ਅੰਬਾਲਾ: ਬੀਤੇ ਦਿਨ ਅੰਬਾਲਾ ਵਿੱਚ ਰੈਲੀ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਜੇ ਇਸ ਸਾਲ ਦੇ ਅਖ਼ੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਪੰਜਾਬ ਦੀ ਤਰਜ ’ਤੇ ਹਰਿਆਣਾ ਵਿੱਚ ਵੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾਏਗੀ।
ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਹਰਿਆਣਾ ਵਿੱਚ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬੀਆਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ। ਸੁਖਬੀਰ ਨੇ ਕਿਹਾ ਕਿ ਪੰਜਾਬੀਆਂ ਨੂੰ ਇੱਕਜੁਟ ਕਰਨ ਲਈ ਅਕਾਲੀ ਦਲ ਸੂਬੇ ਦੇ ਪਿੰਡ-ਪਿੰਡ ਵਿੱਚ ਪਹੁੰਚ ਕਰ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀਆਂ ਸਮਾਜ ਕਲਿਆਣ ਪਹਿਲਕਦਮੀਆਂ ਬਾਰੇ ਹੋਰਾਂ ਨੂੰ ਜਾਗਰੂਕ ਕੀਤਾ ਜਾਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੀਆਂ ਪਹਿਲਕਦਮੀਆਂ ਉਹ ਹਰਿਆਣਾ ਵਿੱਚ ਲੈ ਕੇ ਆਉਣਗੇ। ਜੇ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਆਈ ਤਾਂ ਯਕੀਨਨ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਏਗੀ।
ਇਹ ਵੀ ਪੜ੍ਹੋ- ਅਕਾਲੀਆਂ ਦੀ ਸਟੇਜ 'ਤੇ ਕਾਂਗਰਸ ਦੇ ਪੋਸਟਰ ਕਿਸਾਨ ਨੇ ਲਾਈਆਂ ਰੌਣਕਾਂ, ਕੈਪਟਨ 'ਤੇ ਲਾਏ ਵਾਅਦਾਖਿਲਾਫੀ ਦੇ ਇਲਜ਼ਾਮ