G20 Summit: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜੀ-20 ਸੰਮੇਲਨ ਲਈ ਨਹੀਂ ਆਉਣਗੇ ਭਾਰਤ - ਰਿਪੋਰਟ
G20 Summit: ਭਾਰਤ 'ਚ ਅਗਲੇ ਮਹੀਨੇ ਜੀ-20 ਸੰਮੇਲਨ ਹੋਵੇਗਾ। ਵਲਾਦੀਮੀਰ ਪੁਤਿਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੱਖਣੀ ਅਫਰੀਕਾ ਵਿੱਚ ਹੋਏ ਬ੍ਰਿਕਸ ਸੰਮੇਲਨ ਵਿੱਚ ਵੀ ਹਿੱਸਾ ਲਿਆ ਸੀ।
G20 Summit: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਨਿੱਜੀ ਤੌਰ 'ਤੇ ਸ਼ਾਮਲ ਹੋਣ ਦੀ ਕੋਈ ਯੋਜਨਾ ਨਹੀਂ ਹੈ। ਰਾਇਟਰਸ ਨੇ ਕ੍ਰੇਮਲਿਨ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਭਾਰਤ ਵਿੱਚ ਜੀ-20 ਸਿਖਰ ਸੰਮੇਲਨ ਸਤੰਬਰ ਵਿੱਚ ਹੋਣਾ ਹੈ।
ਰੂਸੀ ਰਾਸ਼ਟਰਪਤੀ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਕਿਹਾ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸਤੰਬਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਭਾਰਤ ਦੌਰੇ ਦੀ ਯੋਜਨਾ ਨਹੀਂ ਬਣਾ ਰਹੇ ਹਨ। ਉਨ੍ਹਾਂ ਦਾ ਧਿਆਨ ਵਿਸ਼ੇਸ਼ ਫੌਜੀ ਕਾਰਵਾਈ 'ਤੇ ਹੈ।
ਇੰਟਰਨੈਸ਼ਨਲ ਕ੍ਰਿਮਿਨਲ ਕੋਰਟ ਨੇ ਕੀਤਾ ਹੈ ਗ੍ਰਿਫਤਾਰੀ ਵਾਰੰਟ
ਇੰਟਰਨੈਸ਼ਨਲ ਕ੍ਰਿਮੀਨਲ ਕੋਰਟ (ICC) ਨੇ ਪੁਤਿਨ 'ਤੇ ਯੂਕਰੇਨ 'ਚ ਜੰਗੀ ਅਪਰਾਧਾਂ ਦਾ ਦੋਸ਼ ਲਗਾਉਂਦੇ ਹੋਏ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਹਾਲਾਂਕਿ ਕ੍ਰੇਮਲਿਨ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਵਲਾਦੀਮੀਰ ਪੁਤਿਨ ਨੂੰ ਵਿਦੇਸ਼ ਯਾਤਰਾ ਦੌਰਾਨ ਗ੍ਰਿਫਤਾਰ ਕੀਤੇ ਜਾਣ ਦਾ ਖਤਰਾ ਹੈ।
ਇਹ ਵੀ ਪੜ੍ਹੋ: Farmers Protest: ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੜ ਕਿਸਾਨ ਅੰਦੋਲਨ, ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਦੇਸ਼ ਭਰ ’ਚ ਸਾਂਝੇ ਸੰਘਰਸ਼ ਦਾ ਐਲਾਨ
ਬ੍ਰਿਕਸ ਕਾਨਫਰੰਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਕੀਤਾ ਸੰਬੋਧਨ
ਇਸ ਕਾਰਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ ਨੂੰ ਦੱਖਣੀ ਅਫਰੀਕਾ ਵਿੱਚ ਬ੍ਰਿਕਸ ਨੇਤਾਵਾਂ ਦੀ ਬੈਠਕ ਵਿੱਚ ਵਿਅਕਤੀਗਤ ਤੌਰ 'ਤੇ ਨਹੀਂ, ਸਗੋਂ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੱਛਮੀ ਦੇਸ਼ਾਂ 'ਤੇ ਯੂਕਰੇਨ ਦੇ ਡੋਨਬਾਸ ਖੇਤਰ 'ਚ ਰਹਿਣ ਵਾਲੇ ਲੋਕਾਂ ਖਿਲਾਫ ਜੰਗ ਛੇੜਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਰੂਸ ਦੀ ਵਿਸ਼ੇਸ਼ ਫੌਜੀ ਕਾਰਵਾਈ ਦਾ ਉਦੇਸ਼ ਉਸ ਯੁੱਧ ਨੂੰ ਖਤਮ ਕਰਨਾ ਹੈ।
ਪੱਛਮੀ ਦੇਸ਼ਾਂ 'ਤੇ ਲਾਏ ਗੰਭੀਰ ਦੋਸ਼
ਉਨ੍ਹਾਂ ਇਹ ਵੀ ਕਿਹਾ ਕਿ ਕਈ ਪੱਛਮੀ ਦੇਸ਼ਾਂ ਦੀ ਦੁਨੀਆ ਵਿੱਚ ਆਪਣੀ ਸਰਦਾਰੀ ਕਾਇਮ ਰੱਖਣ ਦੀ ਇੱਛਾ ਕਾਰਨ ਯੂਕਰੇਨ ਵਿੱਚ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਪੁਤਿਨ ਨੇ ਕਿਹਾ ਕਿ ਰੂਸ ਨੇ ਉਨ੍ਹਾਂ ਲੋਕਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ ਜੋ ਆਪਣੇ ਸੱਭਿਆਚਾਰ, ਆਪਣੀਆਂ ਪਰੰਪਰਾਵਾਂ, ਆਪਣੀ ਭਾਸ਼ਾ ਅਤੇ ਆਪਣੇ ਭਵਿੱਖ ਲਈ ਲੜ ਰਹੇ ਹਨ।
ਇਹ ਵੀ ਪੜ੍ਹੋ: Pm modi in greece: PM ਮੋਦੀ ਨੂੰ ਗ੍ਰੀਸ ਨੇ ਗ੍ਰੈਂਡ ਕਰਾਸ ਆਫ਼ ਦਾ ਆਰਡਰ ਆਫ਼ ਆਨਰ ਨਾਲ ਕੀਤਾ ਸਨਮਾਨਿਤ, ਪੀਐਮ ਨੇ ਇਦਾਂ ਕੀਤਾ ਧੰਨਵਾਦ