Russia Ukraine War After Russia's attack Indian students in Ukraine took refuge in the basement
Indian students in Ukraine: ਰੂਸੀ ਸੈਨਿਕਾਂ ਨੇ ਯੂਕਰੇਨ ਵਿੱਚ ਰੂਸ ਦੀ ਸਰਹੱਦ ਨਾਲ ਲੱਗਦੇ ਸੂਮੀ ਸ਼ਹਿਰ 'ਤੇ ਕਬਜ਼ਾ ਕਰਨ ਤੋਂ ਬਾਅਦ ਘੱਟੋ-ਘੱਟ 400 ਭਾਰਤੀ ਵਿਦਿਆਰਥੀਆਂ ਨੇ ਇੱਕ ਬੇਸਮੈਂਟ ਵਿੱਚ ਸ਼ਰਨ ਲਈ ਹੈ ਤੇ ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਕੱਢਣ ਦੀ ਅਪੀਲ ਕੀਤੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੁਮੀ ਸਟੇਟ ਮੈਡੀਕਲ ਕਾਲਜ ਦੇ ਵਿਦਿਆਰਥੀ ਹਨ। ਉਨ੍ਹਾਂ ਕਿਹਾ ਕਿ ਬਾਹਰੋਂ ਗੋਲੀਆਂ ਚੱਲਣ ਦੀ ਆਵਾਜ਼ ਕਾਰਨ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਵਿਦਿਆਰਥੀਆਂ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ
ਵਿਦਿਆਰਥੀ ਲਲਿਤ ਕੁਮਾਰ ਨੇ 'ਪੀਟੀਆਈ-ਭਾਸ਼ਾ' ਨੂੰ ਦੱਸਿਆ ਕਿ ਇਸ ਸਮੇਂ ਅਸੀਂ ਆਪਣੇ ਹੋਸਟਲ ਦੇ ਬੇਸਮੈਂਟ ਵਿੱਚ ਲੁਕੇ ਹੋਏ ਹਾਂ ਤੇ ਸਾਨੂੰ ਨਹੀਂ ਪਤਾ ਕਿ ਅਸੀਂ ਕਿੰਨਾ ਸਮਾਂ ਇੱਥੇ ਸੁਰੱਖਿਅਤ ਰਹਿ ਸਕਾਂਗੇ। ਅਸੀਂ ਭਾਰਤ ਸਰਕਾਰ ਨੂੰ ਯੂਕਰੇਨ ਦੇ ਪੂਰਬੀ ਹਿੱਸੇ ਤੋਂ ਸਾਨੂੰ ਸੁਰੱਖਿਅਤ ਬਾਹਰ ਕੱਢਣ ਦੀ ਅਪੀਲ ਕਰਦੇ ਹਾਂ।"
ਯੂਕਰੇਨ ਵਿੱਚ ਲਾਗੂ ਮਾਰਸ਼ਲ ਲਾਅ
ਉਨ੍ਹਾਂ ਕਿਹਾ ਕਿ ਇੱਥੇ ਆਪਣੇ ਤੌਰ ’ਤੇ ਸਫ਼ਰ ਕਰਨਾ ਸੰਭਵ ਨਹੀਂ ਹੈ। ਇੱਥੇ ਮਾਰਸ਼ਲ ਲਾਅ ਲਾਗੂ ਹੈ, ਜਿਸਦਾ ਮਤਲਬ ਹੈ ਕਿ ਕੋਈ ਵੀ ਬਾਹਰ ਨਹੀਂ ਜਾ ਸਕਦਾ, ਕਾਰਾਂ, ਬੱਸਾਂ ਅਤੇ ਨਿੱਜੀ ਵਾਹਨ ਨਹੀਂ ਨਿਕਲ ਸਕਦੇ। ਏਟੀਐਮ ਅਤੇ ਸੁਪਰਮਾਰਕੀਟ ਵੀ ਬੰਦ ਹਨ। ਵਿਦਿਆਰਥੀਆਂ ਨੇ ਬੇਸਮੈਂਟ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਜਿੱਥੇ ਉਹ ਲੁਕੇ ਹੋਏ ਹਨ। ਕੁਮਾਰ ਨੇ ਕਿਹਾ ਕਿ ਸਾਡੇ ਕੋਲ ਇੱਥੇ ਇੰਨਾ ਸਮਾਨ ਨਹੀਂ ਹੈ ਕਿ ਅਸੀਂ ਇੱਥੇ ਲੰਬੇ ਸਮੇਂ ਤੱਕ ਰੁਕ ਸਕੀਏ।
ਰੂਸ ਅਤੇ ਯੂਕਰੇਨ ਵਿਚਕਾਰ ਜੰਗ ਦਾ ਦੂਜਾ ਦਿਨ
ਭਾਰਤ ਸਰਕਾਰ ਸਾਡੀ ਆਖਰੀ ਉਮੀਦ ਹੈ। ਅਸੀਂ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਾਂ ਅਤੇ ਆਪਣੇ ਲੋਕਾਂ ਨੂੰ ਮਿਲਣਾ ਚਾਹੁੰਦੇ ਹਾਂ। ਸਾਡੀ ਮਦਦ ਕਰੋ। ਜ਼ਿਕਰਯੋਗ ਹੈ ਕਿ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਦੂਜਾ ਦਿਨ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਦੂਜੇ ਦਿਨ ਵੀ ਦੋ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਅਮਰੀਕੀ ਸੈਨੇਟਰ ਰੂਬੀਓ ਦਾ ਕਹਿਣਾ ਹੈ ਕਿ ਪਿਛਲੇ 40 ਮਿੰਟਾਂ 'ਚ ਰਾਜਧਾਨੀ ਕੀਵ 'ਤੇ ਘੱਟੋ-ਘੱਟ ਤਿੰਨ ਦਰਜਨ ਮਿਜ਼ਾਈਲਾਂ ਦਾਗੀਆਂ ਗਈਆਂ ਹਨ।
ਇਹ ਵੀ ਪੜ੍ਹੋ: ਆਤਮ ਸਮਰਪਣ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਰੂਸੀ ਸੈਨਿਕ ਨੇ ਯੂਕਰੇਨ ਦੇ ਸੈਨਿਕਾਂ ਨੂੰ ਦਿੱਤੀ ਮੌਤ ਦੀ ਸਜ਼ਾ