ਪੜਚੋਲ ਕਰੋ

Sandeshkhali Case: ਸਿੱਖ ਅਫ਼ਸਰ ਨੂੰ ਖ਼ਾਲਿਸਤਾਨੀ ਕਹੇ ਜਾਣ ‘ਤੇ ਬੋਲੇ ਭਗਵੰਤ ਮਾਨ, ਕਿਹਾ-‘ਸ਼ਾਇਦ ਭਾਜਪਾ ਨੂੰ ਨਹੀਂ ਪਤਾ...’

Sandeshkhali Case: ਬੰਗਾਲ 'ਚ ਭਾਜਪਾ ਆਗੂਆਂ ਵੱਲੋਂ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੂੰ ਖਾਲਿਸਤਾਨੀ ਕਹੇ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

Punjab News: ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਾਲੀ ਵਿੱਚ ਇੱਕ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ 'ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।

ਉਨ੍ਹਾਂ ਨੇ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ ਭਾਜਪਾ ਆਗੂ ਵੱਲੋਂ ਬੰਗਾਲ ਦੇ ਇੱਕ ਸਿੱਖ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣਾ ਅਤਿ ਨਿੰਦਣਯੋਗ ਹੈ। ਸ਼ਾਇਦ ਭਾਜਪਾ ਨੂੰ ਇਹ ਨਹੀਂ ਪਤਾ ਕਿ ਅੱਜ ਤੱਕ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਇਸ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Farmers Prtest: ਖਨੌਰੀ ਬਾਰਡਰ 'ਤੇ ਵੀ ਹੰਗਾਮਾ, ਕਿਸਾਨਾਂ ਉਪਰ ਤੋਪਾਂ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਹਮਲਾ

ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਾਲੀ ਵਿੱਚ ਇੱਕ ਔਰਤ ਨਾਲ ਜਿਨਸੀ ਹਿੰਸਾ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਸੜਕਾਂ 'ਤੇ ਉਤਰ ਆਏ। ਇਸ ਦੌਰਾਨ ਜਦੋਂ ਉਨ੍ਹਾਂ ਨੇ ਸੰਦੇਸ਼ਖਾਲੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਕਾਰਨ ਭਾਜਪਾ ਆਗੂਆਂ ਨੇ ਆਈਪੀਐਸ ਅਧਿਕਾਰੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਭਾਜਪਾ ਆਗੂਆਂ ਨੇ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੂੰ ਕਥਿਤ ਤੌਰ ’ਤੇ ਖਾਲਿਸਤਾਨੀ ਕਿਹਾ, ਜਿਸ ਤੋਂ ਬਾਅਦ ਮੀਡੀਆ ਸਾਹਮਣੇ ਦੋਵਾਂ ਧਿਰਾਂ ਵਿੱਚ ਤਿੱਖੀ ਬਹਿਸ ਹੋਈ।

ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਆਈਪੀਐਸ ਅਧਿਕਾਰੀ ਨੂੰ ਇਹ ਕਹਿੰਦਿਆਂ ਹੋਇਆਂ ਸੁਣਿਆ ਜਾ ਰਿਹਾ ਹੈ ਕਿ ਮੈਨੂੰ ਪੱਗ ਬੰਨ੍ਹਣ ਕਰਕੇ ਖ਼ਾਲਿਸਤਾਨੀ ਕਿਹਾ ਗਿਆ। ਜੇਕਰ ਕੋਈ ਪੁਲਿਸ ਮੁਲਾਜ਼ਮ ਪੱਗ ਬੰਨ੍ਹ ਕੇ ਡਿਊਟੀ ਕਰਦਾ ਹੈ ਤਾਂ ਕੀ ਉਹ ਖਾਲਿਸਤਾਨੀ ਬਣ ਜਾਂਦਾ ਹੈ? ਇਸ ਦੌਰਾਨ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਵੀ ਕੇਸ ਦਰਜ ਕਰਨ ਦੀ ਗੱਲ ਕਹੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਐਕਸ 'ਤੇ ਪੋਸਟ ਕਰਕੇ ਲਿਖਿਆ ਕਿ ਭਾਜਪਾ ਦਾ ਸਿੱਖਾਂ ਲਈ ਇਹ ਵਿਚਾਰ ਹੈ। ਕੀ ਉਨ੍ਹਾਂ ਨੂੰ ਹਰ ਪੱਗ ਬੰਨ੍ਹਣ ਵਾਲਾ ਖਾਲਿਸਤਾਨ ਲੱਗਦਾ ਹੈ? ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਜੇਕਰ ਇੱਕ IPS ਅਫਸਰ ਨਾਲ ਇਹੋ ਵਤੀਰਾ ਹੈ ਤਾਂ ਇਹ ਲੋਕ ਆਮ ਸਿੱਖਾਂ ਨਾਲ ਕੀ ਕਰਨਗੇ?

ਇਹ ਵੀ ਪੜ੍ਹੋ: Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਐਲਾਨ, ਸਾਰੇ ਮੁੱਦਿਆਂ 'ਤੇ ਗੱਲਬਾਤ ਲਈ ਤਿਆਰ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget