ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚੇ 'ਚ ਨਹੀਂ ਪਈ ਕੋਈ ਫੁੱਟ, ਖਬਰਾਂ ਫੈਲਾਉਣ ਵਾਲਿਆਂ ਨੂੰ ਕਿਸਾਨਾਂ ਦੀ ਸਖਤ ਚੇਤਾਵਨੀ

ਦਿੱਲੀ ਦੀਆਂ ਹੱਦਾਂ ਉੱਪਰ ਮੁੜ ਕਿਸਾਨ ਡਟਣੇ ਸ਼ੁਰੂ ਹੋ ਗਏ ਹਨ। ਮੌਸਮ ਦੀ ਖਰਾਬੀ ਤੇ ਫਸਲਾਂ ਸੰਭਾਲਣ ਲਈ ਕਿਸਾਨ ਆਪਣੇ ਘਰਾਂ ਨੂੰ ਪਰਤੇ ਸੀ ਪਰ ਹੁਣ ਪੰਜਾਬ ਤੇ ਹਰਿਆਣਾ ਵਿੱਚੋਂ ਵੱਡੀ ਗਿਣਤੀ ਕਿਸਾਨ ਦਿੱਲੀ ਪਹੁੰਚ ਰਹੇ ਹਨ।

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਜਥੇਬੰਦੀਆਂ ਵਿਚਾਲੇ ਕੋਈ ਫੁੱਟ ਨਹੀਂ ਪਈ। ਮੀਡੀਆ ਦਾ ਕੁਝ ਹਿੱਸਾ ਗਲਤ ਖਬਰਾਂ ਫੈਲਾ ਰਿਹਾ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਬੀਤੇ ਦਿਨੀਂ ਕੁਝ ਟੀਵੀ ਚੈਨਲਾਂ ਨੇ ਮੋਰਚੇ ਵਿੱਚ ਫੁੱਟ ਪੈਣ ਦਾ ਝੂਠਾ ਪ੍ਰਚਾਰ ਕੀਤਾ ਸੀ।

ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਕਿ ਮੋਰਚੇ ਦੇ ਲੀਡਰ ਪੂਰੀ ਤਰ੍ਹਾਂ ਨਾਲ ਇਕ-ਮੁੱਠ ਹਨ। ਉਨ੍ਹਾਂ ਅਜਿਹਾ ਪ੍ਰਚਾਰ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ। ਦੱਸ ਦਈਏ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਮਗਰੋਂ ਕੁਝ ਕਿਸਾਨ ਲੀਡਰਾਂ ਦੇ ਵੱਖੋ-ਵੱਖ ਬਿਆਨ ਆਏ ਸੀ। ਇਸ ਬਾਰੇ ਦਾਅਵੇ ਕੀਤੇ ਜਾ ਰਹੇ ਸੀ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਫੁੱਟ ਪੈ ਗਈ ਹੈ।

ਉਧਰ, ਦਿੱਲੀ ਦੀਆਂ ਹੱਦਾਂ ਉੱਪਰ ਮੁੜ ਕਿਸਾਨ ਡਟਣੇ ਸ਼ੁਰੂ ਹੋ ਗਏ ਹਨ। ਮੌਸਮ ਦੀ ਖਰਾਬੀ ਤੇ ਫਸਲਾਂ ਸੰਭਾਲਣ ਲਈ ਕਿਸਾਨ ਆਪਣੇ ਘਰਾਂ ਨੂੰ ਪਰਤੇ ਸੀ ਪਰ ਹੁਣ ਪੰਜਾਬ ਤੇ ਹਰਿਆਣਾ ਵਿੱਚੋਂ ਵੱਡੀ ਗਿਣਤੀ ਕਿਸਾਨ ਦਿੱਲੀ ਪਹੁੰਚ ਰਹੇ ਹਨ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਾਫ਼ਲੇ ਦਿੱਲੀ ਦੇ ਮੋਰਚਿਆਂ ਉਪਰ ਪੁੱਜ ਰਹੇ ਹਨ। ਬੁੱਧਵਾਰ ਨੂੰ ਕਿਸਾਨ ਬਚਾਓ ਮੋਰਚਾ ਦੇ ਲੀਡਰ ਕਿਰਪਾ ਸਿੰਘ, ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ ਤੇ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਫੁਰਮਾਨ ਸਿੰਘ ਦੀ ਅਗਵਾਈ ਹੇਠ ਸਿੰਘੂ ਬਾਰਡਰ ’ਤੇ ਪੁੱਜੇ ਇਨ੍ਹਾਂ ਕਾਫ਼ਲਿਆਂ ਦਾ ਸਨਮਾਨ ਮੋਰਚੇ ਵੱਲੋਂ ਬਲਬੀਰ ਸਿੰਘ ਰਾਜੇਵਾਲ, ਮੁਕੇਸ਼ ਚੰਦਰ, ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨ ਲੀਡਰਾਂ ਨੇ ਕੀਤਾ।

ਕਿਸਾਨਾਂ ਦੇ ਇਹ ਜਥੇ ਮੋਰਚੇ ਦੀ ਮੁੱਖ ਸਟੇਜ ਤੱਕ ਪੁੱਜੇ ਤੇ ਰਾਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਕਾਫ਼ਲੇ 28, 29 ਤੇ 30 ਮਈ ਨੂੰ ਪੰਜਾਬ ਤੋਂ ਤੁਰੇ ਸਨ।

ਕਿਸਾਨ ਲੀਡਰਾਂ ਨੇ ਕਿਹਾ ਕਿ 5 ਜੂਨ ਨੂੰ ਭਾਜਪਾ ਆਗੂਆਂ ਦੇ ਘਰਾਂ ਜਾਂ ਦਫ਼ਤਰਾਂ ਅੱਗੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਿੱਥੇ ਕੋਈ ਭਾਜਪਾ ਆਗੂ ਨਹੀਂ, ਉੱਥੇ ਜ਼ਿਲ੍ਹਾ ਡੀਸੀ ਦਫ਼ਤਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਮੋਰਚੇ ਦੀਆਂ ਸਟੇਜਾਂ ਤੋਂ 6 ਜੂਨ ਨੂੰ ਮੰਦਸੌਰ ਵਿਖੇ ਸ਼ਹੀਦ ਹੋਏ ਕਿਸਾਨਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ: Model Tenancy Act: ਮੋਦੀ ਸਰਕਾਰ ਦਾ ਨਵਾਂ ਕਾਨੂੰਨ! ਮਕਾਨ ਮਾਲਕ ਤੇ ਕਿਰਾਏਦਾਰ ਵਿਚਾਲੇ ਐਗ੍ਰੀਮੈਂਟ ਦੀ ਸਰਕਾਰ ਨੂੰ ਦੇਣੀ ਹੋਵੇਗੀ ਜਾਣਕਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget