ਨਵੀਂ ਦਿੱਲੀ: ਦੁਨੀਆ 'ਚ ਕੋਰੋਨਾਵਾਇਰਸ ਨੇ ਹਾਹਾਕਾਰ ਮਚਾਇਆ ਹੋਇਆ ਹੈ। ਸਿਰਫ ਭਾਰਤ 'ਚ ਹੀ ਇਸ ਵਾਇਰਸ ਦੇ ਕਰੀਬ 31 ਲੱਖ ਤੋਂ ਵਧ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਹਰ ਕੋਈ ਇਸ ਵਾਇਰਸ ਤੋਂ ਬਚਣ ਲਈ ਵੈਕਸੀਨ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ। ਇਸੇ ਦਰਮਿਆਨ ਕੋਰੋਨਾ ਦੀ ਪਹਿਲੀ ਵੈਕਸੀਨ ਬਣਾਉਣ ਵਾਲੇ ਰੂਸ ਤੋਂ ਚੰਗੀ ਖ਼ਬਰ ਆਈ ਹੈ, ਜਿਸ 'ਚ ਉਸ ਨੇ ਆਪਣੀ ਵੈਕਸੀਨ ਲਈ ਭਾਰਤ ਨਾਲ ਸੰਪਰਕ ਕੀਤਾ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੂਸ ਆਪਣੀ ਵੈਕਸੀਨ ਸਪੁਤਨਿੱਕ 5 ਦੀ ਸਾਰੀ ਜਾਣਕਾਰੀ ਭਾਰਤ ਨਾਲ ਸਾਂਝੀ ਕਰ ਰਿਹਾ ਹੈ। ਇਸ ਸਬੰਧੀ ਰੂਸ ਨੇ ਬਾਇਓਟੈਕਨਾਲੌਜੀ ਵਿਭਾਗ ਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈਸੀਐਮਆਰ) ਤੱਕ ਵੀ ਪਹੁੰਚ ਕੀਤੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਅੱਜ ਸਿਹਤ ਮੰਤਰਾਲੇ ਦੀ ਬੈਠਕ ਵਿੱਚ ਰੂਸ ਦੇ ਰਾਜਦੂਤ ਵੀ ਮੌਜੂਦ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹੀ ਇਹ ਖ਼ਬਰ ਆਈ ਸੀ ਕਿ ਰੂਸ ਭਾਰਤ ਨਾਲ ਭਾਈਵਾਲੀ ਲਈ ਤਿਆਰ ਹੈ। ਰੂਸ ਨੇ ਭਾਰਤ ਵਿੱਚ ਕੋਰੋਨਾ ਦੀ ਦਵਾਈ 'ਸਪੁਤਨਿਕ 5' ਦਾ ਵੱਡੇ ਪੱਧਰ 'ਤੇ ਉਤਪਾਦਨ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ।

ਅੱਜ ਤੋਂ ਭਾਰਤ 'ਚ ਆਕਸਫੋਰਡ ਕੋਰੋਨਾ ਵੈਕਸੀਨ ਦੇ ਦੂਜੇ ਪੜਾਅ ਦਾ ਕਲੀਨੀਕਲ ਟ੍ਰਾਇਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904