ਪੜਚੋਲ ਕਰੋ

ਰੂਸ 'ਚ ਚਾਰ ਭਾਰਤੀ ਵਿਦਿਆਰਥੀਆਂ ’ਤੇ ਹਮਲਾ, ਕਾਲਜ ਦੇ ਹੋਸਟਲ 'ਚ ਵੜ੍ਹ ਕੇ ਛੁਰੇਬਾਜ਼ੀ, ਜਾਣੋ ਪੂਰਾ ਮਾਮਲਾ

ਰੂਸ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨਾਬਾਲਿਗ ਮੁੰਡੇ ਵੱਲੋਂ ਕਾਲਜ ਦੇ ਹੋਸਟਲ ਚ ਵੜ੍ਹ ਕੇ ਚਾਕੂ ਦੇ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ 'ਚ 4 ਭਾਰਤੀ ਵਿਦਿਆਰਥੀਆਂ ਸਮੇਤ ਕਈ ਹੋਰ ਲੋਕ ਜ਼ਖ਼ਮੀ ਹੋ ਗਏ ਹਨ।..

ਰੂਸ ਦੇ ਬਸ਼ਕੋਰਤੋਸਤਾਨ ਗਣਰਾਜ ਦੇ ਉਫ਼ਾ ਸ਼ਹਿਰ ਵਿੱਚ ਇਕ ਮੈਡੀਕਲ ਯੂਨੀਵਰਸਿਟੀ ਵਿੱਚ ਛੁਰੇ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ 4 ਭਾਰਤੀ ਵਿਦਿਆਰਥੀਆਂ ਸਮੇਤ ਕਈ ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਭਾਰਤੀ ਦੂਤਾਵਾਸ ਨੇ ਸ਼ਨੀਵਾਰ ਯਾਨੀਕਿ 7 ਫਰਵਰੀ ਦੀ ਰਾਤ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਾਰੇ ਜ਼ਖ਼ਮੀ ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ।

ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਫ਼ਾ ਵਿੱਚ ਇੱਕ ਦੁਖਦਾਈ ਹਮਲਾ ਵਾਪਰਿਆ ਹੈ, ਜਿਸ ਵਿੱਚ ਚਾਰ ਭਾਰਤੀ ਵਿਦਿਆਰਥੀ ਵੀ ਜ਼ਖ਼ਮੀ ਹੋਏ ਹਨ। ਦੂਤਾਵਾਸ ਨੇ ਇਹ ਵੀ ਦੱਸਿਆ ਕਿ ਉਹ ਰੂਸ ਦੇ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਕਜ਼ਾਨ ਸਥਿਤ ਭਾਰਤੀ ਵਣਜ ਦੂਤਾਵਾਸ ਦੇ ਅਧਿਕਾਰੀ ਉਫ਼ਾ ਲਈ ਰਵਾਨਾ ਹੋ ਚੁੱਕੇ ਹਨ, ਤਾਂ ਜੋ ਜ਼ਖ਼ਮੀ ਵਿਦਿਆਰਥੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਸਕੇ।

ਹਮਲਾ ਕਿਵੇਂ ਹੋਇਆ?

ਪੀਟੀਆਈ ਮੁਤਾਬਕ ਸ਼ਨੀਵਾਰ ਨੂੰ ਇੱਕ 15 ਸਾਲਾ ਕਿਸ਼ੋਰ ਉਫ਼ਾ ਸਥਿਤ ਸਟੇਟ ਮੈਡੀਕਲ ਯੂਨੀਵਰਸਿਟੀ ਦੇ ਕੈਂਪਸ ਵਿੱਚ ਦਾਖ਼ਲ ਹੋ ਗਿਆ। ਦੋਸ਼ੀ ਸਿੱਧਾ ਵਿਦਿਆਰਥੀਆਂ ਦੇ ਹੋਸਟਲ (ਡੋਰਮਿਟਰੀ) ਵਿੱਚ ਪਹੁੰਚਿਆ ਅਤੇ ਉੱਥੇ ਮੌਜੂਦ ਵਿਦਿਆਰਥੀਆਂ ’ਤੇ ਅਚਾਨਕ ਛੁਰੇ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਅਚਾਨਕ ਸੀ ਕਿ ਵਿਦਿਆਰਥੀਆਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ।

ਰੂਸ 'ਚ ਚਾਰ ਭਾਰਤੀ ਵਿਦਿਆਰਥੀਆਂ ’ਤੇ ਹਮਲਾ, ਕਾਲਜ ਦੇ ਹੋਸਟਲ 'ਚ ਵੜ੍ਹ ਕੇ ਛੁਰੇਬਾਜ਼ੀ, ਜਾਣੋ ਪੂਰਾ ਮਾਮਲਾ

ਰੂਸ ਦੇ ਗ੍ਰਹਿ ਮੰਤਰਾਲੇ ਅਨੁਸਾਰ, ਦੋਸ਼ੀ ਨੇ ਕਈ ਵਿਦਿਆਰਥੀਆਂ ਨੂੰ ਛੁਰੇ ਮਾਰੇ। ਜਦੋਂ ਪੁਲਿਸ ਨੇ ਉਸਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦੋ ਪੁਲਿਸ ਕਰਮਚਾਰੀਆਂ ’ਤੇ ਵੀ ਹਮਲਾ ਕਰ ਦਿੱਤਾ। ਗ੍ਰਿਫ਼ਤਾਰੀ ਦਾ ਵਿਰੋਧ ਕਰਦੇ ਸਮੇਂ ਦੋਸ਼ੀ ਖੁਦ ਵੀ ਜ਼ਖ਼ਮੀ ਹੋ ਗਿਆ। ਗ੍ਰਹਿ ਮੰਤਰਾਲੇ ਦੀ ਪ੍ਰਵਕਤਾ ਮੇਜਰ ਜਨਰਲ ਇਰੀਨਾ ਵੋਲਕ ਨੇ ਦੱਸਿਆ ਕਿ ਹਮਲਾਵਰ ਨੂੰ ਕਾਬੂ ਵਿੱਚ ਕਰਨ ਦੌਰਾਨ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ ਅਤੇ ਦੋਸ਼ੀ ਨੇ ਆਪਣੇ ਆਪ ਨੂੰ ਵੀ ਨੁਕਸਾਨ ਪਹੁੰਚਾਇਆ।

ਜ਼ਖ਼ਮੀਆਂ ਦੀ ਹਾਲਤ ਕਿਹੋ ਜਿਹੀ ਹੈ?

ਰੂਸ ਦੇ ਸਿਹਤ ਮੰਤਰਾਲੇ ਅਨੁਸਾਰ, ਹਮਲੇ ਵਿੱਚ ਜ਼ਖ਼ਮੀ ਹੋਏ ਚਾਰ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਧਰ, ਹਮਲਾ ਕਰਨ ਵਾਲੇ ਕਿਸ਼ੋਰ ਨੂੰ ਵੀ ਬੱਚਿਆਂ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।

ਜਾਂਚ ਵਿੱਚ ਸਾਹਮਣੇ ਆਈ ਅਹਿਮ ਜਾਣਕਾਰੀ

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਦੋਸ਼ੀ ਦਾ ਸਬੰਧ ਇੱਕ ਪਾਬੰਦੀਸ਼ੁਦਾ ਨਿਓ-ਨਾਜ਼ੀ ਸੰਗਠਨ ਨਾਲ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਉਹ ਰਾਸ਼ਟਰਵਾਦੀ ਨਾਅਰੇ ਲਗਾ ਰਿਹਾ ਸੀ। ਜਾਂਚ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਰਤੀ ਦੂਤਾਵਾਸ ਨੇ ਕਿਹਾ ਹੈ ਕਿ ਉਹ ਸਥਿਤੀ ’ਤੇ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਉਸ ਦੀ ਪ੍ਰਾਥਮਿਕਤਾ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget