ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਨੂੰ ਜ਼ਿਆਦਾ ਪ੍ਰਭਾਵੀ ਬਣਾਉਣ ਲਈ 26-27 ਅਗਸਤ ਨੂੰ ਦਿੱਲੀ 'ਚ ਅਖਿਲ ਭਾਰਤੀ ਸੰਮੇਲਨ ਦਾ ਦਾ ਫੈਸਲਾ ਕੀਤਾ ਗਿਆ ਹੈ। 2 ਦਿਨਾਂ ਕੌਮੀ ਸੰਮੇਲਨ 'ਚ ਦੇਸ਼ ਦੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਤੀਨਿਧ ਸ਼ਾਮਲ ਹੋਣਗੇ। ਸੰਮੇਲਨ 'ਚ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਬਲਬੀਰ ਸਿੰਘ ਰਾਜੇਵਾਲ ਤੇ ਡਾ. ਦਰਸ਼ਨ ਪਾਲ ਨੇ ਕੁੰਢਲੀ ਬਾਰਡਰ 'ਤੇ ਗੱਲਬਾਤ ਦੌਰਾਨ ਦੱਸਿਆ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਕਰੀਬ 9 ਮਹੀਨਿਆਂ ਤੋਂ ਚੱਲ ਰਹੇ ਜ਼ੋਰਦਾਰ ਵਿਰੋਧ ਨੂੰ ਦਰਸਾਉਣ ਲਈ 26-27 ਅਗਸਤ ਨੂੰ ਦਿੱਲੀ 'ਚ ਅਖਿਲ ਭਾਰਤੀ ਸੰਮੇਲਨ ਕਰਾਇਆ ਜਾ ਰਿਹਾ ਹੈ। ਇਸ ਲਈ ਕਿਸਾਨਾਂ ਤੇ ਸਮਾਜਿਕ ਸੰਗਠਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਕੌਮੀ ਸੰਮੇਲਨ 'ਚ ਦੇਸ਼ ਭਰ ਦੇ ਕਿਸਾਨ ਪਹੁੰਚਣਗੇ। ਕਿਸਾਨਾਂ ਤੇ ਉਨ੍ਹਾਂ ਦੀਆਂ ਮੰਗਾਂ ਦੇ ਪ੍ਰਤੀ ਕੇਂਦਰ ਸਰਕਾਰ ਦੇ ਗੈਰ-ਲੋਕਤੰਤਰਿਕ ਰਵੱਈਏ 'ਤੇ ਚਰਚਾ ਕੀਤੀ ਜਾਵੇਗੀ। ਅੰਦੋਲਨ 'ਚ ਦੋ ਦਿਨ ਤਕ ਵਿਸਥਾਰ ਨਾਲ ਚਰਚਾ ਤੋਂ ਬਾਅਦ ਸੰਯੁਕਤ ਰੂਪ ਨਾਲ ਅੱਗੇ ਦੀ ਦਿਸ਼ਾ ਤੇ ਨਿਰਦੇਸ਼ ਤੈਅ ਕੀਤੇ ਜਾਣਗੇ। ਇਸ ਤੋਂ ਬਾਅਦ ਇਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਹਮੇਸ਼ਾ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਕਿਸਾਨ ਅੰਦੋਲਨ ਕੁਝ ਸੂਬਿਆਂ ਤਕ ਸੀਮਤ ਹੈ। ਜਦਕਿ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ।
ਇਹ ਵੀ ਪੜ੍ਹੋ: Share Market: ਸ਼ੇਅਰ ਬਾਜ਼ਾਰ ਨੇ ਬਣਾਇਆ ਨਵਾਂ ਰਿਕਾਰਡ, 56 ਹਜ਼ਾਰ ਦੇ ਪਾਰ ਖੁੱਲ੍ਹਿਆ ਸੈਂਸੈਕਸ
ਇਹ ਵੀ ਪੜ੍ਹੋ: ਸਰਕਾਰ ਵੱਲੋਂ ਵੱਡਾ ਐਲਾਨ, ਇਨ੍ਹਾਂ ਸਾਰੀਆਂ ਵਿਦਿਅਕ ਸੰਸਥਾਵਾਂ ਲਈ ਫੀਸਾਂ 'ਚ 80% ਕਟੌਤੀ
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਤਿੰਨ ਦਿਨਾਂ ਤੱਕ ਮੀਂਹ ਦੀ ਸੰਭਾਵਨਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904