ਲਖਨਊ: ਉਤਰ ਪ੍ਰਦੇਸ਼ ਦੇ ਗਾਜੀਪੁਰ 'ਚ ਆਰ.ਐਸ.ਐਸ. ਲੀਡਰ ਤੇ ਸਥਾਨਕ ਪੱਤਰਕਾਰ ਰਾਜੇਸ਼ ਮਿਸ਼ਰਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਮੌਕੇ 'ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਚਸ਼ਮਦੀਦਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦ ਹੀ ਕਾਤਲ ਗ੍ਰਿਫਤਾਰ ਕਰ ਲਏ ਜਾਣਗੇ।
ਮੁੱਖ ਮੰਤਰੀ ਯੋਗੀ ਅਦੱਤਿਯਾਨਾਥ ਨੇ ਆਰ ਐਸ ਐਸ ਵਰਕਰ ਦੀ ਮੌਤ ਦੀ ਕਤਲ 'ਤੇ ਦੁੱਖ ਦਾ ਡੂੰਘਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇ ਤੇ ਉਹ ਜਲਦ ਗ੍ਰਿਫਤਾਰ ਹੋਣਗੇ।
ਦੱਸਣਯੋਗ ਹੈ ਕਿ ਲੁਧਿਆਣਾ 'ਚ ਆਰਐਸਐਸ ਦੇ ਸੀਨੀਅਰ ਲੀਡਰ ਰਵਿੰਦਰ ਗੋਸਾਈਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਹਮਲਾਵਰਾਂ ਨੇ ਉਸ ਨੂੰ ਘਰ ਦੇ ਬਾਹਰ ਦੀ ਗੋਲੀਆਂ ਮਾਰ ਦਿੱਤੀਆਂ ਸਨ। ਗੋਲੀਆਂ ਵੱਜਣ ਤੋਂ ਬਾਅਦ ਰਵਿੰਦਰ ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ। ਮ੍ਰਿਤਕ ਦੀ ਉਮਰ 60 ਸਾਲ ਦੇ ਕਰੀਬ ਹੈ ਤੇ ਉਹ ਲੰਮੇ ਸਮੇਂ ਤੋਂ ਆਰਐਸਐਸ ਨਾਲ ਜੁੜਿਆ ਹੋਇਆ ਸੀ।