Russia military: ਅੱਗ ਦੀਆਂ ਲਪਟਾਂ ‘ਚ ਤਬਦੀਲ ਹੋਣ ਤੋਂ ਬਾਅਦ ਰੂਸੀ ਦਾ ਫੌਜੀ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ 15 ਕਰਮਚਾਰੀਆਂ ਦੀ ਮੌਤ
Russia military plane crash : ਰੂਸ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਇੱਕ ਫੌਜੀ ਜਹਾਜ਼ ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ ਹੈ।
Russia military plane crash : ਰੂਸ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਇੱਕ ਫੌਜੀ ਜਹਾਜ਼ ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ ਹੈ। ਰੂਸੀ ਮੀਡੀਆ ‘ਤੇ ਇੱਕ ਅਜਿਹੀ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਕਿਹਾ ਗਿਆ ਕਿ ਇੱਕ ਫੌਜੀ ਜਹਾਜ਼ ਵਿੱਚ ਅੱਗ ਲੱਗ ਗਈ ਅਤੇ ਉਹ ਮਾਸਕੋ ਦੇ ਉੱਤਰ ਪੂਰਬ ਵਿੱਚ ਇਵਾਨਾਵੋ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ।
ਇਹ ਘਟਨਾ ਮੰਗਲਵਾਰ ਨੂੰ ਉਸ ਵੇਲੇ ਵਾਪਰੀ, ਜਦੋਂ IL-76 ਜਹਾਜ਼ ਦੇ ਇੰਜਣ ਵਿੱਚ ਅੱਗ ਲੱਗ ਗਈ। ਖ਼ਬਰਾ ਮੁਤਾਬਕ ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਘੱਟ ਤੋਂ ਘੱਟ 15 ਕਰਮਚਾਰੀਆਂ ਦੀ ਮੌਤ ਹੋ ਗਈ ਹੈ।
ਜਹਾਜ਼ ਵਿੱਚ 15 ਲੋਕ ਸਵਾਰ ਸਨ। ਮੰਤਰਾਲੇ ਦੇ ਮੁਤਾਬਕ ਆਈਐਲ-76 ਜਹਾਜ਼ ਈਵਾਨਾਵੋ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 8 ਕ੍ਰੂ ਮੈਂਬਰ ਅਤੇ 7 ਮੁਸਾਫ਼ਰ ਸਵਾਰ ਸਨ। ਮੰਤਰਾਲੇ ਵਲੋਂ ਜਾਰੀ ਇੱਕ ਬਿਆਨ ਵਿੱਚ ਉਡਾਣ ਭਰਨ ਵੇਲੇ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗ ਗਈ।
ਇਹ ਵੀ ਪੜ੍ਹੋ: Haryana news: ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਮਨੋਹਰ ਲਾਲ ਖੱਟਰ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
The Russian Defense Ministry says a military transport plane with 15 people on board has crashed on takeoff, reports AP
— Press Trust of India (@PTI_News) March 12, 2024