ਖੇਤਰੀ ਪਾਰਟੀਆਂ ਨੇ ਕਿਹਾ ਹੈ ਕਿ ਸੂਬੇ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਦਾ ਡਟ ਕੇ ਵਿਰੋਧ ਹੋਏਗਾ। ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਨੇ ਕਿਹਾ ਕਿ ਸੰਵਿਧਾਨਕ ਤਜਵੀਜ਼ਾਂ ਜੋ ਰਾਜ ਨੂੰ ਵਿਸ਼ੇਸ਼ ਦਰਜਾ ਦਿੰਦੀਆਂ ਹਨ, ਨੂੰ ਹਟਾਉਣਾ ਅੱਗ ਨਾਲ ਖੇਡਣਾ ਹੈ।
ਮੀਡੀਆ ਰਿਪੋਰਟ ਮੁਤਾਬਕ ਅੱਜ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰ ਘਰਾਂ ਵਿੱਚ ਹੀ ਨਜ਼ਰਬੰਦ ਹਨ। ਕਸ਼ਮੀਰ ਘਾਟੀ ’ਚ ਸੰਵੇਦਨਸ਼ੀਲ ਟਿਕਾਣਿਆਂ ਤੇ ਇਲਾਕਿਆਂ ਵਿੱਚ ਚੱਪੇ-ਚੱਪੇ 'ਤੇ ਸੁਰੱਖਿਆ ਤਾਇਨਾਤ ਹੈ। ਪੂਰੀ ਵਾਦੀ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਹਨ।
ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਹੋਰ ਤਣਾਅ ਵਧ ਸਕਦਾ ਹੈ। ਹੁਣ ਤੱਕ ਵੱਖਵਾਦੀ ਧਿਰਾਂ ਹੀ ਰੋਸ ਮੁਜ਼ਾਹਰੇ ਕਰ ਰਹੀਆਂ ਸੀ। ਹੁਣ ਮੁੱਖ ਧਾਰਾ ਵਾਲੀਆਂ ਸਿਆਸੀ ਧਿਰਾਂ ਵੀ ਮੈਦਾਨ ਵਿੱਚ ਆ ਗਈਆਂ ਹਨ।