ਰੋਹਤਕ : ਰਾਸ਼ਟਰਮੰਡਲ ਖੇਡਾਂ 'ਚ ਪਹਿਲੀ ਵਾਰ ਸੋਨ ਤਗ਼ਮਾ ਲੈ ਕੇ ਆਈ ਸਾਕਸ਼ੀ ਮਲਿਕ ਦਾ ਰੋਹਤਕ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਸਾਕਸ਼ੀ ਮਲਿਕ ਦਾ ਸਵਾਗਤ ਕੀਤਾ। ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦਿਆਂ ਸਾਕਸ਼ੀ ਮਲਿਕ ਨੇ ਕਿਹਾ ਕਿ ਮੈਂ ਹੁਣ ਤੱਕ ਦਾ ਸਾਰਾ ਸੰਘਰਸ਼ ਭੁੱਲ ਚੁੱਕੀ ਹਾਂ। ਜਦੋਂ ਭਾਰਤ ਦਾ ਰਾਸ਼ਟਰੀ ਗੀਤ ਗਾਇਆ ਗਿਆ ਤਾਂ ਮੇਰੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ।
 

 ਉਸ ਨੇ ਕਿਹਾ ਕਿ ਅਗਲਾ ਟੀਚਾ ਓਲੰਪਿਕ 'ਚ ਸੋਨ ਤਮਗਾ ਹਾਸਲ ਕਰਨਾ ਹੈ। ਇਸ ਦੇ ਨਾਲ ਹੀ ਗੋਲਡ ਮੈਡਲਿਸਟ ਸਾਕਸ਼ੀ ਮਲਿਕ ਨੇ ਆਪਣੇ ਮਾਤਾ-ਪਿਤਾ ਦੇ ਨਾਲ-ਨਾਲ ਪਹਿਲਵਾਨ ਪਤੀ ਅਤੇ ਸਹੁਰੇ ਦਾ ਵੀ ਧੰਨਵਾਦ ਕੀਤਾ। ਸਾਕਸ਼ੀ ਮਲਿਕ ਦਾ ਕਹਿਣਾ ਹੈ ਕਿ ਉਸ ਦਾ ਪਤੀ ਅਤੇ ਸਹੁਰਾ ਵੀ ਪਹਿਲਵਾਨ ਸਨ ਅਤੇ ਉਨ੍ਹਾਂ ਦੀ ਦੇਖ -ਰੇਖ 'ਚ ਹੀ ਪ੍ਰੈਕਟਿਸ ਕਰਦੀ ਹੈ , ਜਿਸ ਤੋਂ ਉਸ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। 

 

ਸਾਕਸ਼ੀ ਮਲਿਕ ਨੇ ਕਿਹਾ ਹੈ ਕਿ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਹਾਸਲ ਕਰਨ ਤੋਂ ਬਾਅਦ ਉਸ 'ਚ ਊਰਜਾ ਭਰ ਗਈ ਹੈ, ਜਿਸ ਨੂੰ ਲੈ ਕੇ ਉਹ ਅੱਜ ਤੋਂ ਹੀ ਓਲੰਪਿਕ ਦੀਆਂ ਤਿਆਰੀਆਂ ਸ਼ੁਰੂ ਕਰ ਦੇਵੇਗੀ। ਦੱਸਣਯੋਗ ਹੈ ਕਿ ਕੁਸ਼ਤੀ ਖਿਡਾਰਨ ਸਾਕਸ਼ੀ ਮਲਿਕ ਨੇ ਰਾਸ਼ਟਰਮੰਡਲ 'ਚ ਪਹਿਲਾ ਸੋਨ ਤਮਗਾ ਜਿੱਤਿਆ ਹੈ।




 

ਦੱਸ ਦੇਈਏ ਕਿ ਭਾਰਤੀ ਸਟਾਰ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ (Sakshi Malik) ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਇਤਿਹਾਸ ਰਚ ਦਿੱਤਾ ਹੈ। ਸਾਕਸ਼ੀ ਨੇ ਫ੍ਰੀਸਟਾਈਲ 62 ਕਿਲੋਗ੍ਰਾਮ ਵਰਗ ‘ਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ । ਸਾਕਸ਼ੀ ਨੇ ਫਾਈਨਲ ਵਿੱਚ ਕੈਨੇਡਾ ਦੀ ਅੰਨਾ ਗੋਡੀਨੇਜ਼ ਗੋਂਜਾਲੇਜ਼ ਨੂੰ ਹਰਾ ਕੇ ਆਪਣੀ ਜਿੱਤ ਦਰਜ ਕੀਤੀ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।