ਰੂਸੀ ਰਾਸ਼ਟਰਪਤੀ ਨੇ PM ਮੋਦੀ ਨੂੰ ਦੱਸਿਆ 'Great Friend Of Russia', ਨਾਲ ਹੀ 'ਮੇਕ ਇਨ ਇੰਡੀਆ' ਦੀ ਕੀਤੀ ਸ਼ਲਾਘਾ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ PM ਮੋਦੀ ਦੀ ਕੀਤੀ ਤਾਰੀਫ ਤੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮੇਕ ਇਨ ਇੰਡੀਆ' ਸੰਕਲਪ ਦਾ ਭਾਰਤੀ ਅਰਥਵਿਵਸਥਾ 'ਤੇ 'ਪ੍ਰਤੱਖ ਪ੍ਰਭਾਵ' ਪਿਆ ਹੈ।
Vladimir Putin Calls PM Modi 'Great Friend Of Russia': ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ (29 ਜੂਨ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਨੇ ਪੀਐਮ ਮੋਦੀ ਨੂੰ ਰੂਸ ਦਾ ਮਹਾਨ ਦੋਸਤ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਮੋਦੀ ਦੇ 'ਮੇਕ ਇਨ ਇੰਡੀਆ' ਸੰਕਲਪ ਦੀ ਵੀ ਸ਼ਲਾਘਾ ਕੀਤੀ। ਪੁਤਿਨ ਨੇ ਕਿਹਾ ਕਿ ਭਾਰਤ ਵਿੱਚ ਸਾਡੇ ਮਹਾਨ ਮਿੱਤਰ ਪੀਐਮ ਮੋਦੀ ਨੇ ਕੁਝ ਸਾਲ ਪਹਿਲਾਂ ‘ਮੇਕ ਇਨ ਇੰਡੀਆ’ ਦਾ ਸੰਕਲਪ ਸ਼ੁਰੂ ਕੀਤਾ ਸੀ। ਇਸ ਦਾ ਭਾਰਤੀ ਅਰਥਚਾਰੇ 'ਤੇ ਡੂੰਘਾ ਅਸਰ ਪਿਆ। ਰੂਸ ਨਿਯੰਤਰਿਤ ਅੰਤਰਰਾਸ਼ਟਰੀ ਨਿਊਜ਼ ਟੈਲੀਵਿਜ਼ਨ ਨੈੱਟਵਰਕ ਆਰਟੀ ਨੇ ਇਹ ਜਾਣਕਾਰੀ ਦਿੱਤੀ।
Russia's Putin praises Indian PM Modi and make in India initiative says, "Our friends in India & PM Modi, a great friend of Russia, a few years ago presented a concept - "Make in India". And it had a very visible effect on the Indian economy.
— Megh Updates 🚨™ (@MeghUpdates) June 29, 2023
Speaking at an event in Moscow,… pic.twitter.com/n8WpTHhpVi
ਰੂਸੀ ਰਾਸ਼ਟਰਪਤੀ ਨੇ ਪੀਐਮ ਮੋਦੀ ਨੂੰ ਕਿਹਾ 'ਮਹਾਨ ਦੋਸਤ'
ਪੀਐਮ ਮੋਦੀ ਦੇ ਮੇਕ ਇਨ ਇੰਡੀਆ ਦੀ ਗੂੰਜ ਰੂਸ ਵਿੱਚ ਵੀ ਸੁਣਾਈ ਦੇ ਰਹੀ ਹੈ। ਰਾਜਧਾਨੀ ਮਾਸਕੋ ਵਿੱਚ ਇੱਕ ਸਮਾਗਮ ਵਿੱਚ ਬੋਲਦਿਆਂ ਰਾਸ਼ਟਰਪਤੀ ਪੁਤਿਨ ਨੇ ਕਿਹਾ ਕਿ ਭਾਰਤ ਵਿੱਚ ਸਾਡੇ ਦੋਸਤ ਅਤੇ ਰੂਸ ਦੇ ਮਹਾਨ ਮਿੱਤਰ ਪ੍ਰਧਾਨ ਮੰਤਰੀ ਮੋਦੀ ਨੇ ਕੁਝ ਸਾਲ ਪਹਿਲਾਂ ਮੇਕ ਇਨ ਇੰਡੀਆ ਦਾ ਸੰਕਲਪ ਪੇਸ਼ ਕੀਤਾ ਸੀ ਅਤੇ ਇਸ ਦਾ ਭਾਰਤੀ ਅਰਥਵਿਵਸਥਾ 'ਤੇ ਬਹੁਤ ਜ਼ਿਆਦਾ ਪ੍ਰਭਾਵ ਪਿਆ ਸੀ।
'ਮੇਕ ਇਨ ਇੰਡੀਆ' ਪ੍ਰੋਗਰਾਮ
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਨੂੰ ਮਹੱਤਵਪੂਰਨ ਨਿਵੇਸ਼ ਅਤੇ ਨਿਰਮਾਣ, ਬੁਨਿਆਦੀ ਢਾਂਚਾ ਅਤੇ ਨਵੀਨਤਾ ਦੇ ਇੱਕ ਗਲੋਬਲ ਹੱਬ ਵਿੱਚ ਬਦਲਣ ਲਈ 25 ਸਤੰਬਰ 2014 ਨੂੰ 'ਮੇਕ ਇਨ ਇੰਡੀਆ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਦਾ ਲੋਗੋ ਸ਼ੇਰ ਹੈ। ਮੇਕ ਇਨ ਇੰਡੀਆ ਦਾ ਉਦੇਸ਼ ਨਿਰਮਾਣ ਨੂੰ ਹੁਲਾਰਾ ਦੇਣਾ ਅਤੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।