Ukraine-Russia War: ਯੂਕਰੇਨ 'ਚ ਭਾਰਤੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਬੁਲਾਈ ਅਹਿਮ ਮੀਟਿੰਗ
ਪ੍ਰਧਾਨ ਮੰਤਰੀ ਮੋਦੀ ਨੇ ਰੂਸ ਵੱਲੋਂ ਯੂਕਰੇਨ ਵਿਰੁੱਧ ਕੀਤੀ ਜਾ ਰਹੀ ਫੌਜੀ ਕਾਰਵਾਈ ਦੇ ਮੱਦੇਨਜ਼ਰ ਅੱਜ ਪੰਜਵੀਂ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ ਅਤੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਮੌਜੂਦ ਰਹੇ।
Russia Ukraine Crisis: PM Modi to chair a high-level meeting today on this crisis, know in details
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸ਼ਾਮ ਨੂੰ ਯੂਕਰੇਨ ਨੂੰ ਲੈ ਕੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਛੇਵਾਂ ਦਿਨ ਹੈ। ਯੂਕਰੇਨ 'ਚ ਹਜ਼ਾਰਾਂ ਭਾਰਤੀ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪੀਐਮ ਮੋਦੀ ਯੂਕਰੇਨ ਨੂੰ ਲੈ ਕੇ ਚਾਰ ਮੀਟਿੰਗਾਂ ਕਰ ਚੁੱਕੇ ਹਨ। ਮੀਟਿੰਗ ਵਿੱਚ ਨਾਗਰਿਕਾਂ ਦੀ ਵਾਪਸੀ ਬਾਰੇ ਚਰਚਾ ਕੀਤੀ ਗਈ।
#WATCH | Prime Minister Narendra Modi chairs a high-level meeting on #UkraineRussiaCrisis pic.twitter.com/K1kP3YhjFs
— ANI (@ANI) March 1, 2022
ਯੂਕਰੇਨ ਖਿਲਾਫ ਰੂਸ ਦੀ ਫੌਜੀ ਕਾਰਵਾਈ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਦੀ ਇਹ ਪੰਜਵੀਂ ਮੀਟਿੰਗ ਹੈ। ਇਸ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ ਅਤੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਕਈ ਹੋਰ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
ਪ੍ਰਧਾਨ ਮੰਤਰੀ ਦੀ ਇਹ ਬੈਠਕ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਰੂਸ ਨੇ ਯੂਕਰੇਨ 'ਤੇ ਹਮਲੇ ਤੇਜ਼ ਕਰ ਦਿੱਤੇ ਹਨ। ਮੰਗਲਵਾਰ ਨੂੰ ਹੋਏ ਇਸ ਹਮਲੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਵੀ ਮੌਤ ਹੋ ਗਈ। ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੌਦਰ ਰੂਸ ਵੱਲੋਂ ਖਾਰਕਿਵ ਵਿੱਚ ਕੀਤੀ ਗੋਲੀਬਾਰੀ ਵਿੱਚ ਮਾਰਿਆ ਗਿਆ। ਨਵੀਨ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦੇ ਚਾਲਗੇਰੀ ਦਾ ਰਹਿਣ ਵਾਲਾ ਸੀ। 21 ਸਾਲਾ ਨਵੀਨ ਖਾਰਕੀਵ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਸੀ।
ਇਸ ਤੋਂ ਪਹਿਲਾਂ, ਭਾਰਤੀ ਦੂਤਘਰ ਨੇ ਮੰਗਲਵਾਰ ਨੂੰ ਵਿਦਿਆਰਥੀਆਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਕੀਵ ਛੱਡਣ ਦੀ ਸਲਾਹ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ 'ਆਪ੍ਰੇਸ਼ਨ ਗੰਗਾ' ਨੂੰ ਹੋਰ ਤੇਜ਼ ਕਰਨ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਹੀ ਭਾਰਤੀ ਹਵਾਈ ਸੈਨਾ ਨੂੰ ਇਸ ਆਪਰੇਸ਼ਨ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਭਾਰਤੀ ਹਵਾਈ ਸੈਨਾ ਦੇ ਸੀ-17 ਜਹਾਜ਼ ਅੱਜ ਤੋਂ 'ਆਪ੍ਰੇਸ਼ਨ ਗੰਗਾ' 'ਚ ਸ਼ਾਮਲ ਹੋ ਸਕਦੇ ਹਨ।
Prime Minister Narendra Modi to chair a high-level meeting on #UkraineRussiaCrisis at 6pm today pic.twitter.com/HAhd4EEU5q
— ANI (@ANI) March 1, 2022
ਇਹ ਵੀ ਪੜ੍ਹੋ: ਯੂਕਰੇਨ 'ਚ ਭਾਰਤੀ ਵਿਦਿਆਰਥੀ ਨਵੀਨ ਦੀ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਨਵੀਨ ਦੇ ਪਿਤਾ ਨਾਲ ਕੀਤੀ ਫੋਨ 'ਤੇ ਗੱਲ