ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਤੇ ਦਿੱਲੀ ਦੇ ਦਿੱਗਜ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ, ਪਰ ਉਸ ਨੂੰ ਕੋਈ ਰਾਹਤ ਨਹੀਂ ਮਿਲੀ।
ਅਦਾਲਤ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮੰਡੋਲੀ ਜੇਲ੍ਹ ਵਿੱਚ ਸਿੱਖ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ‘ਤੇ ਜ਼ਮਾਨਤ ਮੰਗੀ ਸੀ।
ਪਿਛਲੇ ਸਾਲ, ਦਿੱਲੀ ਹਾਈ ਕੋਰਟ ਦੀ ਇੱਕ ਡਬਲ ਬੈਂਚ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ ਸੀ ਅਤੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਮਰ ਕੈਦ ਲਈ ਦੋਸ਼ੀ ਠਹਿਰਾਇਆ ਸੀ। ਨਾਲ ਹੀ ਪੰਜ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ: ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ
ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ
ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ
ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ