ਲਖਨਊ: ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਨੂੰ ਮੁੜ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਆਮ ਆਦਮੀ ਪਾਰਟੀ ਨਵਾਂ ਦਾਅ ਖੇਡ ਰਹੀ ਹੈ। ਆਮ ਆਦਮੀ ਪਾਰਟੀ ਨੇ ਸਮਾਜਵਾਦੀ ਪਾਰਟੀ ਨਾਲ ਗੱਠਜੋੜ ਕਰਨ ਦਾ ਸੰਕੇਤ ਦਿੱਤਾ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਉੱਤਰ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ।


ਸੰਜੈ ਸਿੰਘ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਤੇ ਮੌਜੂਦਾ ਸਰਕਾਰ ਜਿਸ ਦੇ ਰਾਜ ਵਿਚ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ, ਨੂੰ ਸੱਤਾ ਤੋਂ ਲਾਂਭੇ ਕਰਨ ਸਬੰਧੀ ਸਾਂਝੇ ਏਜੰਡੇ ’ਤੇ ਰਣਨੀਤਕ ਚਰਚਾ ਹੋਈ ਹੈ। ਸਮਾਜਵਾਦੀ ਪਾਰਟੀ ਨਾਲ ਗੱਠਜੋੜ ਸਬੰਧੀ ਸਵਾਲ ’ਤੇ ਉਨ੍ਹਾਂ ਕਿਹਾ ਕਿ ਗੱਲਬਾਤ ਅਜੇ ਸ਼ੁਰੂ ਹੋਈ ਹੈ...ਚੰਗੀ ਅਰਥਪੂਰਨ ਗੱਲਬਾਤ ਹੋਈ। ਬਾਕੀ ਅਸੀਂ ਤੁਹਾਨੂੰ ਬਾਅਦ ਵਿੱਚ ਜਾਣੂ ਕਰਵਾ ਦੇਵਾਂਗੇ।


ਸੰਜੈ ਸਿੰਘ ਨੇ ਸੰਕੇਤ ਦੇ ਦਿੱਤਾ ਹੈ ਕਿ ਬੀਜੇਪੀ ਨੂੰ ਰੋਕਣ ਲਈ ਸਮਾਜਵਾਦੀ ਪਾਰਟੀ ਨਾਲ ਗੱਠਜੋੜ ਹੋਏਗਾ। ਹੁਣ ਤੱਕ ਦੇ ਸਰਵੇਖਣਾਂ ਵਿੱਚ ਸਮਾਜਵਾਦੀ ਪਾਰਟੀ ਹੀ ਬੀਜੇਪੀ ਨੂੰ ਟੱਕਰ ਦਿੰਦੀ ਨਜ਼ਰ ਆ ਰਹੀ ਹੈ। ਇਸ ਲਈ ਰਾਸ਼ਟਰੀ ਲੋਕ ਦਲ ਨੇ ਵੀ ਸਮਾਜਵਾਦੀ ਪਾਰਟੀ ਨਾਲ ਗੱਠਜੋੜ ਦਾ ਸੰਕੇਤ ਦਿੱਤਾ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੁਝ ਦਿਨ ਪਹਿਲਾਂ ਹੀ ਰਾਸ਼ਟਰੀ ਲੋਕ ਦਲ ਦੇ ਮੁਖੀ ਜੈਯੰਤ ਚੌਧਰੀ ਨਾਲ ਮੁਲਾਕਾਤ ਕੀਤੀ ਸੀ।


ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਰਾਸ਼ਟਰੀ ਲੋਕ ਦਲ ਨੇ ਮੁੜ ਪੈਂਠ ਬਣਾਈ ਹੈ। ਇਸ ਲਈ ਸਮਾਜਵਾਦੀ ਪਾਰਟੀ ਨਾਲ ਮਿਲ ਕੇ ਬੀਜੇਪੀ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਅਜਿਹੇ ਵਿੱਚ ਜੇਕਰ ਆਮ ਆਦਮੀ ਪਾਰਟੀ ਵੀ ਹੱਥ ਮਿਲਾਉਂਦੀ ਹੈ ਤਾਂ ਗੱਠਜੋੜ ਮਜਬੂਤ ਹੋ ਜਾਏਗਾ। ਉਂਝ ਇਸ ਤੋਂ ਪਹਿਲਾਂ ‘ਆਪ’ ਆਗੂ ਨੇ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ ਸੀ ਪਰ ਨਾਲ ਹੀ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਯੂਪੀ ਚੋਣਾਂ ਇਕੱਲਿਆਂ ਲੜੇਗੀ। ਹੁਣ ਬਦਲੇ ਹਾਲਾਤ ਮਗਰੋਂ 'ਆਪ' ਦੇ ਸੁਰ ਵੀ ਬਦਲ ਗਏ ਹਨ।



ਇਹ ਵੀ ਪੜ੍ਹੋ: Coronavirus Update: ਦੇਸ਼ 'ਚ 24 ਘੰਟਿਆਂ 'ਚ ਕੋਰੋਨਾ ਦੇ 9119 ਨਵੇਂ ਕੇਸ, 396 ਲੋਕਾਂ ਦੀ ਗਈ ਜਾਨ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904