ਸੋਲਨ: ਹਿਮਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ, ਇੱਥੇ ਸੋਲਨ ਦੇ ਬੱਦੀ ਵਿੱਚ ਪੱਟਾ-ਬਰੋਟੀਵਾਲਾ ਰੋਡ 'ਤੇ ਇੱਕ ਐਚਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਇਸ ਬੱਸ ਵਿੱਚ 32 ਲੋਕ ਸਵਾਰ ਸੀ ਅਤੇ ਇਨ੍ਹਾਂ ਚੋਂ ਬਹੁਤ ਸਾਰੇ ਹੁਣ ਜ਼ਖਮੀ ਹੋਏ ਹਨ। ਇਹ ਵੀ ਦੱਸਿਆ ਗਿਆ ਕਿ ਇਹ ਬੱਸ ਜੋਹਡਜੀ ਸਾਹਿਬ ਤੋਂ ਨਾਲਾਗੜ੍ਹ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਸੰਤੁਲਨ ਵਿਗੜਨ ਕਾਰਨ ਬੱਸ ਖਾਈ ਵਿੱਚ ਡਿੱਗ ਗਈ।


ਖ਼ਬਰਾਂ ਮੁਤਾਬਕ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਆਸਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਬਚਾਇਆ। ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਇਹ ਭਿਆਨਕ ਹਾਦਸਾ ਵਾਪਰਨ ਦੀ ਵੀ ਸੰਭਾਵਨਾ ਹੈ। ਬੀਐਮਓ ਨਾਲਾਗੜ੍ਹ ਅਜੈ ਪਾਠਕ ਨੇ ਵੀ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਰੋਟੀਵਾਲਾ ਦੇ ਥੇਡਪੁਰਾ ਨੇੜੇ ਵਾਪਰਿਆ ਹੈ। ਹੁਣ ਤੱਕ ਦੀਆਂ ਰਿਪੋਰਟਾਂ ਮੁਤਾਬਕ ਇਸ ਹਾਦਸੇ ਵਿੱਚ ਕੁੱਲ 32 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਚੋਂ 29 ਦਾ ਨਾਲਾਗੜ੍ਹ ਹਸਪਤਾਲ ਵਿੱਚ ਇਲਾਜ ਵੀ ਚੱਲ ਰਿਹਾ ਹੈ, ਜਦੋਂ ਕਿ ਦੋ ਜ਼ਖ਼ਮੀਆਂ ਨੂੰ ਘਟਨਾ ਵਾਲੀ ਥਾਂ ਦੇ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਬਾਰੇ ਬੀਐਮਓ ਨਾਲਾਗੜ੍ਹ ਅਜੈ ਪਾਠਕ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ।


ਇਸ ਘਟਨਾ ਵਿੱਚ ਕੰਡਕਟਰ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ। ਫਿਲਹਾਲ ਇਸ ਹਾਦਸੇ 'ਚ ਕਿਸੇ ਦੇ ਮਰਨ ਦੀ ਖ਼ਬਰ ਨਹੀਂ ਹੈ। ਇਸ ਬੱਸ ਵਿੱਚ ਸਵਾਰ 32 ਯਾਤਰੀਆਂ ਨੂੰ ਪਹਿਲਾਂ ਪੱਟਾ ਮਹਲੌਗ ਵਿੱਚ ਮੁੱਢਲੀ ਸਹਾਇਤਾ ਲਈ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 30 ਨੂੰ ਬਾਅਦ ਵਿੱਚ ਉਨ੍ਹਾਂ ਦੀ ਹਾਲਤ ਦੇ ਮੱਦੇਨਜ਼ਰ ਨਾਲਾਗੜ੍ਹ ਦੇ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਫਿਲਹਾਲ ਇੱਕ ਦੀ ਹਾਲਤ ਬਹੁਤ ਨਾਜ਼ੁਕ ਹੈ ਅਤੇ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।


ਇਸ ਘਟਨਾ ਬਾਰੇ ਨਾਲਾਗੜ੍ਹ ਦੇ ਡੀਐਸਪੀ ਨਵਦੀਪ ਸਿੰਘ ਨੇ ਕਿਹਾ, “ਹਾਦਸੇ ਦੀ ਹੁਣੇ ਰਿਪੋਰਟ ਹੋਈ ਹੈ। ਏਐਸਪੀ ਸਮੇਤ ਹੋਰਨਾਂ ਕੋਲ ਘਟਨਾ ਵਾਲੀ ਥਾਂ ਤੱਕ ਪਹੁੰਚੇ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।” ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਘਟਨਾ 'ਤੇ ਮਾਮਲਾ ਦਰਜ ਕਰਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Farmers Protest: ਵਿਧਾਇਕ ਰਾਜਾ ਵੜਿੰਗ ਦੀ ਪਤਨੀ ਦਾ ਕਿਸਾਨਾਂ ਨੇ ਕੀਤਾ ਵਿਰੋਧ, ਗੱਡੀ ਤੋਂ ਉਤਰ ਕੀਤੀ ਕਿਸਾਨਾਂ ਨਾਲ ਗੱਲਬਾਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904