ਸਲਮਾਨ ਖ਼ਾਨ ਨੇ ਆਪਣੇ ਅਧਿਕਾਰਤ ਟਵਿੱਟਰ ਖਾਤੇ 'ਤੇ ਦੱਸਿਆ ਹੈ ਕਿ ਉਹ ਨਾ ਚੋਣ ਲੜੇਗਾ ਅਤੇ ਨਾ ਹੀ ਕਿਸੇ ਵੀ ਸਿਆਸੀ ਪਾਰਟੀ ਲਈ ਪ੍ਰਚਾਰ ਕਰੇਗਾ। 53 ਸਾਲਾ ਅਦਾਕਾਰ ਨੇ ਆਪਣੇ ਇਸ ਟਵੀਟ ਨਾਲ ਲੋਕ ਸਭਾ ਚੋਣਾਂ ਵਿੱਚ ਆਪਣੀ ਸ਼ਮੂਲੀਅਤ 'ਤੇ ਹੋਣ ਵਾਲੀਆਂ ਚਰਚਾਵਾਂ ਨੂੰ ਸ਼ਾਂਤ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਸਲਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਟਵੀਟ ਦੇ ਜਵਾਬ ਵਿੱਚ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਸੀ। ਉਸ ਨੇ ਲਿਖਿਆ ਸੀ ਕਿ ਅਸੀਂ ਲੋਕਤੰਤਰ ਵਿੱਚ ਹਾਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ।