ਨਵੀਂ ਮੁੰਬਈ ਪੁਲਸ ਨੇ ਸ਼ਨੀਵਾਰ ਨੂੰ ਲਾਰੇਂਸ ਬਿਸ਼ਨੋਈ ਗੈਂਗ ਦੇ ਚਾਰ ਨਿਸ਼ਾਨੇਬਾਜ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁiਲਿਸ ਮੁਤਾਬਕ ਚਾਰੋਂ ਪਨਵੇਲ 'ਚ ਸਲਮਾਨ ਖਾਨ ਦੀ ਕਾਰ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਰਿਪੋਰਟ ਮੁਤਾਬਕ ਪਾਕਿਸਤਾਨ ਤੋਂ ਹਥਿਆਰ ਦਰਾਮਦ ਕਰਨ ਦੀ ਵੀ ਯੋਜਨਾ ਬਣਾਈ ਜਾ ਰਹੀ ਸੀ। ਇਨ੍ਹਾਂ ਸ਼ੂਟਰਾਂ ਨੂੰ ਪਨਵੇਲ 'ਚ ਸਲਮਾਨ ਖਾਨ ਦੇ ਫਾਰਮ ਹਾਊਸ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ। ਨਵੀਂ ਮੁੰਬਈ ਪੁਲਿਸ ਨੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।


ਜਾਣਕਾਰੀ ਮੁਤਾਬਕ ਚਾਰੋਂ ਦੇਰ ਰਾਤ ਰੇਕੀ ਕਰ ਰਹੇ ਸਨ। ਪੁਲਿਸ ਨੂੰ ਪਹਿਲਾਂ ਹੀ ਸੂਚਨਾ ਮਿਲੀ ਸੀ ਕਿ ਲਾਰੇਂਸ ਬਿਸ਼ਨੋਈ ਗੈਂਗ ਦੇ ਕੁਝ ਲੋਕ ਪਨਵੇਲ 'ਚ ਹਨ ਅਤੇ ਸਲਮਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਹ ਵੀ ਸਾਹਮਣੇ ਆਇਆ ਹੈ ਕਿ ਤਿੰਨ ਤਰ੍ਹਾਂ ਦੇ ਹਥਿਆਰਾਂ ਦਾ ਸੌਦਾ ਪਾਕਿਸਤਾਨ ਦੇ ਇਕ ਸਪਲਾਇਰ ਨਾਲ ਹੋਇਆ ਸੀ, ਜਿਸ 'ਚ AK-47 ਵੀ ਸ਼ਾਮਲ ਸੀ।  ਬਿਸ਼ਨੋਈ ਗੈਂਗ ਨੇ ਸਲਮਾਨ ਖ਼ਾਨ 'ਤੇ ਹਮਲਾ ਕਰਨ ਦੀ ਯੋਜਨਾ ਸੀ। ਇਹ ਵੀ ਯੋਜਨਾ ਬਣਾਈ ਗਈ ਸੀ ਕਿ ਹਮਲਾ ਉਸ ਦੇ ਫਾਰਮ ਹਾਊਸ ਨੇੜੇ ਕੀਤਾ ਜਾਵੇਗਾ।



ਇਸ ਮਾਮਲੇ 'ਚ ਲਾਰੇਂਸ ਬਿਸ਼ਨੋਈ, ਅਨਮੋਲ ਬਿਸ਼ਨੋਈ, ਸੰਪਤ ਨਹਿਰਾ, ਗੋਲਡੀ ਬਰਾੜ ਸਮੇਤ 17 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਇਨ੍ਹਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਾਹਵੀ, ਵਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ।।


ਦੱਸ ਦੇਈਏ ਕਿ ਇੱਕ ਮਹੀਨਾ ਪਹਿਲਾਂ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਬਾਅਦ ਵਿੱਚ ਦੋਵਾਂ ਮੁਲਜ਼ਮਾਂ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਨ੍ਹਾਂ ਦੇ ਨਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਸਨ। ਇਸ ਤੋਂ ਬਾਅਦ ਇਸ ਮਾਮਲੇ ਨਾਲ ਜੁੜੇ ਅਨੁਜ ਥਾਪਨ ਨੂੰ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ 1 ਮਈ ਨੂੰ ਮੁੰਬਈ ਪੁਲਸ ਦੇ ਲਾਕਅੱਪ 'ਚ ਥਾਪਨ ਦੀ ਮੌਤ ਹੋ ਗਈ।


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ