ਦਿੱਲੀ: ਰੋਹਤਕ ਤੋਂ ਦਿੱਲੀ ਵਿਚਕਾਰ ਚੱਲਣ ਵਾਲੀ ਸਵਾਰੀ ਗੱਡੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਟਰੇਨ ਦੀਆਂ ਚਾਰ ਬੋਗੀਆਂ ਅੱਗ ਨਾਲ ਸੜ ਕੇ ਸੁਆਹ ਹੋ ਗਈਆਂ।

Continues below advertisement


ਤਾਜ਼ਾ ਜਾਣਕਾਰੀ ਮੁਤਾਬਕ ਇਹ ਘਟਨਾ ਰੋਹਤਕ ਸਟੇਸ਼ਨ ਦੇ ਯਾਰਡ ਵਿੱਚ ਵਾਪਰੀ ਜਿਸ ਵਿੱਚ ਪੈਸੰਜਰ ਟਰੇਨ ਐਮਈਐਮਯੂ (ਮੇਨ ਲਾਈਨ ਇਲੈਕਟ੍ਰਿਕ ਮਲਟੀਪਲ ਯੁਨਿਟ) ਦੇ ਚਾਰ ਡੱਬੇ ਸੜ ਗਏ। ਅੱਗ ਇੰਨੀ ਫੈਲੀ ਕਿ ਨਾਲ ਦੀ ਪਟੜੀ 'ਤੇ ਖੜ੍ਹਾ ਡੀਜ਼ਲ ਇੰਜਣ ਵੀ ਇਸ ਦੀ ਲਪੇਟ ਵਿੱਚ ਆ ਗਿਆ।


ਘਟਨਾ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਊ ਦਸਤੇ ਕੁਝ ਹੀ ਸਮੇਂ ਵਿੱਚ ਰੋਹਤਕ ਰੇਲਵੇ ਸਟੇਸ਼ਨ ਪਹੁੰਚੇ। ਖ਼ਬਰ ਲਿਖੇ ਜਾਣ ਤੱਕ ਅੱਗ ਉੱਪਰ ਕਾਬੂ ਪਾਇਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਉਕਤ ਰੇਲ ਨੇ ਬਾਅਦ ਦੁਪਹਿਰ ਸਵਾ ਚਾਰ ਵਜੇ ਰੋਹਤਕ ਤੋਂ ਦਿੱਲੀ ਲਈ ਰਵਾਨਾ ਹੋਣਾ ਸੀ ਪਰ ਢਾਈ ਵਜੇ ਅੱਗ ਲੱਗਣ ਦੀ ਘਟਨਾ ਵਾਪਰੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।