ਬਲੀਆ: ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਆਰਐਸਐਸ ਨਾਲ ਜੁੜੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਸੰਘ (ਬੀਕੇਐਸ) ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਭਾਰਤੀ ਕਿਸਾਨ ਸੰਘ ਨੇ ਖੇਤੀ ਕਾਨੂੰਨਾਂ ਤੇ ਐਮਐਸਪੀ ਬਾਰੇ ਕੇਂਦਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 8 ਸਤੰਬਰ ਨੂੰ ਦੇਸ਼ ਵਿਆਪੀ ਐਕਸ਼ਨ ਦਾ ਐਲਾਨ ਕੀਤਾ ਹੈ।

 

ਦੱਸ ਦਈਏ ਕਿ ਆਰਐਸਐਸ ਨਾਲ ਜੁੜੀ ਜਥੇਬੰਦੀ ਨੇ ਕੇਂਦਰ ਨੂੰ ਮੰਗਾਂ ਮੰਨਣ ਲਈ 31 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਸੀ। ਭਾਰਤੀ ਕਿਸਾਨ ਸੰਘ ਨੇ ਕਿਹਾ ਹੈ ਕਿ ਫ਼ਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਲਾਗਤ ਦੇ ਆਧਾਰ ’ਤੇ ਤੈਅ ਹੋਣਾ ਚਾਹੀਦਾ ਹੈ ਤੇ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਪ੍ਰਤੀ ਜਤਾਏ ਗਏ ਖ਼ਦਸ਼ਿਆਂ ਨੂੰ ਦੂਰ ਕਰਕੇ ਇਨ੍ਹਾਂ ਨੂੰ ਲਾਗੂ ਕਰਨਾ ਚਾਹੀਦਾ ਹੈ।

 

ਭਾਰਤੀ ਕਿਸਾਨ ਸੰਘ ਦੇ ਸੀਨੀਅਰ ਲੀਡਰ ਯੁਗਲ ਕਿਸ਼ੋਰ ਮਿਸ਼ਰਾ ਨੇ ਕਿਹਾ ਹੈ ਕਿ ਮੰਗਾਂ ਮਨਵਾਉਣ ਲਈ ਦੇਸ਼ ਵਿਆਪੀ ਧਰਨਾ 8 ਸਤੰਬਰ ਨੂੰ ਦਿੱਤਾ ਜਾਵੇਗਾ। ਮੋਦੀ ਸਰਕਾਰ ਨੂੰ ਮੰਗਾਂ ਮੰਨਣ ਲਈ 31 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਸੀ। ਸਰਕਾਰ ਤੋਂ ਹਾਂ-ਪੱਖੀ ਹੁੰਗਾਰਾ ਨਾ ਮਿਲਣ ’ਤੇ ਅਸੀਂ 8 ਸਤੰਬਰ ਨੂੰ ਧਰਨਾ ਦੇਵਾਂਗੇ।

 

ਉਨ੍ਹਾਂ ਕਿਹਾ ਕਿ ਉਸ ਦਿਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪ੍ਰੈੱਸ ਕਾਨਫਰੰਸਾਂ ਕਰਕੇ ਲੋਕਾਂ ਨੂੰ ਕਿਸਾਨਾਂ ਦੀ ਤਰਸਯੋਗ ਹਾਲਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮਗਰੋਂ ਭਵਿੱਖ ਦੀ ਰਣਨੀਤੀ ਬਾਰੇ ਕੋਈ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਢੁੱਕਵਾਂ ਮੁੱਲ ਨਹੀਂ ਮਿਲਦਾ ਹੈ ਤੇ ਐਮਐਸਪੀ ਕਿਸਾਨਾਂ ਦੀ ਮਿਹਨਤ ਦਾ ਮੁੱਲ ਨਹੀਂ।

ਇਹ ਵੀ ਪੜ੍ਹੋUPCET 2021: UP CET 2021 ਐਡਮਿਟ ਕਾਰਡ ਜਾਰੀ, ਪ੍ਰੀਖਿਆ 5 ਤੇ 6 ਸਤੰਬਰ ਨੂੰ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904