Rewa Bus Accident : ਮੱਧ ਪ੍ਰਦੇਸ਼ ਦੇ ਰੀਵਾ 'ਚ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 15 ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਲੋਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਭਿਆਨਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਸੀਐਮ ਸ਼ਿਵਰਾਜ ਨੇ ਕਿਹਾ ਹੈ ਕਿ ਹਾਦਸੇ ਵਿੱਚ ਜ਼ਖਮੀਆਂ ਦੇ ਇਲਾਜ ਦਾ ਖਰਚਾ ਸਰਕਾਰ ਚੁੱਕੇਗੀ।

 

ਇਹ ਵੀ ਪੜ੍ਹੋ : Rewa Accident: ਰੀਵਾ ਵਿੱਚ ਦਰਦਨਾਕ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ, 14 ਦੀ ਮੌਤ 40 ਤੋਂ ਵੱਧ ਜ਼ਖਮੀ


ਸੀਐਮ ਯੋਗੀ ਨੇ ਟਵੀਟ ਕਰਦਿਆਂ ਕਿਹਾ , “ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਸੜਕ ਹਾਦਸੇ ਵਿੱਚ ਜਾਨੀ ਨੁਕਸਾਨ ਬਹੁਤ ਦੁਖਦ ਹੈ। ਭਗਵਾਨ ਸ਼੍ਰੀ ਰਾਮ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ।" ਇੱਕ ਹੋਰ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ, "ਜ਼ਖਮੀਆਂ ਦੇ ਸਹੀ ਇਲਾਜ ਅਤੇ ਉੱਤਰ ਪ੍ਰਦੇਸ਼ ਦੇ ਨਿਵਾਸੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਰਾਜ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲਬਾਤ ਕੀਤੀ ਗਈ ਹੈ। ਮ੍ਰਿਤਕਾਂ ਦੇ ਵਾਰਸਾਂ ਨੂੰ 02-02 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।

ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ- ਸੀਐੱਮ ਸ਼ਿਵਰਾਜ


ਐਮਪੀ ਦੇ ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਲਿਖਿਆ, "ਰੀਵਾ ਵਿੱਚ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਇੱਕ ਯਾਤਰੀ ਬੱਸ ਦੇ ਹਾਦਸੇ ਬਾਰੇ ਦੁਖਦ ਖ਼ਬਰ ਮਿਲੀ ਹੈ। ਮੈਂ ਇਸ ਬੇਹੱਦ ਦਿਲ ਦਹਿਲਾਉਣ ਵਾਲੀ ਘਟਨਾ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਸ਼ਾਂਤੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।”

 ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਸੀ ਬੱਸ 


 ਦੱਸ ਦੇਈਏ ਕਿ ਇਹ ਦਰਦਨਾਕ ਹਾਦਸਾ ਰਾਤ 10.30 ਤੋਂ 11.30 ਦੇ ਵਿਚਕਾਰ ਵਾਪਰਿਆ ਹੈ। ਬੱਸ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਸੀ। ਇਸ ਦੌਰਾਨ ਸੁਹਾਗੀ ਇਲਾਕੇ ਕੋਲ ਬੱਸ ਦੀ ਟਰਾਲੀ ਨਾਲ ਟੱਕਰ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ 'ਚ ਲੱਗੀ ਹੋਈ ਹੈ। ਹਾਦਸੇ ਤੋਂ ਬਾਅਦ ਮੌਕੇ 'ਤੇ ਰੌਲਾ ਪੈ ਗਿਆ। ਚਾਰੇ ਪਾਸੇ ਹਫੜਾ-ਦਫੜੀ ਦਾ ਮਾਹੌਲ ਸੀ। ਜ਼ਖਮੀਆਂ ਨੂੰ ਇਲਾਜ ਲਈ ਜ਼ਿਲੇ ਦੇ ਸੰਜੇ ਗਾਂਧੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਟੂਨਥਰ ਵਿਖੇ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਡਬਲ ਡੈਕਰ ਸੀ।