ਨਵੀਂ ਦਿੱਲੀ: ਦਿੱਲੀ ਦੀਆਂ ਹੱਦਾਂ ਉੱਪਰੋਂ ਕਿਸਾਨਾਂ ਦੇ ਧਰਨੇ (Farmer Protest At delhi Border) ਚੁਕਾਉਣ ਬਾਰੇ ਚਰਚਾ ਮਗਰੋਂ ਸੰਯੁਕਤ ਕਿਸਾਨ ਮੋਰਚੇ (SKM) ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਦਿੱਲੀ ਦੀਆਂ ਹੱਦਾਂ ਉੱਪਰ ਧਰਨੇ ਧੱਕੇ ਨਾਲ ਚੁਕਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਭਿਆਨਕ ਸਿੱਟੇ ਨਿਕਲਣਗੇ।
ਕਿਸਾਨ ਲੀਡਰਾਂ (Farmers Leaders) ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ ਤੇ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ (Cntral Government) ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਰਕਤ ਤੋਂ ਪਹਿਲਾਂ ਨਤੀਜੇ ਭੁਗਤਣ ਲਈ ਤਿਆਰ ਰਹੇ। ਕਿਸਾਨ ਲੀਡਰ ਰਾਕੇਸ਼ ਟਿਕੈਤ (Rakesh Tikait) ਨੇ ਟਵੀਟ ਕਰਕੇ ਕਿਹਾ, ‘ਜੇਕਰ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਦੇਸ਼ ਭਰ ਦੇ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਬਣਾ ਦੇਣਗੇ।’
ਇਸ ਦੇ ਨਾਲ ਹੀ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ਤੇ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਕਿਸਾਨਾਂ ਨੂੰ ਤੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਵਾਰ ਦੀਵਾਲੀ ਪ੍ਰਧਾਨ ਮੰਤਰੀ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਮਨਾਈ ਜਾਵੇਗੀ। ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਸਰਹੱਦਾਂ ਨੂੰ ਖੋਲ੍ਹਣ ਬਾਰੇ ਕੋਈ ਵੀ ਫੈਸਲਾ ਅੱਧਾ-ਅਧੂਰਾ ਨਹੀਂ ਹੋਵੇਗਾ। ਇਸ ਬਾਰੇ ਜੋ ਵੀ ਫੈਸਲਾ ਹੋਵੇਗਾ, ਉਸ ਵਿੱਚ ਸਭ ਦੀ ਸਹਿਮਤੀ ਹੋਵੇਗੀ।
ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਟਵੀਟ ਕੀਤਾ, ''ਜੇਕਰ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਦੇਸ਼ ਭਰ ਦੇ ਸਰਕਾਰੀ ਦਫਤਰਾਂ ਨੂੰ ਗੱਲਾ ਮੰਡੀ 'ਚ ਬਦਲ ਦੇਣਗੇ।'' ਪਿਛਲੇ ਹਫਤੇ ਟਿਕੈਤ ਨੇ ਕਿਹਾ ਸੀ ਕਿ ਜੇਕਰ ਦਿੱਲੀ ਬਾਰਡਰ ਖੁੱਲ੍ਹਦਾ ਹੈ ਤਾਂ ਅਨਾਜ ਸਿੱਧੇ ਸੰਸਦ ਵਿੱਚ ਲਿਜਾ ਕੇ ਵੇਚਿਆ ਜਾਵੇਗਾ। ਟਿਕੈਤ ਦਾ ਟਵੀਟ ਦਿੱਲੀ ਪੁਲਿਸ ਵੱਲੋਂ ਗਾਜ਼ੀਪੁਰ ਤੇ ਟਿੱਕਰੀ ਸਰਹੱਦਾਂ ਤੋਂ ਵੱਡੇ ਸੀਮਿੰਟ ਬਲਾਕ ਤੇ ਬੈਰੀਕੇਡ ਹਟਾਉਣ ਤੋਂ ਬਾਅਦ ਆਇਆ ਹੈ।
ਬੀਕੇਯੂ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਵੀ ਇੱਕ ਵੀਡੀਓ ਜਾਰੀ ਕਰਕੇ ਸਰਕਾਰ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਵਿੱਚ ਨਾ ਰਹਿਣ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ ਧੱਕੇ ਨਾਲ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਵਾਰ ਦੀਵਾਲੀ ਪ੍ਰਧਾਨ ਮੰਤਰੀ ਮੋਦੀ ਦੇ ਦਰਵਾਜ਼ੇ 'ਤੇ ਹੀ ਮਨਾਈ ਜਾਵੇਗੀ।
ਵੀਡੀਓ 'ਚ ਚੜੂਨੀ ਨੇ ਕਿਸਾਨਾਂ ਨੂੰ ਕਿਹਾ, 'ਦੋਸਤੋ, ਸਰਕਾਰ ਪਿਛਲੇ ਕਈ ਦਿਨਾਂ ਤੋਂ ਬਾਰਡਰ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ ਤੇ ਲੋਕਾਂ 'ਚ ਕਾਫੀ ਦਹਿਸ਼ਤ ਦਾ ਮਾਹੌਲ ਹੈ। ਚਰਚਾ ਚੱਲ ਰਹੀ ਹੈ ਕਿ ਸਰਕਾਰ ਦੀਵਾਲੀ ਤੋਂ ਪਹਿਲਾਂ ਸੜਕਾਂ ਖੋਲ੍ਹ ਦੇਵੇਗੀ। ਅਸੀਂ ਸਰਕਾਰ ਨੂੰ ਚੇਤਾਵਨੀ ਦੇਣਾ ਚਾਹੁੰਦੇ ਹਾਂ ਕਿ ਉਹ ਕਿਸੇ ਗਲਤਫਹਿਮੀ ਵਿੱਚ ਨਾ ਰਹੇ। ਆਪਣੇ ਆਪ ਨੂੰ ਵੀ ਤਿਆਰ ਕਰੋ। ਸਰਕਾਰ ਦਾ ਧੱਕਾ 'ਤੇ ਦਿੱਲੀ ਚਾਲੇ ਪਾਓ। ਹਰ ਕੋਈ ਮੋਦੀ ਦੇ ਘਰ ਜਾ ਕੇ ਡੇਰੇ ਲਾਵੇਗਾ।
ਇਹ ਵੀ ਪੜ੍ਹੋ: Badal Advice to Captain: ਬਾਦਲ ਦੀ ਕੈਪਟਨ ਨੂੰ ਨਸੀਹਤ, ਇਹ ਕੰਮ ਨਾ ਕਰਨ, ਕੋਈ ਫਾਇਦਾ ਨਹੀਂ ਹੋਣਾ...
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/