ਪੜਚੋਲ ਕਰੋ

Rice Export: ਕਿਸਾਨਾਂ ਲਈ ਖੁਸ਼ਖਬਰੀ! ਕੇਂਦਰ ਸਰਕਾਰ ਨੇ ਚੌਲਾਂ ਬਾਰੇ ਲਿਆ ਵੱਡਾ ਫੈਸਲਾ, ਝੋਨੇ ਦਾ ਵਧੇਗਾ ਭਾਅ?

ਕੇਂਦਰ ਸਰਕਾਰ ਨੇ ਗੈਰ-ਬਾਸਮਤੀ ਸਫੈਦ ਚੌਲਾਂ ਨੂੰ ਬਰਾਮਦ ਡਿਊਟੀ ਤੋਂ ਛੋਟ ਦੇ ਦਿੱਤੀ ਹੈ। ਜਦੋਂਕਿ ਉਬਲੇ ਹੋਏ ਚੌਲਾਂ 'ਤੇ ਡਿਊਟੀ ਘਟਾ ਕੇ 10 ਫੀਸਦੀ ਕਰ ਦਿੱਤੀ ਗਈ ਹੈ।

Export Duty on Non Basmati Rice: ਕੇਂਦਰ ਸਰਕਾਰ ਨੇ ਗੈਰ-ਬਾਸਮਤੀ ਸਫੈਦ ਚੌਲਾਂ ਨੂੰ ਬਰਾਮਦ ਡਿਊਟੀ ਤੋਂ ਛੋਟ ਦੇ ਦਿੱਤੀ ਹੈ। ਜਦੋਂਕਿ ਉਬਲੇ ਹੋਏ ਚੌਲਾਂ 'ਤੇ ਡਿਊਟੀ ਘਟਾ ਕੇ 10 ਫੀਸਦੀ ਕਰ ਦਿੱਤੀ ਗਈ ਹੈ। ਐਕਸਪੋਰਟ ਡਿਊਟੀ 'ਚ ਇਹ ਕਟੌਤੀ ਸਰਕਾਰ ਵੱਲੋਂ ਬਾਸਮਤੀ ਚੌਲਾਂ 'ਤੇ ਘੱਟੋ-ਘੱਟ ਬਰਾਮਦ ਮੁੱਲ ਹਟਾਉਣ ਦੇ ਪੰਦਰਵਾੜੇ ਦੇ ਅੰਦਰ ਹੀ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਝੋਨੇ ਦਾ ਵੱਧ ਭਾਅ ਮਿਲ ਸਕਦਾ ਹੈ।

ਦਰਅਸਲ ਬਰਾਮਦ ਡਿਊਟੀ ਵਿੱਚ ਕਟੌਤੀ ਮਗਰੋਂ ਪ੍ਰਾਈਵੇਟ ਵਪਾਰੀ ਵੱਧ ਝੋਨਾ ਖਰੀਦਣਗੇ। ਇਸ ਲਈ ਉਹ ਐਮਐਸਪੀ ਤੋਂ ਵੱਧ ਭਾਅ ਦੇਣਗੇ ਜਿਸ ਨਾਲ ਕਿਸਾਨਾਂ ਨੂੰ ਲਾਹਾ ਮਿਲੇਗਾ। ਸ਼ੁੱਕਰਵਾਰ ਦੇਰ ਰਾਤ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਵਿੱਤ ਮੰਤਰਾਲੇ ਦੇ ਅਧੀਨ ਮਾਲ ਵਿਭਾਗ ਨੇ ਕਿਹਾ ਕਿ ਭੂਰੇ ਚਾਵਲ ਤੇ ਝੋਨੇ ਜਾਂ ਕੱਚੇ ਚੌਲਾਂ 'ਤੇ ਨਿਰਯਾਤ ਡਿਊਟੀ ਘਟਾ ਕੇ 10 ਪ੍ਰਤੀਸ਼ਤ ਕਰ ਦਿੱਤੀ ਹੈ। ਚੌਲਾਂ ਦੀਆਂ ਇਨ੍ਹਾਂ ਕਿਸਮਾਂ ਦੇ ਨਾਲ-ਨਾਲ ਗੈਰ-ਬਾਸਮਤੀ ਸਫੈਦ ਚੌਲਾਂ 'ਤੇ ਹੁਣ ਤੱਕ 20 ਫੀਸਦੀ ਨਿਰਯਾਤ ਡਿਊਟੀ ਸੀ। 

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਡਿਊਟੀ ਬਦਲਾਅ 27 ਸਤੰਬਰ, 2024 ਤੋਂ ਲਾਗੂ ਹੋਣਗੇ। ਇਸ ਮਹੀਨੇ ਦੇ ਸ਼ੁਰੂ ਵਿੱਚ, ਸਰਕਾਰ ਨੇ ਨਿਰਯਾਤ ਨੂੰ ਹੁਲਾਰਾ ਦੇਣ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਬਾਸਮਤੀ ਚੌਲਾਂ ਦੀ ਘੱਟੋ-ਘੱਟ ਨਿਰਯਾਤ ਕੀਮਤ ਨੂੰ ਖਤਮ ਕਰ ਦਿੱਤਾ ਸੀ।

ਸਰਕਾਰ ਨੇ ਸ਼ਨੀਵਾਰ ਨੂੰ ਗੈਰ-ਬਾਸਮਤੀ ਚਿੱਟੇ ਚੌਲਾਂ ਦੀ ਵਿਦੇਸ਼ੀ ਬਰਾਮਦ 'ਤੇ ਪੂਰਨ ਪਾਬੰਦੀ ਹਟਾ ਦਿੱਤੀ ਹੈ। ਹਾਲਾਂਕਿ, ਨਿਰਯਾਤ ਲਈ $490 ਪ੍ਰਤੀ ਟਨ ਦਾ ਘੱਟੋ-ਘੱਟ ਨਿਰਯਾਤ ਮੁੱਲ (MEP) ਲਾਗੂ ਕਰ ਦਿੱਤਾ ਗਿਆ ਹੈ। ਯਾਦ ਰਹੇ ਘਰੇਲੂ ਸਪਲਾਈ ਨੂੰ ਹੁਲਾਰਾ ਦੇਣ ਲਈ 20 ਜੁਲਾਈ 2023 ਤੋਂ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ।

ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ (ਡੀਜੀਐਫਟੀ) ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ, "ਗੈਰ-ਬਾਸਮਤੀ ਸਫੈਦ ਚਾਵਲ (ਅਰਧ-ਮਿੱਲਡ ਜਾਂ ਪੂਰਨ-ਮਿਲਡ, ਚਾਹੇ ਪਾਲਿਸ਼ ਕੀਤੇ ਹੋਏ ਜਾਂ ਨਾ ਕੀਤੇ ਹੋਏ) ਲਈ ਨਿਰਯਾਤ ਨੀਤੀ ਨੂੰ ਸੋਧਿਆ ਗਿਆ ਹੈ। ਇਹ ਤੁਰੰਤ ਪ੍ਰਭਾਵ ਨਾਲ ਅਗਲੇ ਹੁਕਮਾਂ ਤੱਕ US$490 ਪ੍ਰਤੀ ਟਨ ਦੇ MEP ਦੇ ਅਧੀਨ ਲਾਗੂ ਰਹੇਗਾ।"

ਇਹ ਵੀ ਪੜ੍ਹੋ:ਕੈਨੇਡਾ ਦੇ ਕਿਊਬਿਕ ਸੂਬੇ ਵਿਚ ਦਸਤਾਰ ਉਤੇ ਪਾਬੰਦੀ ਲਗਾਉਣ ਦਾ ਮਾਮਲਾ ਭਖਿਆ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget