ਨਵੀਂ ਦਿੱਲੀ: ਦੇਸ਼ ਵਿੱਚ ਸੱਤ ਮਹੀਨਿਆਂ ਤੋਂ ਵੱਧ ਸਮੇਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਦੇਸ਼-ਵਿਦੇਸ਼ ਦੀਆਂ ਕਈ ਨਾਮਵਰ ਸ਼ਖਸੀਅਤਾਂ ਨੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ। ਪੌਪ ਸਟਾਰ ਰਿਹਾਨਾ ਤੋਂ ਬਾਅਦ ਮਸ਼ਹੂਰ ਵਾਤਾਵਰਣ ਪ੍ਰੇਮੀ ਗ੍ਰੇਟਾ ਥਨਬਰਗ ਤੇ ਹੁਣ ਅਮਰੀਕਾ ਵਿੱਚ ਮਸ਼ਹੂਰ ਭਾਰਤੀ ਮੂਲ ਦੇ ਗੁਰਿੰਦਰ ਸਿੰਘ ਖਾਲਸਾ ਨੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ।


ਦੱਸ ਦਈਏ ਕਿ ਗੁਰਿੰਦਰ ਸਿੰਘ 29 ਮਾਰਚ ਨੂੰ ਸਿੰਘੂ ਸਰਹੱਦ 'ਤੇ ਚਲ ਰਹੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਪਹੁੰਚੇ। ਉਹ 30 ਮਾਰਚ ਨੂੰ ਸਿੰਘੂ ਸਰਹੱਦ 'ਤੇ ਕਿਸਾਨਾਂ ਦੇ ਸਮਰਥਨ ਵਿੱਚ ਵੀ ਮੌਜੂਦ ਰਹੇ। ਗੁਰਿੰਦਰ ਸਿੰਘ ਖਾਲਸਾ ਨੂੰ ਰੋਜਾ ਪਾਰਕਸ ਟ੍ਰਾਬਲਾਈਜ਼ਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਅਮਰੀਕਾ ਵਿੱਚ ਸਿੱਖ ਰਾਜਨੀਤਕ ਐਕਸ਼ਨ ਕਮੇਟੀ (ਪੀਏਸੀ) ਦੇ ਚੇਅਰਮੈਨ ਵੀ ਹਨ। ਸੋਮਵਾਰ ਨੂੰ ਉਨ੍ਹਾਂ ਨੇ ਸਿੰਘੂ ਸਰਹੱਦ 'ਤੇ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਸਰਕਾਰ ਦੀ ਇੱਛਾ ਨੂੰ ਰੋਕਣ ਲਈ ਇਨਕਲਾਬ ਇੱਕੋ ਇੱਕ ਆਸਰਾ

ਇਸ ਤੋਂ ਪਹਿਲਾਂ ਗੁਰਿੰਦਰ ਸਿੰਘ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਪੱਤਰ ਲਿਖ ਕੇ ਅੰਦੋਲਨ ਦਾ ਸਮਰਥਨ ਕੀਤਾ ਸੀ। ਆਪਣੇ ਪੱਤਰ ਵਿੱਚ ਗੁਰਿੰਦਰ ਸਿੰਘ ਨੇ ਲਿਖਿਆ ਕਿ ਮੈਂ ਪੀਏਸੀ ਦੇ ਚੇਅਰਮੈਨ ਗੁਰਿੰਦਰ ਸਿੰਘ ਖਾਲਸਾ ਕਿਸਾਨ ਅੰਦੋਲਨ ਦਾ ਪੂਰਨ ਸਮਰਥਨ ਕਰਦਾ ਹਾਂ। ਇਸ ਵੇਲੇ ਮੈਂ ਭਾਰਤ ਵਿਚ ਹਾਂ ਤੇ ਨਿੱਜੀ ਤੌਰ 'ਤੇ ਮੈਂ ਕਿਸਾਨ ਅੰਦੋਲਨ ਵਿਚ ਸ਼ਾਮਲ ਹੋ ਕੇ ਆਪਣੀ ਭਾਵਨਾ ਜ਼ਾਹਰ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਲਿਖਿਆ ਕਿ ਮੈਂ 29 ਤੇ 30 ਮਾਰਚ ਨੂੰ ਸਿੰਘੂ ਸਰਹੱਦ 'ਤੇ ਕਿਸਾਨ ਏਕਤਾ ਮੋਰਚਾ ਅੰਦੋਲਨ ਵਿੱਚ ਹਿੱਸਾ ਲਵਾਂਗਾ।


ਸਰਕਾਰ ਦੀ ਮਨਮਾਨੀਆਂ ਬਾਰੇ ਗੱਲ ਕਰਦਿਆਂ ਗੁਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ‘ਤੇ ਕੱਟੜਪੰਥੀ ਸਰਕਾਰ ਦੀ ਪਕੜ ਬਹੁਤ ਮਜ਼ਬੂਤ ਹੈ। ਵਿਰੋਧੀ ਧਿਰ ਬਹੁਤ ਕਮਜ਼ੋਰ ਹੋ ਗਈ ਹੈ। ਉਹ ਇਕੱਲਾ ਹੀ ਸਰਕਾਰ ਦੀ ਤਾਕਤ ਨੂੰ ਘਟਾ ਨਹੀਂ ਸਕਦਾ। ਅਜਿਹੀ ਸਥਿਤੀ ਵਿੱਚ ਇਨਕਲਾਬ ਇੱਕੋ ਇੱਕ ਰਸਤਾ ਹੈ ਜੋ ਸਰਕਾਰ ਦੀ ਮਨਮਾਨੀ ਨੂੰ ਰੋਕ ਸਕਦਾ ਹੈ। ਜੇ ਇਸ ਅੰਦੋਲਨ ਨੂੰ ਸਫਲ ਨਹੀਂ ਬਣਾਇਆ ਤਾਂ ਅਗਲੀ ਕ੍ਰਾਂਤੀ ਬਣਾਉਣ ਵਿੱਚ ਬਹੁਤ ਸਮਾਂ ਲੱਗੇਗਾ।


ਇਸ ਦੇ ਨਾਲ ਹੀ ਸਰਹੱਦ 'ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਿੰਦਰ ਸਿੰਘ ਨੇ ਕਿਹਾ ਕਿ ਸਮੁੱਚੇ ਪ੍ਰਵਾਸੀ ਭਾਰਤੀ ਭਾਈਚਾਰੇ ਇਸ ਅੰਦੋਲਨ 'ਤੇ ਨੇੜਿਓ ਨਜ਼ਰ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਦੇ ਕਿਸਾਨਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਸਰਕਾਰ ਨੂੰ ਆਪਣੀਆਂ ਨੀਤੀਆਂ ਨੂੰ ਵਾਪਸ ਲੈਣ ਲਈ ਇਸ ਅੰਦੋਨਲ ਨੂੰ ਇੰਨੇ ਦਿਨਾਂ ਤੋਂ ਚਲਾਇਆ। ਮੈਂ ਭਾਰਤ ਤੇ ਵਿਦੇਸ਼ਾਂ ਦੇ ਉਨ੍ਹਾਂ ਭਰਾਵਾਂ ਦਾ ਵੀ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਇਸ ਅੰਦੋਲਨ ਦਾ ਸਮਰਥਨ ਕੀਤਾ ਹੈ।


ਇਹ ਵੀ ਪੜ੍ਹੋ: ਹਫਤੇ 'ਚ ਦੂਜੀ ਵਾਰ ਮਨੋਹਰ ਲਾਲ ਦਿੱਲੀ ਜਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਇਨ੍ਹਾਂ ਮੁੱਦਿਆਂ 'ਤੇ ਹੋਈ ਗੱਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904