿਸਿਜ਼ ਪ੍ਰੀਖਿਆ-2022 ਲਈ ਆਪਣੀ ਅਰਜ਼ੀ ਵਿੱਚ ਗਲਤ ਜਾਣਕਾਰੀ ਦਿੱਤੀ ਸੀ। 1 ਅਗਸਤ ਨੂੰ ਹੇਠਲੀ ਅਦਾਲਤ ਨੇ ਉਸ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਪੂਜਾ 'ਤੇ ਗੰਭੀਰ ਦੋਸ਼ ਹਨ, ਜਿਨ੍ਹਾਂ ਦੀ ਪੂਰੀ ਜਾਂਚ ਦੀ ਲੋੜ ਹੈ।


ਖੇਡਕਰ ਨੇ ਹੇਠਲੀ ਅਦਾਲਤ ਦੇ ਸਾਹਮਣੇ ਕਿਹਾ ਸੀ ਕਿ ਉਸ ਨੂੰ ਗ੍ਰਿਫਤਾਰੀ ਦਾ ਖ਼ਤਰਾ ਹੈ, ਅਜਿਹੇ ਵਿਚ ਉਸ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਹੇਠਲੀ ਅਦਾਲਤ ਨੇ ਕਿਹਾ ਸੀ ਕਿ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਨੂੰ ਸਥਾਪਤ ਕਰਨ ਲਈ ਮੁਲਜ਼ਮਾਂ ਤੋਂ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਸੀ। ਨਾਲ ਹੀ ਦਿੱਲੀ ਪੁਲਿਸ ਨੂੰ ਇਸ ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।