Republic day Padma Awards 2022 List: ਦੇਸ਼ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਭਾਰਤ ਸਰਕਾਰ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਦੇਸ਼ ਦਾ ਵਿਸ਼ੇਸ਼ ਸਨਮਾਨ ਪਦਮ ਪੁਰਸਕਾਰ ਵੀ ਗਣਤੰਤਰ ਦਿਵਸ ਵਾਲੇ ਦਿਨ ਦਿੱਤਾ ਜਾਂਦਾ ਹੈ। ਇਸ ਸਾਲ ਵੀ ਕਈ ਲੋਕਾਂ ਨੂੰ ਇਹ ਐਵਾਰਡ ਮਿਲਣ ਵਾਲਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਖੁਸ਼ ਹੈ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ 'ਤੇ ਸਾਰਿਆਂ ਨੂੰ ਮਾਣ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ, "ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈ। ਪੂਰੇ ਦੇਸ਼ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਮਾਣ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ 'ਤੇ ਮਾਣ ਹੈ।"
ਸਰਕਾਰ ਨੇ ਮੰਗਲਵਾਰ ਨੂੰ 128 ਪਦਮ ਪੁਰਸਕਾਰਾਂ ਦਾ ਐਲਾਨ ਕੀਤਾ। ਇਸ ਸੂਚੀ ਵਿੱਚ 4 ਪਦਮ ਵਿਭੂਸ਼ਣ, 17 ਪਦਮ ਭੂਸ਼ਣ ਅਤੇ 107 ਪਦਮ ਸ਼੍ਰੀ ਪੁਰਸਕਾਰ ਸ਼ਾਮਲ ਹਨ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਕਲਿਆਣ ਸਿੰਘ ਅਤੇ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ, ਜੋ ਹਾਲ ਹੀ ਵਿੱਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ।
'ਕਿਰਾਨਾ ਘਰਾਣੇ' ਦੀ ਸ਼ਾਸਤਰੀ ਗਾਇਕਾ ਪ੍ਰਭਾ ਅਤਰੇ (88) ਅਤੇ ਹਿੰਦੂ ਧਾਰਮਿਕ ਪੁਸਤਕਾਂ ਪ੍ਰਕਾਸ਼ਿਤ ਕਰਨ ਵਾਲੀ ਗੀਤਾ ਪ੍ਰੈਸ ਦੇ ਸਾਬਕਾ ਪ੍ਰਧਾਨ ਰਾਧੇਸ਼ਿਆਮ ਖੇਮਕਾ ਨੂੰ ਵੀ ਦੂਜੇ ਸਰਵਉੱਚ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ: ਫ਼ਸਲਾਂ ਦੀ ਖ਼ਤਰਨਾਕ ਬਿਮਾਰੀਆਂ 'ਤੇ ਖੱਟੀ ਲੱਸੀ ਭਾਰੀ ਪੈਣ ਲੱਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin