Lawrence Bishnoi: ਬਠਿੰਡਾ ਜੇਲ੍ਹ ਵਿੱਚ ਲਿਆਂਦਾ ਜਾਵੇਗਾ ਬਿਸ਼ਨੋਈ, ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਕੀਤੇ ਹੱਥ ਖੜ੍ਹੇ !
Lawrence Bishnoi Police Custody: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਖਤਮ ਹੋਣ ਤੋਂ ਬਾਅਦ ਸਾਕੇਤ ਕੋਰਟ ਦੇ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ।
Lawrence Bishnoi News: ਦਿੱਲੀ ਦੀ ਸਾਕੇਤ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿੱਚ 3 ਦਿਨ ਦਾ ਵਾਧਾ ਕੀਤਾ ਹੈ। ਪੁਲਿਸ ਨੇ ਅਦਾਲਤ 'ਚ 4 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਰਿਮਾਂਡ 3 ਦਿਨ ਹੀ ਵਧਾਇਆ ਗਿਆ | ਬਿਸ਼ਨੋਈ ਨੂੰ ਐਤਵਾਰ (11 ਜੂਨ) ਨੂੰ ਸਾਕੇਤ ਕੋਰਟ ਲਾਕਅੱਪ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਦੋਵੇਂ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਹਨ। ਕ੍ਰਾਈਮ ਬ੍ਰਾਂਚ ਦੇ ਰਿਮਾਂਡ ਪੇਪਰਾਂ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਜੇਲ 'ਚ ਬੈਠ ਕੇ ਹੀ ਕ੍ਰਾਈਮ ਸਿੰਡੀਕੇਟ ਚਲਾ ਰਹੇ ਹਨ। ਜੇਲ 'ਚ ਬੈਠ ਕੇ ਦੋਵੇਂ ਨੌਜਵਾਨਾਂ ਨੂੰ ਆਪਣੇ ਗੈਂਗ 'ਚ ਸ਼ਾਮਲ ਕਰਕੇ ਉਨ੍ਹਾਂ ਤੋਂ ਪੈਸੇ ਵਸੂਲ ਰਹੇ ਹਨ।
ਦਿੱਲੀ ਕ੍ਰਾਈਮ ਬ੍ਰਾਂਚ ਨੇ ਕੀਤਾ ਪਰਦਾਫਾਸ਼
ਇਸ ਤੋਂ ਪਹਿਲਾਂ 1 ਜੂਨ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਫਿਰੌਤੀ ਦੇ ਇੱਕ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ 10 ਦਿਨ ਦਾ ਪੁਲਿਸ ਰਿਮਾਂਡ ਦਿੱਤੀ ਸੀ। ਪਿਛਲੇ ਮਹੀਨੇ 12 ਮਈ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ ਅਤੇ ਕੁੱਲ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।
ਨੌਜਵਾਨਾਂ ਦੀ ਵਰਤੋਂ ਕਰਨ ਦਾ ਹੈ ਦੋਸ਼
ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਜ਼ਬਰਨ ਵਸੂਲੀ ਲਈ ਨੌਜਵਾਨਾਂ ਦੀ ਵਰਤੋਂ ਕਰ ਰਿਹਾ ਸੀ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਛੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਵਿਸ਼ੇਸ਼ ਪੁਲਿਸ ਕਮਿਸ਼ਨਰ ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਇਹ ਅੰਤਰਰਾਸ਼ਟਰੀ ਅਪਰਾਧ ਸਿੰਡੀਕੇਟ ਦਿੱਲੀ-ਐਨਸੀਆਰ, ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਵਿੱਚ ਸਰਗਰਮ ਸੀ।
ਪੰਜਾਬ ਦੀ ਜੇਲ੍ਹ ਭੇਜਣ ਦੀ ਮੰਗ ਕੀਤੀ
ਇਸ ਦੇ ਨਾਲ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਜੇਲ੍ਹ ਨਹੀਂ ਸਗੋਂ ਪੰਜਾਬ ਦੀ ਜੇਲ੍ਹ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਨੂੰ ਦਿੱਲੀ ਜੇਲ੍ਹ ਵਿੱਚ ਰੱਖਣ ਨਾਲ ਉਥੋਂ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਦਿੱਲੀ ਪੁਲੀਸ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਬਿਸ਼ਨੋਈ ਦੀ ਹਿਰਾਸਤ ਪੂਰੀ ਹੋਣ ’ਤੇ ਉਸ ਨੂੰ ਸਿੱਧਾ ਬਠਿੰਡਾ ਜੇਲ੍ਹ ਹਵਾਲੇ ਕੀਤਾ ਜਾਵੇ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।