(Source: ECI/ABP News)
Salman Khan House Firing: 'ਇਹ ਸਿਰਫ ਟ੍ਰੇਲਰ ਸੀ', ਲਾਰੈਂਸ ਬਿਸ਼ਨੋਈ ਦੇ ਭਰਾ ਨੇ ਲਈ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ
Salman Khan House: ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਲੀਵੁੱਡ ਦੇ ਇਸ ਸੁਪਰਸਟਾਰ ਦਾ ਘਰ ਮੁੰਬਈ ਦੇ ਬਾਂਦਰਾ 'ਚ ਸਥਿਤ ਹੈ।
![Salman Khan House Firing: 'ਇਹ ਸਿਰਫ ਟ੍ਰੇਲਰ ਸੀ', ਲਾਰੈਂਸ ਬਿਸ਼ਨੋਈ ਦੇ ਭਰਾ ਨੇ ਲਈ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ Salman Khan House Firing It was just a trailer Lawrence Bishnoi's brother took responsibility for the firing outside Salman Khan's house Salman Khan House Firing: 'ਇਹ ਸਿਰਫ ਟ੍ਰੇਲਰ ਸੀ', ਲਾਰੈਂਸ ਬਿਸ਼ਨੋਈ ਦੇ ਭਰਾ ਨੇ ਲਈ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ](https://feeds.abplive.com/onecms/images/uploaded-images/2024/04/14/3948a8e0904e65c268352c95e2d385aa1713088814355995_original.png?impolicy=abp_cdn&imwidth=1200&height=675)
Salman Khan House Firing: ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਦਾ ਭਰਾ ਅਨਮੋਲ ਅਮਰੀਕਾ ਵਿੱਚ ਹੈ। ਉਸ ਨੇ ਸੋਸ਼ਲ ਮੀਡੀਆ ਉਤੇ ਕਥਿਤ ਪੋਸਟ ਰਾਹੀਂ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਨਾਲ ਹੀ ਕਿਹਾ ਕਿ ਸਲਮਾਨ, ਅਸੀਂ ਇਹ ਹਮਲਾ ਤੁਹਾਨੂੰ ਸਿਰਫ ਟ੍ਰੇਲਰ ਦਿਖਾਉਣ ਲਈ ਕੀਤਾ ਹੈ। ਇਹ ਸਾਡੀ ਪਹਿਲੀ ਅਤੇ ਆਖਰੀ ਚਿਤਾਵਨੀ ਹੈ। ਹਾਲਾਂਕਿ ਏਬੀਪੀ ਸਾਂਝਾ ਇਸ ਪੋਸਟ ਦੀ ਕੋਈ ਪੁਸ਼ਟੀ ਨਹੀਂ ਕਰਦਾ।
ਦਰਅਸਲ, ਐਤਵਾਰ ਸਵੇਰੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਮੁੰਬਈ ਵਿੱਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5 ਵਜੇ ਮੁੰਬਈ ਦੇ ਬਾਂਦਰਾ ਇਲਾਕੇ 'ਚ ਸਥਿਤ 'ਗੈਲੇਕਸੀ ਅਪਾਰਟਮੈਂਟਸ' ਦੇ ਬਾਹਰ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਭੱਜ ਗਏ। ਇਸ ਅਪਾਰਟਮੈਂਟ 'ਚ ਸਲਮਾਨ ਦਾ ਘਰ ਹੈ। ਫਿਲਹਾਲ ਪੁਲਿਸ ਘਰ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।
ਉਧਰ, ਹਮਲੇ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਲਮਾਨ ਖਾਨ ਨਾਲ ਫੋਨ ‘ਤੇ ਗੱਲ ਕੀਤੀ। ਹਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ‘ਤੇ ਸਵਾਰ ਹਮਲਾਵਰਾਂ ਨੂੰ ਦੇਖਿਆ ਜਾ ਸਕਦਾ ਹੈ।
ਗੱਲਬਾਤ ਦੌਰਾਨ ਸੀਐਮ ਏਕਨਾਥ ਸ਼ਿੰਦੇ ਨੇ ਸਲਮਾਨ ਖਾਨ ਨੂੰ ਸੁਰੱਖਿਆ ਦੇਣ ਦਾ ਪੂਰਾ ਭਰੋਸਾ ਦਿੱਤਾ। ਸਲਮਾਨ ਖਾਨ ਨਾਲ ਗੱਲ ਕਰਨ ਤੋਂ ਬਾਅਦ ਏਕਨਾਥ ਸ਼ਿੰਦੇ ਨੇ ਮੁੰਬਈ ਪੁਲਿਸ ਕਮਿਸ਼ਨਰ ਨੂੰ ਸਲਮਾਨ ਦੀ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਹਨ। ਗੋਲੀਬਾਰੀ ਮਾਮਲੇ ‘ਚ ਮੁੰਬਈ ਦੀ ਬਾਂਦਰਾ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)