ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਤੇ ਕਾਬੂ ਪਾਉਣ ਲਈ ਦੇਸ਼ ਵਿਆਪੀ ਲੌਕਡਾਊਨ ਲਾਇਆ ਗਿਆ ਸੀ। ਇਸ ਲੌਕਡਾਊਨ ਦੌਰਾਨ ਸੜਕਾਂ ਹਾਦਸਿਆਂ ਵਿੱਚ ਭਾਰੀ ਕਮੀ ਦੇਖਣ ਨੂੰ ਮਿਲੀ ਸੀ। ਇਸ ਦੇ ਨਾਲ ਹੀ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਸੀ। ਹੁਣ ਲੌਕਡਾਊਨ ਦੇ ਅਨਲੌਕ ਹੋਣ ਮਗਰੋਂ ਇੱਕ ਵਾਰ ਫਿਰ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਸੰਖਿਆ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ।
ਜਾਣਕਾਰੀ ਮੁਤਾਬਿਰ ਅਨਲੌਕ ਹੋਣ ਮਗਰੋਂ ਜੁਲਾਈ-ਸਤੰਬਰ ਮਹੀਨੇ ਦੌਰਾਨ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਜੁਲਾਈ-ਸਤੰਬਰ ਦੇ ਅੰਕੜਿਆਂ ਮੁਤਾਬਕ ਤਿੰਨ ਮਹੀਨੇ ਵਿੱਚ 33281 ਲੋਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਐਪ੍ਰਲ-ਜੂਨ ਵਿੱਚ 20732 ਲੋਕਾਂ ਦੀ ਮੌਤ ਹੋਈ, ਪਿਛਲੇ ਸਾਲ 2019 'ਚ 41032 ਲੋਕਾਂ ਦੀ ਐਪ੍ਰਲ-ਜੂਨ ਵਿੱਚ ਮੌਤ ਹੋਈ ਸੀ।
ਪਿਛਲੇ ਸਾਲ ਜੁਲਾਈ-ਸਤੰਬਰ ਦੌਰਾਨ ਸੜਕ ਹਾਦਸਿਆਂ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਇਸ ਸਾਲ ਤੋਂ ਵੱਧ ਸੀ। ਪਿਛਲੇ ਸਾਲ ਜੁਲਾਈ-ਸਤੰਬਰ 'ਚ 34796 ਲੋਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਈ ਸੀ। ਇਸ ਤੋਂ ਇਲਾਵਾ ਇਸ ਸਾਲ ਜਨਵਰੀ-ਮਾਰਚ ਦੌਰਾਨ ਸੜਕ ਹਾਦਸਿਆਂ ਵਿੱਚ 35514 ਲੋਕਾਂ ਦੀ ਮੌਤ ਹੋਈ। ਪਿਛਲੇ ਸਾਲ ਜਨਵਰੀ-ਮਾਰਚ ਦੌਰਾਨ 38603 ਲੋਕਾਂ ਨੇ ਸੜਕ ਹਾਦਸਿਆਂ ਵਿੱਚ ਜਾਨ ਗੁਆਈ ਸੀ।