ਪੜਚੋਲ ਕਰੋ
Advertisement
ਚੋਣ ਲੜਨ ਤੇ ਪ੍ਰਚਾਰ ਕਰਨ ਤੋਂ ਸਲਮਾਨ ਖ਼ਾਨ ਨੇ ਦਿੱਤਾ ਜਵਾਬ
ਮੁੰਬਈ: ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਆਪਣੇ ਚੋਣ ਲੜਨ ਬਾਰੇ ਸਥਿਤੀ ਸਾਫ ਕਰ ਦਿੱਤੀ ਹੈ। ਚਰਚਾਵਾਂ ਸਨ ਕਿ ਸਲਮਾਨ ਖ਼ਾਨ ਕਾਂਗਰਸ ਲਈ ਚੋਣ ਪ੍ਰਚਾਰ ਕਰ ਸਕਦੇ ਹਨ, ਪਰ ਹੁਣ ਅਜਿਹਾ ਨਹੀਂ ਹੋਵੇਗਾ।
ਸਲਮਾਨ ਖ਼ਾਨ ਨੇ ਆਪਣੇ ਅਧਿਕਾਰਤ ਟਵਿੱਟਰ ਖਾਤੇ 'ਤੇ ਦੱਸਿਆ ਹੈ ਕਿ ਉਹ ਨਾ ਚੋਣ ਲੜੇਗਾ ਅਤੇ ਨਾ ਹੀ ਕਿਸੇ ਵੀ ਸਿਆਸੀ ਪਾਰਟੀ ਲਈ ਪ੍ਰਚਾਰ ਕਰੇਗਾ। 53 ਸਾਲਾ ਅਦਾਕਾਰ ਨੇ ਆਪਣੇ ਇਸ ਟਵੀਟ ਨਾਲ ਲੋਕ ਸਭਾ ਚੋਣਾਂ ਵਿੱਚ ਆਪਣੀ ਸ਼ਮੂਲੀਅਤ 'ਤੇ ਹੋਣ ਵਾਲੀਆਂ ਚਰਚਾਵਾਂ ਨੂੰ ਸ਼ਾਂਤ ਕਰ ਦਿੱਤਾ ਹੈ।Contrary to the rumours I am not contesting elections nor campaigning for any political party..
— Salman Khan (@BeingSalmanKhan) March 21, 2019
ਇਸ ਤੋਂ ਪਹਿਲਾਂ ਸਲਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਟਵੀਟ ਦੇ ਜਵਾਬ ਵਿੱਚ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਸੀ। ਉਸ ਨੇ ਲਿਖਿਆ ਸੀ ਕਿ ਅਸੀਂ ਲੋਕਤੰਤਰ ਵਿੱਚ ਹਾਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ।We are a democracy and it is every Indian's right to vote. I urge every eligible Indian to exercise your right and participate in making the Government. https://t.co/WsTdJ3w84O
— Salman Khan (@BeingSalmanKhan) March 21, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਨਰਲ ਨੌਲਜ
ਪੰਜਾਬ
Advertisement