Jodhpur Crime : ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਆਰੋਪੀ ਜੋਧਪੁਰ ਤੋਂ ਕਾਬੂ , ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ
Salman Khan Death Threat Accused : ਫਿਲਮ ਅਦਾਕਾਰ ਸਲਮਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋਸ਼ੀ ਧਾਕੜ ਰਾਮ ਵਿਸ਼ਨੋਈ ਨੂੰ ਪੁਲਿਸ ਨੇ ਜੋਧਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਮੁੰਬਈ ਪੁਲਿਸ ਅਤੇ ਲੁਣੀ ਥਾ
Salman Khan Death Threat Accused : ਫਿਲਮ ਅਦਾਕਾਰ ਸਲਮਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋਸ਼ੀ ਧਾਕੜ ਰਾਮ ਵਿਸ਼ਨੋਈ ਨੂੰ ਪੁਲਿਸ ਨੇ ਜੋਧਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਮੁੰਬਈ ਪੁਲਿਸ ਅਤੇ ਲੁਣੀ ਥਾਣੇ ਦੀ ਪੁਲਿਸ ਨੇ ਸਾਂਝੀ ਕਾਰਵਾਈ ਕੀਤੀ ਹੈ। ਆਰੋਪੀ ਨੇ ਈ-ਮੇਲ ਰਾਹੀਂ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ 'ਚ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : 25 ਸਾਲਾ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਕੀਤੀ ਖੁਦਕੁਸ਼ੀ, IPS ਬਣਾਉਣਾ ਚਾਹੁੰਦੇ ਸਨ ਪਿਤਾ , ਇਸ ਤਰ੍ਹਾਂ ਬਣੀ ਭੋਜਪੁਰੀ ਸਟਾਰ
ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ
ABP ਨਿਊਜ਼ ਨੂੰ ਇੰਟਰਵਿਊ ਦਿੰਦੇ ਹੋਏ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸੁਪਰਸਟਾਰ ਨੂੰ ਮੁਆਫੀ ਮੰਗਣ ਲਈ ਕਿਹਾ ਸੀ। ਮੁਆਫੀ ਨਾ ਮੰਗਣ 'ਤੇ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਗਈ ਸੀ। ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਗੋਲਡੀ ਬਰਾੜ ਖ਼ਿਲਾਫ਼ ਅਦਾਕਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਐਫਆਈਆਰ ਸਲਮਾਨ ਖਾਨ ਦੇ ਦੋਸਤ ਪ੍ਰਸ਼ਾਂਤ ਗੁੰਜਾਲਕਰ ਦੀ ਤਰਫੋਂ ਦਰਜ ਕਰਵਾਈ ਗਈ ਸੀ। ਸਲਮਾਨ ਦੀ ਸੁਰੱਖਿਆ ਲਈ 2 ਸਹਾਇਕ ਪੁਲਿਸ ਇੰਸਪੈਕਟਰ ਰੈਂਕ ਦੇ ਅਧਿਕਾਰੀ ਅਤੇ 8-10 ਕਾਂਸਟੇਬਲ ਤਾਇਨਾਤ ਕੀਤੇ ਗਏ ਸਨ।
ਇਹ ਵੀ ਪੜ੍ਹੋ : ਵੋਡਕਾ ਪੀ ਕੇ ਸੌਂ ਗਈ ਮਹਿਲਾ , ਅੱਖ ਖੁੱਲੀ ਤਾਂ ਹੋ ਗਈ ਖ਼ਤਰਨਾਕ ਬਿਮਾਰੀ, ਤੁਰੰਤ ਕਰਵਾਉਣਾ ਪਿਆ ਆਪ੍ਰੇਸ਼ਨ
ਮੁੰਬਈ ਪੁਲਿਸ ਨੇ ਮੁਲਜ਼ਮ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ
ਸਮਾਚਾਰ ਏਜੰਸੀ ਪੀਟੀਆਈ ਨੇ ਦੱਸਿਆ ਸੀ ਕਿ ਸਲਮਾਨ ਦੇ ਪ੍ਰਸ਼ੰਸਕਾਂ ਨੂੰ ਗਲੈਕਸੀ ਅਪਾਰਟਮੈਂਟਸ ਸਥਿਤ ਹੋਮ ਆਫਿਸ ਦੇ ਬਾਹਰ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸ ਦੇਈਏ ਕਿ ਜੇਲ ਤੋਂ ਏਬੀਪੀ ਨਿਊਜ਼ ਦੇ ‘ਆਪ੍ਰੇਸ਼ਨ ਦੁਰਦੰਤ’ ਵਿੱਚ ਲਾਰੇਂਸ ਬਿਸ਼ਨੋਈ ਨੇ ਕਿਹਾ ਸੀ, “ਸਲਮਾਨ ਖਾਨ ਨੂੰ ਬਿਸ਼ਨੋਈ ਸਮਾਜ ਦੇ ਭਗਵਾਨ ਜੰਬੇਸ਼ਵਰਜੀ ਮੰਦਰ ਵਿੱਚ ਜਾਣਾ ਚਾਹੀਦਾ ਹੈ ਅਤੇ ਕਾਲੇ ਹਿਰਨ ਦੇ ਕਤਲ ਦੇ ਮਾਮਲੇ ਵਿੱਚ ਮੁਆਫੀ ਮੰਗਣੀ ਚਾਹੀਦੀ ਹੈ। ਫਿਲਹਾਲ ਮੈਂ ਗੁੰਡਾ ਨਹੀਂ ਹਾਂ ਪਰ ਸਲਮਾਨ ਖਾਨ ਨੂੰ ਮਾਰਨ ਤੋਂ ਬਾਅਦ ਗੁੰਡਾ ਬਣ ਜਾਵਾਂਗਾ। ਮੇਰੀ ਜ਼ਿੰਦਗੀ ਦਾ ਇੱਕੋ ਇੱਕ ਮਕਸਦ ਸਲਮਾਨ ਖਾਨ ਨੂੰ ਮਾਰਨਾ ਹੈ। ਸੁਰੱਖਿਆ ਹਟਦੇ ਹੀ ਸਲਮਾਨ ਖਾਨ ਨੂੰ ਮਾਰ ਦੇਵਾਂਗਾ।