Rozgar Mela 2023: ਅੱਜ ਦੇਸ਼ ਭਰ 'ਚ 44 ਥਾਵਾਂ 'ਤੇ ਲੱਗੇਗਾ ਰੁਜ਼ਗਾਰ ਮੇਲਾ, PM ਮੋਦੀ ਵੰਡਣਗੇ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ
PM Modi To Distribute Appointment Letters: ਦੇਸ਼ ਭਰ ਵਿੱਚ 44 ਸਥਾਨਾਂ 'ਤੇ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਵਰਚੁਅਲ ਮਾਧਿਅਮ ਰਾਹੀਂ ਜੁੜ ਕੇ 70,000 ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
Rozgar Mela 2023 Program: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਯਾਨੀਕਿ ਅੱਜ ਨੂੰ ਵੀਡੀਓ ਕਾਨਫਰੰਸ ਰਾਹੀਂ ਲਗਭਗ 70,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਸ਼ੁੱਕਰਵਾਰ (21 July) ਨੂੰ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਇਸ ਮੌਕੇ ਇਨ੍ਹਾਂ ਨੌਜਵਾਨਾਂ ਨੂੰ ਵੀ ਸੰਬੋਧਨ ਕਰਨਗੇ।
ਇਹ ਨੌਕਰੀ ਮੇਲਾ ਦੇਸ਼ ਭਰ ਵਿੱਚ 44 ਥਾਵਾਂ 'ਤੇ ਲਗਾਇਆ ਜਾਵੇਗਾ। ਇਹ ਭਰਤੀਆਂ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੀ ਕੀਤੀਆਂ ਜਾ ਰਹੀਆਂ ਹਨ। ਪੀਐੱਮਓ ਨੇ ਕਿਹਾ ਕਿ ਦੇਸ਼ ਭਰ 'ਚੋਂ ਚੁਣੇ ਗਏ ਇਨ੍ਹਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ ਕੀਤਾ ਜਾਵੇਗਾ।
ਇਨ੍ਹਾਂ ਵਿਭਾਗਾਂ ਵਿੱਚ ਨੌਜਵਾਨਾਂ ਦੀਆਂ ਨਿਯੁਕਤੀਆਂ ਹੋਣਗੀਆਂ
ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਨਵੇਂ ਨਿਯੁਕਤ ਲੋਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪੀਐਮਓ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਨੌਜਵਾਨ ਮਾਲ ਵਿਭਾਗ, ਵਿੱਤੀ ਸੇਵਾਵਾਂ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕੇਂਦਰੀ ਜਨਤਕ ਖੇਤਰ ਦੇ ਅਦਾਰੇ, ਜਲ ਸਰੋਤ ਵਿਭਾਗ, ਅਮਲਾ ਅਤੇ ਸਿਖਲਾਈ ਵਿਭਾਗ ਅਤੇ ਗ੍ਰਹਿ ਮੰਤਰਾਲੇ ਸਮੇਤ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਰਕਾਰ ਵਿੱਚ ਸ਼ਾਮਲ ਹੋਣਗੇ।
'ਕਰਮਯੋਗੀ ਪ੍ਰਰੰਭ' ਰਾਹੀਂ ਦਿੱਤੀ ਜਾਵੇਗੀ ਸਿਖਲਾਈ
ਬਿਆਨ ਵਿੱਚ ਕਿਹਾ ਗਿਆ ਹੈ, “ਇਹ ਰੋਜ਼ਗਾਰ ਮੇਲਾ ਰੁਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਲਈ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਕੋਸ਼ਿਸ਼ ਹੈ। ਇਸ ਤੋਂ ਵਧੇਰੇ ਰੁਜ਼ਗਾਰ ਪੈਦਾ ਕਰਨ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਅਰਥਪੂਰਨ ਮੌਕੇ ਪ੍ਰਦਾਨ ਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਇੱਕ ਪ੍ਰੇਰਣਾਦਾਇਕ ਭੂਮਿਕਾ ਨਿਭਾਉਣ ਦੀ ਉਮੀਦ ਕੀਤੀ ਜਾਂਦੀ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਰੁਜ਼ਗਾਰ ਮੇਲਾ ਹੋਰ ਰੁਜ਼ਗਾਰ ਸਿਰਜਣ ਵਿੱਚ ਉਤਪ੍ਰੇਰਕ ਦਾ ਕੰਮ ਕਰੇਗਾ। ਨਵ-ਨਿਯੁਕਤ ਵਿਅਕਤੀਆਂ ਨੂੰ ਵੀ 'ਕਰਮਯੋਗੀ ਪ੍ਰਰੰਭ' ਰਾਹੀਂ ਸਿਖਲਾਈ ਲੈਣ ਦਾ ਮੌਕਾ ਮਿਲੇਗਾ। ਕਰਮਯੋਗੀ ਪ੍ਰਰੰਭ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਰੇ ਨਵੇਂ ਨਿਯੁਕਤ ਵਿਅਕਤੀਆਂ ਲਈ ਇੱਕ ਆਨਲਾਈਨ ਕੋਰਸ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।