Robert Vadra Corona Positive: ਦੇਸ਼ ਦੇ ਮਸ਼ਹੂਰ ਕਾਰੋਬਾਰੀ ਤੇ ਕਾਂਗਰਸ ਦੀ ਜਨਰਲ ਸੱਕਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਪ੍ਰਿਅੰਕਾ ਗਾਂਧੀ ਨੇ ਇੱਕ ਵੀਡੀਓ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਪ੍ਰਿਯੰਕਾ ਗਾਂਧੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ ਹੈ ਕਿ ਰਾਬਰਟ ਦੇ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਮੈਂ ਅਸਾਮ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਹੈ। ਮੈਂ ਹੁਣ ਇਕਾਂਤਵਾਸ ਵਿੱਚ ਰਹਾਂਗੀ।





ਪ੍ਰਿਅੰਕਾ ਦਾ ਅਸਾਮ, ਤਾਮਿਲਨਾਡੂ ਤੇ ਕੇਰਲ ਦਾ ਦੌਰਾ ਰੱਦ

ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ, “ਹਾਲ ਹੀ ਵਿੱਚ ਕੋਰੋਨਾ ਦੀ ਲਾਗ ਦੇ ਐਕਸਪੋਜਰ ਕਾਰਨ, ਮੈਨੂੰ ਆਪਣਾ ਅਸਾਮ, ਤਾਮਿਲਨਾਡੂ ਤੇ ਕੇਰਲ ਦਾ ਦੌਰਾ ਰੱਦ ਕਰਨਾ ਪਿਆ। ਮੇਰੀ ਕੱਲ੍ਹ ਦੀ ਰਿਪੋਰਟ ਨੈਗੇਟਿਵ ਆਈ ਹੈ, ਪਰ ਡਾਕਟਰਾਂ ਦੀ ਸਲਾਹ 'ਤੇ, ਮੈਂ ਅਗਲੇ ਕੁਝ ਦਿਨਾਂ ਲਈ ਇਕਾਂਤਵਾਸ ਵਿੱਚ ਹੋਵਾਂਗੀ। ਮੈਂ ਇਸ ਅਸੁਵਿਧਾ ਲਈ ਤੁਹਾਡੇ ਸਾਰਿਆਂ ਤੋਂ ਮੁਆਫੀ ਚਾਹੁੰਦੀ ਹਾਂ। ਮੈਂ ਕਾਂਗਰਸ ਦੀ ਜਿੱਤ ਲਈ ਦੁਆ ਕਰਦੀ ਹਾਂ। ”


 


ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਕਰਕੇ ਅਜੇ ਦੇਵਗਨ ਦੀ ਦਿੱਲੀ 'ਚ ਕੁੱਟਮਾਰ ? ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ


 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ