ਪੜਚੋਲ ਕਰੋ
Advertisement
ਕਣਕ ਦਾ 21 ਤੇ ਚੌਲ ਦਾ 22 ਰੁਪਏ ਪ੍ਰਤੀ ਕਿੱਲੋ ਭਾਅ ਤੈਅ
ਕੋਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਲਾਗੂ ਕੀਤੀ ਗਈ ਤਾਲਾਬੰਦੀ ਦੌਰਾਨ ਖੁੱਲ੍ਹੇ ਬਾਜ਼ਾਰ ਵਿੱਚ ਅਨਾਜ ਦੀ ਢੁਕਵੀਂ ਸਪਲਾਈ ਲਈ ਕੇਂਦਰੀ ਖੁਰਾਕ ਮੰਤਰਾਲੇ ਨੇ ਅਨਾਜ ਦੀ ਖਰੀਦ ਦੀਆਂ ਸ਼ਰਤਾਂ ਨੂੰ ਸਰਲ ਬਣਾਇਆ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਲਾਗੂ ਕੀਤੀ ਗਈ ਤਾਲਾਬੰਦੀ ਦੌਰਾਨ ਖੁੱਲ੍ਹੇ ਬਾਜ਼ਾਰ ਵਿੱਚ ਅਨਾਜ ਦੀ ਢੁਕਵੀਂ ਸਪਲਾਈ ਲਈ ਕੇਂਦਰੀ ਖੁਰਾਕ ਮੰਤਰਾਲੇ ਨੇ ਅਨਾਜ ਦੀ ਖਰੀਦ ਦੀਆਂ ਸ਼ਰਤਾਂ ਨੂੰ ਸਰਲ ਬਣਾਇਆ ਹੈ। ਟੈਂਡਰ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਸਰਕਾਰ ਨੇ ਹੁਣ ਕਣਕ ਦਾ ਭਾਅ 21 ਰੁਪਏ ਤੇ ਚਾਵਲ 22 ਰੁਪਏ ਪ੍ਰਤੀ ਕਿੱਲੋ ਤੈਅ ਕੀਤਾ ਹੈ।
ਇਹ ਫੈਸਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੇ ਤਿੰਨ ਮੰਤਰੀਆਂ ਦੇ ਸਮੂਹ ਵਿੱਚ ਲਿਆ ਗਿਆ। ਮੰਤਰੀਆਂ ਦੇ ਸਮੂਹ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਖਪਤਕਾਰ ਮਾਮਲੇ ਤੇ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਸ਼ਾਮਲ ਸਨ।
ਇਸ ਫੈਸਲੇ ਤੋਂ ਬਾਅਦ ਕੋਈ ਵੀ ਸੰਸਥਾ ਜਾਂ ਵੱਡਾ ਖਪਤਕਾਰ ਲੋੜੀਂਦੀ ਮਾਤਰਾ ਵਿੱਚ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਦੇ ਗੋਦਾਮਾਂ ਤੋਂ ਕਣਕ ਜਾਂ ਚਾਵਲ ਖਰੀਦ ਸਕਦੇ ਹਨ। ਇਸ ਫੈਸਲੇ ਦਾ ਉਦੇਸ਼ ਇਹ ਹੈ ਕਿ ਟੈਂਡਰ ਪ੍ਰਕਿਰਿਆ ਦੀ ਪਾਲਣਾ ਤੇ ਹੋਰ ਕਈ ਸ਼ਰਤਾਂ ਕਾਰਨ ਅਨਾਜ ਦੀ ਸਪਲਾਈ ਵਿੱਚ ਦੇਰੀ ਹੋ ਰਹੀ ਸੀ।
ਪ੍ਰਕਿਰਿਆ ਨੂੰ ਸਰਲ ਬਣਾਉਣ ਨਾਲ ਹੁਣ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਅਨਾਜ ਸਪਲਾਈ ਕਰਨਾ ਸੌਖਾ ਹੋ ਜਾਵੇਗਾ। ਅਵਾਜਾਈ ਦੀ ਜ਼ਿੰਮੇਵਾਰੀ ਰੇਲਵੇ ਵਲੋਂ ਪੂਰੀ ਕੀਤੀ ਜਾ ਸਕਦੀ ਹੈ। ਲੌਕਡਾਉਨ ਦੌਰਾਨ ਅਨਾਜ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਹ ਜਾਣਕਾਰੀ ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਦਿੱਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਲੁਧਿਆਣਾ
ਸਿਹਤ
ਸਿਹਤ
Advertisement