Republic Day 2022: ਗਣਤੰਤਰ ਦਿਵਸ 'ਤੇ ਦਿੱਲੀ ਦੇ ਚੱਪੇ-ਚੱਪੇ 'ਤੇ ਚੌਕਸੀ, ਐਲਾਨੇ ਜਾਣਗੇ ਬਹਾਦਰੀ ਪੁਰਸਕਾਰ, ਰਾਸ਼ਟਰਪਤੀ ਕਰਨਗੇ ਦੇਸ਼ ਨੂੰ ਸੰਬੋਧਨ
Republic Day: ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਮੌਕੇ 'ਤੇ 23 ਜਨਵਰੀ ਤੋਂ ਗਣਤੰਤਰ ਦਿਵਸ ਸਮਾਰੋਹ ਸ਼ੁਰੂ ਹੋ ਗਿਆ ਹੈ। ਇਹ ਸਮਾਗਮ 30 ਜਨਵਰੀ ਨੂੰ ਸ਼ਹੀਦੀ ਦਿਵਸ ਮੌਕੇ ਸਮਾਪਤ ਹੋਣਗੇ।
Republic Day Parade 2022: ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਦੇਖਦੇ ਹੋਏ ਦਿੱਲੀ ਪੁਲਿਸ (Delhi Police) ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਵਿਜੇ ਚੌਕ ਤੋਂ ਲਾਲ ਕਿਲੇ (Red Fort) ਤੱਕ ਪਰੇਡ ਦੇ ਰਸਤੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਗਣਤੰਤਰ ਦਿਵਸ (Republic Day) ਸਮਾਰੋਹ ਦੀ ਸੁਰੱਖਿਆ ਲਈ ਕਰੀਬ 30 ਹਜ਼ਾਰ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਅੱਜ ਸ਼ਾਮ ਦੇਸ਼ ਨੂੰ ਸੰਬੋਧਨ ਕਰਨਗੇ।
ਦੱਸ ਦਈਏ ਕਿ ਹਰ ਸਾਲ ਗਣਤੰਤਰ ਦਿਵਸ ਦੇ ਵਿਸ਼ੇਸ਼ ਮੌਕੇ 'ਤੇ ਬਹਾਦਰੀ ਪੁਰਸਕਾਰਾਂ (Gallantry Award) ਦਾ ਐਲਾਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇਸ ਦਾ ਐਲਾਨ ਕੀਤਾ ਗਿਆ ਹੈ। ਹਰ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਦੇਸ਼ ਦੀ ਸੁਰੱਖਿਆ ਲਈ ਅਦੁੱਤੀ ਦਲੇਰੀ ਦਾ ਪ੍ਰਦਰਸ਼ਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਗਣਤੰਤਰ ਦਿਵਸ 2022 ਦੇ ਮੌਕੇ 'ਤੇ ਜਵਾਨਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੀ ਸੂਚੀ ਮੰਗਲਵਾਰ ਨੂੰ ਜਾਰੀ ਕੀਤੀ ਜਾ ਸਕਦੀ ਹੈ।
'ਗੈਲੈਂਟਰੀ ਐਵਾਰਡ' ਤੋਂ ਇਲਾਵਾ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨਾਂ 'ਚੋਂ ਇੱਕ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਸਮੇਤ ਪਦਮ ਪੁਰਸਕਾਰਾਂ ਦਾ ਐਲਾਨ ਵੀ ਸ਼ਾਇਦ ਮੰਗਲਾਵਰ ਨੂੰ ਕੀਤਾ ਜਾਵੇਗਾ। ਇਹ ਪੁਰਸਕਾਰ ਹਰ ਸਾਲ ਭਾਰਤ ਸਰਕਾਰ ਵੱਲੋਂ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਬੇਮਿਸਾਲ ਕੰਮ ਲਈ ਦਿੱਤੇ ਜਾਂਦੇ ਹਨ। ਪਦਮ ਪੁਰਸਕਾਰ ਸਾਲ 1954 ਵਿੱਚ ਸ਼ੁਰੂ ਕੀਤਾ ਗਿਆ ਸੀ।
ਦਿੱਲੀ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਗਣਤੰਤਰ ਦਿਵਸ ਦੀ ਪਰੇਡ 26 ਜਨਵਰੀ ਨੂੰ ਸਵੇਰੇ 10.20 ਵਜੇ ਵਿਜੇ ਚੌਕ ਤੋਂ ਸ਼ੁਰੂ ਹੋਵੇਗੀ। ਸਾਵਧਾਨੀ ਦੇ ਤੌਰ 'ਤੇ ਮੰਗਲਵਾਰ (25 ਜਨਵਰੀ) ਨੂੰ ਸ਼ਾਮ 6 ਵਜੇ ਤੋਂ ਵਿਜੇ ਚੌਕ ਤੋਂ ਇੰਡੀਆ ਗੇਟ ਤੱਕ ਰਾਜਪਥ 'ਤੇ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਰਾਤ 11 ਵਜੇ ਤੋਂ ਬਾਅਦ ਕੋਈ ਵੀ ਰਫੀ ਮਾਰਗ, ਜਨਪਥ, ਮਾਨ ਸਿੰਘ ਮਾਰਗ ਰੋਡ 'ਤੇ ਨਹੀਂ ਜਾ ਸਕੇਗਾ।
ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ 26 ਜਨਵਰੀ ਨੂੰ ਦੁਪਹਿਰ 2 ਵਜੇ ਤੋਂ 12.30 ਵਜੇ ਤੱਕ ਪਰੇਡ ਵਾਲੇ ਰਸਤੇ 'ਤੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਗਣਤੰਤਰ ਦਿਵਸ ਦੀ ਪਰੇਡ ਲਈ ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ 30 ਹਜ਼ਾਰ ਤੋਂ ਵੱਧ ਜਵਾਨ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਸਾਰਿਆਂ ਦੀ ਮਦਦ ਲਈ ਅਰਧ ਸੈਨਿਕ ਬਲਾਂ ਦੀਆਂ 65 ਕੰਪਨੀਆਂ ਵੀ ਤਾਇਨਾਤ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: Weather Forecast Today, 25 January 2022: ਪੰਜਾਬ-ਹਰਿਆਣਾ-ਯੂਪੀ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ, ਕਈ ਥਾਵਾਂ 'ਤੇ ਰਹੇਗੀ ਧੁੰਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin