ਯੂਪੀ ਭਾਜਪਾ ਦੇ ਘੱਟ ਗਿਣਤੀ ਮੋਰਚਾ ਦੇ ਆਗੂ ਸ਼ਮਸੀ ਆਜ਼ਾਦ ਨੇ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਬੁਲਡੋਜ਼ਰ ਨੂੰ ਸ਼ਾਂਤੀ ਦਾ ਪ੍ਰਤੀਕ ਦੱਸਿਆ ਹੈ। ਇਸ ਪੋਸਟਰ ਵਿੱਚ ਉਨ੍ਹਾਂ ਲਿਖਿਆ ਹੈ- ਚਰਖੇ ਤੋਂ ਇਨਕਲਾਬ ਆਇਆ ਹੈ ਤੇ ਬੁਲਡੋਜ਼ਰ ਤੋਂ ਸ਼ਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਪੋਸਟਰ ਰਾਹੀਂ ਇਹ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਯੂਪੀ ਵਿੱਚ ਅਪਰਾਧੀਆਂ ਨੂੰ ਅਪਰਾਧ ਤੋਂ ਦੂਰ ਰਹਿਣਾ ਹੋਵੇਗਾ ਕਿਉਂਕਿ ਇਹ ਯੋਗੀ ਸਰਕਾਰ ਹੈ।


ਸ਼ਮਸੀ ਆਜ਼ਾਦ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਪੋਸਟਰ 'ਤੇ ਲਿਖੇ ਨਾਅਰੇ ਦਾ ਮਤਲਬ ਬਿਲਕੁਲ ਸਪੱਸ਼ਟ ਹੈ। ਜਦੋਂ ਯੋਗੀ ਜੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਤਾਂ ਉਨ੍ਹਾਂ ਕਿਹਾ ਕਿ ਉੱਤਪ ਪ੍ਰਦੇਸ਼ ਨੂੰ ਅਪਰਾਧ ਤੋਂ ਹੀ ਨਹੀਂ ਸਗੋਂ ਅਪਰਾਧੀਆਂ ਤੋਂ ਮੁਕਤ ਕਰਨ ਹੈ।






ਉਨ੍ਹਾਂ ਨੇ ਕਿਹਾ,''ਯੋਗੀ ਨੇ ਇਸ ਦੇ ਨਾਲ ਹੀ ਕਿਹਾ ਕਿ ਜਦੋਂ ਮਾਫੀਆ ਦੀ ਜਾਇਦਾਦ 'ਤੇ ਬੁਲਡੋਜ਼ਰ ਦੀ ਕਾਰਵਾਈ ਹੁੰਦੀ ਹੈ ਤਾਂ ਕਿਤੇ ਨਾ ਕਿਤੇ ਉਨ੍ਹਾਂ ਦੀ ਕਮਰ ਟੁੱਟ ਜਾਂਦੀ ਹੈ। ਉਨ੍ਹਾਂ ਦੇ ਇਰਾਦੇ ਟੁੱਟ ਜਾਂਦੇ ਹਨ । ਯੋਗੀ ਇਸ ਮਿਸ਼ਨ ਨੂੰ ਲੈ ਕੇ ਅੱਗੇ ਵਧ ਰਹੇ ਹਨ। ਆਓ ਅਤੇ ਤੁਸੀਂ ਦੇਖੋਗੇ ਕਿ ਅੱਜ ਉੱਤਰ ਪ੍ਰਦੇਸ਼ ਵਿੱਚ ਸ਼ਾਂਤੀ ਅਤੇ ਏਕਤਾ ਹੈ, ਅੱਜ ਯੂਪੀ ਵਿਕਾਸ ਦੇ ਰਾਹ 'ਤੇ ਵੱਧ ਰਿਹਾ ਹੈ, ਤਾਂ ਇਹ ਬੁਲਡੋਜ਼ਰ ਇਸਦੀ ਇੱਕ ਵੱਡੀ ਉਦਾਹਰਣ ਹੈ।


ਭਾਜਪਾ ਘੱਟ ਗਿਣਤੀ ਮੋਰਚਾ ਦੇ ਨੇਤਾ ਨੇ ਕਿਹਾ, "ਇਸ ਬੁਲਡੋਜ਼ਰ ਨੂੰ ਰੋਲ ਮਾਡਲ ਮੰਨਦੇ ਹੋਏ, ਯੂਪੀ ਤੋਂ ਇਲਾਵਾ ਕਈ ਰਾਜਾਂ ਨੇ ਇਸ ਦਾ ਪਾਲਣ ਕੀਤਾ ਹੈ। ਅਸੀਂ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਦੇ ਹਾਂ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।