(Source: ECI/ABP News/ABP Majha)
ਯੂਕਰੇਨ ਦੇ ਖ਼ਤਰੇ 'ਚ ਹਰਿਆਣਾ ਦੇ ਕਰੀਬ 600 ਵਿਦਿਆਰਥੀ ਅਜੇ ਵੀ ਫਸੇ, ਘਰ ਪਰਤੇ 1234 ਬੱਚੇ
ਹਰਿਆਣਾ ਦੇ ਕਰੀਬ 600 ਵਿਦਿਆਰਥੀ ਅਜੇ ਵੀ ਯੂਕਰੇਨ ਵਿੱਚ ਫਸੇ ਹੋਏ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਸਰਹੱਦ ਦੇ ਨੇੜੇ ਪਹੁੰਚ ਚੁੱਕੇ ਹਨ।
Russia Ukraine War, about 600 students from Haryana are still in Ukraine inform by Haryana government
Russia Ukraine War: ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਗਰਮਾਇਆ ਹੋਇਆ ਹੈ। ਹਰਿਆਣਾ ਦੇ ਕਰੀਬ 600 ਬੱਚੇ ਅਜੇ ਵੀ ਯੂਕਰੇਨ ਵਿੱਚ ਫਸੇ ਹੋਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਰਾਜ ਦੇ ਲਗਪਗ 1800 ਵਿਦਿਆਰਥੀ ਯੁੱਧ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਹੋਏ ਹਨ, ਜਿਨ੍ਹਾਂ ਚੋਂ 1234 ਨੂੰ ਬਾਹਰ ਕੱਢ ਲਿਆ ਗਿਆ ਹੈ।
ਯੂਕਰੇਨ ਤੋਂ ਪਰਤੇ ਬੱਚਿਆਂ ਬਾਰੇ ਹਰਿਆਣਾ ਸਰਕਾਰ ਵੱਲੋਂ ਇੱਕ ਅਪਡੇਟ ਜਾਰੀ ਕੀਤਾ ਗਿਆ ਹੈ। ਖੱਟਰ ਨੇ ਇਹ ਜਾਣਕਾਰੀ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਗੱਲਬਾਤ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਬਾਕੀ ਬਚੇ ਵਿਦਿਆਰਥੀਆਂ ਚੋਂ 80 ਅਜੇ ਵੀ ਯੂਕਰੇਨ ਦੇ ਸ਼ਹਿਰਾਂ ਵਿੱਚ ਫਸੇ ਹੋਏ ਹਨ ਜਦਕਿ ਬਾਕੀ ਹੋਰ ਦੇਸ਼ਾਂ ਦੀਆਂ ਸਰਹੱਦਾਂ ਤੱਕ ਪਹੁੰਚ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ਵਿੱਚ ਆਪਣਾ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਦਾ ਮੌਕਾ ਦਿੱਤਾ ਜਾਵੇਗਾ। ਜਦੋਂ ਉਨ੍ਹਾਂ ਨੂੰ ਉਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਨਹੀਂ ਹੋ ਸਕੀ, ਬਾਰੇ ਪੁੱਛਿਆ ਗਿਆ ਕਿ ਤਾਂ ਉਨ੍ਹਾਂ ਕਿਹਾ ਕਿ ਸਥਿਤੀ ਆਮ ਵਾਂਗ ਹੋਣ 'ਤੇ ਸਰਕਾਰ ਇਸ ਮੁੱਦੇ 'ਤੇ ਕਾਲਜਾਂ ਨਾਲ ਗੱਲ ਕਰੇਗੀ। ਖੱਟਰ ਨੇ ਕਿਹਾ ਕਿ ਫਿਲਹਾਲ ਸਾਡੀ ਤਰਜੀਹ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣਾ ਹੈ।
ਵਿਰੋਧੀ ਪਾਰਟੀਆਂ ਨੇ ਬਣਾਇਆ ਦਬਾਅ
ਦੱਸ ਦੇਈਏ ਕਿ ਵਿਦਿਆਰਥੀਆਂ ਦੀ ਵਾਪਸੀ ਲਈ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ 'ਤੇ ਦਬਾਅ ਪਾਇਆ ਜਾ ਰਿਹਾ ਸੀ। ਸੂਬੇ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਇਸ ਮੁੱਦੇ 'ਤੇ ਲਗਾਤਾਰ ਸਰਕਾਰ ਨੂੰ ਘੇਰਿਆ ਹੈ। ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਸਰਕਾਰ ਨੂੰ ਸਾਰੇ ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਅਪੀਲ ਕੀਤੀ ਸੀ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਲਗਾਤਾਰ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਮੁਲਾਕਾਤ ਕਰ ਰਹੇ ਹਨ। ਮਨੋਹਰ ਲਾਲ ਖੱਟਰ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਯੂਕਰੇਨ ਵਿੱਚ ਮੌਜੂਦ ਸੂਬੇ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲੈ ਲਿਆ ਜਾਵੇਗਾ।
ਇਹ ਵੀ ਪੜ੍ਹੋ: Rajya Sabha Election 2022: 6 ਸੂਬਿਆਂ ਦੀਆਂ 13 ਰਾਜ ਸਭਾ ਸੀਟਾਂ 'ਤੇ 31 ਮਾਰਚ ਨੂੰ ਚੋਣਾਂ, ਜਾਣੋ ਪੂਰੀ ਅਪਡੇਟ