MP's Dindori road accident: ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਿਸ 'ਚ ਕਰੀਬ 14 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 21 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਪਿੰਡ ਬੱਜਰ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੱਝਰ ਦੇ ਘਾਟ 'ਚ ਪਿਕਅੱਪ ਗੱਡੀ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਵਾਪਰਿਆ। ਜਿਸ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਦੁਖੀ ਹੋ ਕੇ ਮੁੱਖ ਮੰਤਰੀ ਮੋਹਨ ਯਾਦਵ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ।



 






 


 






ਮੁੱਖ ਮੰਤਰੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸੀਐਮ ਯਾਦਵ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਖਮੀਆਂ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਮੰਗ ਪੱਤਰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਸ ਉੱਤੇ ਪੋਸਟ ਪਾ ਕੇ ਦੁੱਖ ਜਤਾਇਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।