1984 anti sikh riots case: ਭਾਰਤ ਦੀ ਰਾਜਧਾਨੀ ਦਿੱਲੀ ਵਿੱਚ 1984 ਵਿੱਚ ਦੋ ਸਿੱਖਾਂ ਦੇ ਹੋਏ ਕਤਲ ਦੇ ਮਾਮਲੇ ਵਿੱਚ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਚੱਲ ਰਹੇ ਇਸ ਮਾਮਲੇ ਵਿੱਚ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਪਰ ਹੁਣ ਨੂੰ ਲੈ ਕੇ ਸੱਜਣ ਕੁਮਾਰ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ।
ਦਰਅਸਲ, ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਆਪਣੇ ਵਿਰੁੱਧ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ। ਉਸਨੇ ਰਾਊਸ ਐਵੇਨਿਊ ਅਦਾਲਤ ਦੇ ਸਾਹਮਣੇ ਕਿਹਾ ਕਿ ਉਹ ਦੰਗਿਆਂ ਵਾਲੀ ਥਾਂ 'ਤੇ ਮੌਜੂਦ ਨਹੀਂ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਹੈ।