ਚੰਡੀਗੜ੍ਹ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਸਰਕਾਰ ਤੋਂ ਅਸਤੀਫਾ ਦੇਵੇਗੀ।ਇਹ ਗੱਲ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਕਹੀ ਹੈ।ਅਕਾਲੀ ਦਲ ਅਤੇ ਭਾਜਪਾ ਦੇ ਵਿਚਾਲੇ ਦਰਾਰ ਪੈ ਗਈ ਹੈ।

ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਖੇਤੀਬਾੜੀ ਆਰਡੀਨੈਂਸ ਬਿੱਲ ਬਣ ਪਾਸ ਹੁੰਦਾ ਹੈ ਤਾਂ ਅਕਾਲੀ ਦਲ ਵਿਰੋਧ 'ਚ ਹਰਸਿਮਰਤ ਬਾਦਲ ਦਾ ਅਸਤੀਫਾ ਦੇਵੇਗੀ।

ਸੁਖਬੀਰ ਬਾਦਲ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਇਹ ਖੇਤੀਬਾੜੀ ਨਾਲ ਸਬੰਧਤ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ” ਅਕਾਲੀ ਦਲ ਨੇ ਕਦੇ ਯੂ-ਟਰਨ ਵੀ ਨਹੀਂ ਲਿਆ।

ਬਾਦਲ ਨੇ ਕਿਹਾ, “ਅਸੀਂ NDAਦੇ ਭਾਈਵਾਲ ਹਾਂ। ਅਸੀਂ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਬਾਰੇ ਦੱਸਿਆ। ਅਸੀਂ ਇਸ ਮੁੱਦੇ ਨੂੰ ਹਰ ਪਲੇਟਫਾਰਮ 'ਤੇ ਉਠਾਇਆ. ਅਸੀਂ ਕਿਸਾਨਾਂ ਦੇ ਡਰ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਪਰ ਅਜਿਹਾ ਨਹੀਂ ਹੋਇਆ। ”