ਨਵੀਂ ਦਿੱਲੀ: ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ 7 ਸਾਲਾਂ ਵਿਦਿਆਰਥੀ ਦੀ ਹੋਈ ਹੱਤਿਆ ਦੇ ਮਾਮਲੇ 'ਚ ਸੀ.ਬੀ.ਐੱਸ.ਈ ਨੇ ਰਿਆਨ ਇੰਟਰਨੈਸ਼ਨਲ ਸਕੂਲ ਨੂੰ ਕਾਰਨ ਦੱਸੋ ਨੋਟਿਸ ਭੇਜਦੇ ਹੋਏ 15 ਦਿਨਾਂ 'ਚ ਜਵਾਬ ਦੇਣ ਲਈ ਕਿਹਾ ਹੈ।
ਇਸ ਤੋਂ ਇਲਾਵਾ ਹਰਿਆਣਾ ਸਰਕਾਰ ਨੇ ਰਿਆਨ ਇੰਟਰਨੈਸ਼ਨਲ ਸਕੂਲ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਕੂਲ ਨੂੰ ੩ ਮਹੀਨਿਆਂ ਲਈ ਜ਼ਬਤ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਗੁਰੂਗ੍ਰਾਮ ਦੇ ਭੋਂਡਸੀ ਇਲਾਕੇ ਵਿੱਚ ਸਥਿਤ ਰਿਆਨ ਇੰਟਰਨੈਸ਼ਨਲ ਸਕੂਲ ਦੇ ਦੂਜੀ ਜਮਾਤ ਦੇ ਵਿਦਿਆਰਥੀ ਪ੍ਰਦਿਊਮਨ ਦਾ ਬੀਤੀ 8 ਸਤੰਬਰ ਨੂੰ ਉਸ ਦੇ ਸਕੂਲ ਵਿੱਚ ਹੀ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਮਹਿੰਗੀਆਂ ਫ਼ੀਸਾਂ ਬਟੋਰਨ ਵਾਲੇ ਸਕੂਲਾਂ ਵਿਰੁੱਧ ਪੂਰੇ ਦੇਸ਼ ਵਿੱਚ ਰੋਸ ਦੀ ਲਹਿਰ ਸੀ।