Missing Farmers: ਟ੍ਰੈਕਟਰ ਮਾਰਚ ‘ਚ ਸ਼ਾਮਲ 16 ਕਿਸਾਨ ਅਜੇ ਵੀ ਲਾਪਤਾ 122 ਕਿਸਾਨ ਗ੍ਰਿਫ਼ਤਾਰ, ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਦਾਅਵਾ
ਸੰਯੁਕਤ ਕਿਸਾਨ ਮੋਰਚਾ ਨੇ ਇਹ ਇਲਜ਼ਾਮ ਲਾਇਆ ਹੈ ਕਿ ਕਿਸਾਨਾਂ ਨੂੰ ਗਲਤ ਮਾਮਲਿਆਂ ‘ਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਕਿਸਾਨਾਂ ਖਿਲਾਫ ਮਾਮਲੇ ਦਰਜ ਹਨ ਉਨ੍ਹਾਂ ਖ਼ਰਚਾ ਸੰਯੁਕਤ ਕਿਸਾਨ ਮੋਰਚਾ ਚੁੱਕੇਗਾ।
ਨਵੀਂ ਦਿੱਲੀ: ਕਿਸਾਨ ਅੰਦੋਲਨ ਦੀ ਅਗੁਆਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਬੀਤੇ ਦਿਨੀਂ ਇਲਜ਼ਾਮ ਲਾਏ ਹਨ ਕਿ ਪੁਲਿਸ ਵਲੋਂ ਕਿਸਾਨਾਂ ਖਿਲਾਫ ਫਰਜ਼ੀ ਕੇਸ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਡਕੈਤੀ ਅਤੇ ਕਲਤ ਦੇ ਕੇਸ ਦਰਜ ਕਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਨਾਂ ਹੀ ਨਹੀਂ ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਕੀਤੀ ਇੱਕ ਪ੍ਰੈਸ ਕਾਨਫਰਸ ‘ਚ ਕਿਹਾ ਕਿ ਟ੍ਰੈਕਟਰ ਮਾਰਚ ‘ਚ ਸ਼ਾਮਲ 16 ਕਿਸਾਨ ਅਜੇ ਵੀ ਲਾਪਤਾ ਹਨ।
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ 14 ਐਫਆਈਆਰ ਦੇ ਸਿਲਸਿਲੇ ‘ਚ ਦਿੱਲੀ ਪੁਲਿਸ ਨੇ 122 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦਾ ਖ਼ਰਚਾ ਚੁੱਕੇਗਾ। ਨਾਲ ਹੀ ਗ੍ਰਿਫ਼ਤਾਰ ਹਰ ਇੱਕ ਕਿਸਾਨ ਨੂੰ 2000-2000 ਰੁਪਏ ਉਪਲਬਧ ਕਰਵਾਏ ਜਾਣਗੇ ਤਾਂ ਜੋ ਉਹ ਜੇਲ ਦੀ ਕੈਟਿੰਨ ਚੋਂ ਖੁਦ ਲਈ ਖਾਣਾ ਖਰੀਦ ਸਕਣ।
ਇਸ ਸਬੰਧੀ ਮੋਰਚੇ ਦੇ ਕਾਨੂੰਨੀ ਸੈੱਲ ਦੇ ਮੈਂਬਰ ਕੁਲਦੀਪ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ 26 ਜਨਵਰੀ ਨੂੰ ਹੋਈ ਹਿੰਸਾ ਦੇ ਪਿੱਛੇ ਦੀ ‘ਸਾਜਿਸ਼’ ਅਤੇ ਕਿਸਾਨਾਂ ‘ਤੇ ਦਾਇਰ ‘ਝੂਠੇ ਕੇਸਾਂ’ ਦਾ ਪਤਾ ਲਗਾਉਣ ਲਈ ਜਾਂਚ ਕਰਵਾਉਣੀ ਚਾਹੀਦੀ ਹੈ।
ਉਧਰ ਉੱਤਰੀ ਦਿੱਲੀ ਦੇ ਬੁਰਾੜੀ ‘ਚ ਟ੍ਰੈਕਚਰ ਪਰੇਡ ਦੌਰਾਨ ਹੋਈ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਨੇ ਤਿੰਨ ਹੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਫੁਟੇਜ ਅਤੇ ਤਕਨੀਕੀ ਜਾਂਚ ਦੀ ਮਦਦ ਨਾਲ ਦੋਸ਼ੀ ਸੁਖਮੀਤ ਸਿੰਘ (35), ਗਨਦੀਪ ਸਿੰਘ (33) ਅਤੇ ਹਰਵਿੰਦਰ ਸਿੰਘ (32) ਦੀ ਪਛਾਣ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ: Farmer Protest: ਕਿਸਾਨਾਂ ਦੇ ਅੰਦੋਲਨ ਦਾ 81ਵਾਂ ਦਿਨ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਸ਼ਹਾਦਤ ਦੇ ਨਾਂ, ਦੇਸ਼ਭਰ ‘ਚ ਕੈਂਡਲ ਮਾਰਚ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin