ਚੰਡੀਗੜ੍ਹ : ਭਾਜਪਾ ਦੇ ਸਾਂਸਦ ਸਾਕਸ਼ੀ ਮਹਾਰਾਜ ਡੇਰਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਦੇ ਸਮਰਥਨ ਵਿੱਚ ਆ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਵਿਅਕਤੀ ਡੇਰਾ ਮੁਖੀ ਦੇ ਖ਼ਿਲਾਫ਼ ਸ਼ਿਕਾਇਤ ਲੈ ਕੇ ਖੜ੍ਹਾ ਸੀ ਜਦੋਂਕਿ ਕਰੋੜਾਂ ਲੋਕ ਉਸ ਦੇ ਸਮਰਥਨ ਵਿੱਚ ਸਨ।
ਉਨ੍ਹਾਂ ਦਾ ਕਹਿਣਾ ਹੈ ਕਿ ਕੀ ਇੱਕ ਵਿਅਕਤੀ ਦੀ ਜਗ੍ਹਾ ਕਰੋੜਾਂ ਦੀ ਭਾਵਨਾਵਾਂ ਦਾ ਸਮਾਨ ਨਹੀਂ ਕਰਨਾ ਚਾਹੀਦਾ ਸੀ। ਤੋੜਫੋੜ ਤੇ ਲੋਕਾਂ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦੇ ਹੋਏ ਭਾਜਪਾ ਦੇ ਸਾਂਸਦ ਨੇ ਕਿਹਾ ਕਿ ਇਸ ਤੋਂ ਬਚਿਆ ਜਾ ਸਕਦਾ ਸੀ। ਜੇਕਰ ਸੰਤ ਰਾਮ ਰਹੀਮ ਦੇ ਖ਼ਿਲਾਫ਼ ਸਖ਼ਤ ਕਦਮ ਨਾ ਚੁੱਕਿਆ ਗਿਆ ਹੁੰਦਾ ਤਾਂ ਇਹ ਵੱਡਾ ਵਬਾਲ ਕਦੇ ਖੜ੍ਹਾ ਨਹੀਂ ਹੁੰਦਾ।
ਉੱਤਰ ਪ੍ਰਦੇਸ਼ ਦੇ ਉਨਾਵ ਤੋਂ ਲੋਕ ਸਭਾ ਸਾਂਸਦ ਸਾਕਸ਼ੀ ਮਹਾਰਾਜ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਜਾ ਫਿਰ ਹਾਈ ਕੋਰਟ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਦੇ ਖ਼ਿਲਾਫ਼ ਕਦਮ ਕਿਉਂ ਨਹੀਂ ਚੁੱਕਦੇ। ਸਾਕਸ਼ੀ ਦਾ ਕਹਿਣਾ ਹੈ ਕਿ ਇਮਾਮ ਦੇ ਖ਼ਿਲਾਫ਼ ਕਈ ਸ਼ਿਕਾਇਤਾਂ ਹਨ ਪਰ ਕੋਈ ਗੰਭੀਰ ਨਹੀਂ ਹੈ ਕਿ ਉਹ ਉਨ੍ਹਾਂ ਦੇ ਰਿਸ਼ਤੇਦਾਰ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਡੇਰਾ ਮਾਮਲੇ ਵਿੱਚ ਸਜਾ ਸੁਣਾਉਣ ਤੋਂ ਪਹਿਲਾਂ ਅਦਾਲਤ ਨੂੰ ਇਹ ਵੀ ਗ਼ੌਰ ਕਰਨਾ ਚਾਹੀਦਾ ਹੈ ਕਿ ਕਰੋੜਾਂ ਲੋਕ ਡੇਰਾ ਮੁਖੀ ਦੇ ਨਾਲ ਕਿਉਂ ਜੁੜੇ। ਸਾਕਸ਼ੀ ਦਾ ਕਹਿਣਾ ਹੈ ਕਿ ਰਾਮ ਰਹੀਮ ਸਿੰਘ ਇੱਕ ਸਾਧਾਰਨ ਵਿਅਕਤੀ ਦੀ ਤਰ੍ਹਾਂ ਹੈ ਇਸ ਲਈ ਉਸ ਦੇ ਖ਼ਿਲਾਫ਼ ਇਸ ਤਰ੍ਹਾਂ ਦਾ ਫ਼ੈਸਲਾ ਆਇਆ।