(Source: ECI/ABP News)
ਬੇਅਦਬੀ ਕੇਸ 'ਚ ਡੇਰਾ ਸਿਰਸਾ ਮੁਖੀ ਤੋਂ ਪੁੱਛਗਿੱਛ ਲਈ ਜੇਲ੍ਹ ਪਹੁੰਚੀ ਆਈਜੀ ਪਰਮਾਰ ਦੀ ਟੀਮ
ਬੇਅਦਬੀ ਕੇਸ ਵਿੱਚ ਪੁੱਛਗਿੱਛ ਲਈ ਅੱਜ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਹੋਏਗੀ। ਅੱਜ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਟੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚ ਰਹੀ ਹੈ।

ਚੰਡੀਗੜ੍ਹ: ਬੇਅਦਬੀ ਕੇਸ ਵਿੱਚ ਪੁੱਛਗਿੱਛ ਲਈ ਅੱਜ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਹੋਏਗੀ। ਅੱਜ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਟੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚ ਰਹੀ ਹੈ। ਆਈਜੀ ਪਰਮਾਰ ਨੇ ਦੱਸਿਆ ਕਿ ਰਾਮ ਰਹੀਮ ਤੋਂ ਪੁੱਛੇ ਜਾਣ ਵਾਲੇ ਸਵਾਲਾਂ ਦੀ ਲਿਸਟ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰੋਫੈਸ਼ਨਲ ਪੁਲਿਸ ਅਫਸਰ ਹਨ, ਉਨ੍ਹਾਂ ਉੱਪਰ ਕਿਸੇ ਕਿਸਮ ਦਾ ਦਬਾਅ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ। ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਨਹੀਂ ਬਚ ਸਕਣਗੇ।
ਸੂਤਰਾਂ ਮੁਤਾਬਕ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕਰਨ ਲਈ 200 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ, ਜੋ ਡੇਰਾ ਮੁਖੀ ਤੋਂ ਪੁੱਛੇ ਜਾਣੇ ਹਨ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ।
ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ। ਇਸ ਲਈ ਅੱਜ ਵਿਸ਼ੇਸ਼ ਜਾਂਚ ਟੀਮ ਰਾਮ ਰਹੀਮ ਤੋਂ ਪੁੱਛਗਿੱਛ ਲਈ ਜੇਲ੍ਹ ਪਹੁੰਚ ਰਹੀ ਹੈ।
ਇਹ ਵੀ ਪੜ੍ਹੋ: Demonetisation: ਨੋਟਬੰਦੀ ਦੇ 5 ਸਾਲ ਬਾਅਦ, ਜਾਣੋ ਨਕਦ ਤੇ ਡਿਜੀਟਲ ਲੈਣ-ਦੇਣ 'ਚ ਕਿੰਨਾ ਹੋਇਆ ਬਦਲਾਅ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
