Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਸੰਜੇ ਸਿੰਘ ਦਾ ਵੱਡਾ ਬਿਆਨ, ਬੋਲੇ- 'ਇੰਡੀਆ ਗਠਜੋੜ ਕੱਲ੍ਹ...'
Arvind Kejriwal Arrest: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇੰਡੀਆ ਗਠਜੋੜ ਵਿੱਚ ਸ਼ਾਮਲ ਪਾਰਟੀਆਂ ਦੇ
Arvind Kejriwal Arrest: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇੰਡੀਆ ਗਠਜੋੜ ਵਿੱਚ ਸ਼ਾਮਲ ਪਾਰਟੀਆਂ ਦੇ ਆਗੂਆਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਉਹ ਭਲਕੇ ਸਵੇਰੇ 10.30 ਵਜੇ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਖ਼ਿਲਾਫ਼ ਸੰਸਦ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕਰਨਗੇ।
#WATCH | AAP MP Sanjay Singh says, "...the court (Rouse Avenue Court) said in its order that ED has no evidence against Arvind Kejriwal and it is working with malicious intent. ED has no money trail against Arvind Kejriwal, no evidence, no recovery of money and hence Arvind… pic.twitter.com/6yAwl5a9wi
— ANI (@ANI) June 30, 2024
ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "ਰੋਜ਼ ਐਵੇਨਿਊ ਕੋਰਟ ਨੇ ਆਪਣੇ ਹੁਕਮ 'ਚ ਕਿਹਾ ਕਿ ਈਡੀ ਕੋਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੋਈ ਸਬੂਤ ਨਹੀਂ ਹੈ। ਈਡੀ ਦੇ ਕੋਲ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੋਈ ਮਨੀ ਟ੍ਰੇਲ ਨਹੀਂ ਹੈ।" ਅਜੇ ਤੱਕ ਕੋਈ ਪੈਸੇ ਦੀ ਰਿਕਵਰੀ ਵੀ ਨਹੀਂ ਹੋਈ"
ਪੀਐਮ ਮੋਦੀ ਦੇ ਨਿਰਦੇਸ਼ਾਂ 'ਤੇ ਕੇਂਦਰੀ ਜਾਂਚ ਬਿਊਰੋ ਨੇ ਕੀਤਾ ਗ੍ਰਿਫਤਾਰ- ਸੰਜੇ ਸਿੰਘ
ਅਰਵਿੰਦ ਕੇਜਰੀਵਾਲ ਬੇਕਸੂਰ ਹੈ। ਇਸ ਦੌਰਾਨ ਈਡੀ ਦੇ ਲੋਕ ਬਿਨਾਂ ਕਿਸੇ ਹੁਕਮ ਦੀ ਕਾਪੀ ਲਏ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਹਾਈ ਕੋਰਟ ਪੁੱਜੇ ਅਤੇ ਉਸ ਜ਼ਮਾਨਤ 'ਤੇ ਸਟੇਅ ਲੈ ਲਿਆ। ਅਰਵਿੰਦ ਕੇਜਰੀਵਾਲ ਨੂੰ ਪੀਐਮ ਮੋਦੀ ਦੇ ਨਿਰਦੇਸ਼ਾਂ 'ਤੇ ਕੇਂਦਰੀ ਜਾਂਚ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ।
12 ਜੁਲਾਈ ਨੂੰ ਸੁਣਵਾਈ ਹੋਵੇਗੀ
ਰਾਉਸ ਐਵੇਨਿਊ ਕੋਰਟ ਨੇ ਪੰਜ ਦਿਨ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਉਸੇ ਦਿਨ ਯਾਨੀ 25 ਜੂਨ ਨੂੰ ਈਡੀ ਨੇ ਇਸ ਹੁਕਮ ਦੇ ਖਿਲਾਫ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੇ ਹੁਕਮ 'ਤੇ ਰੋਕ ਦੀ ਮੰਗ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਰਾਉਸ ਐਵੇਨਿਊ ਕੋਰਟ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਨਾ ਭੇਜਣ ਸਬੰਧੀ ਬਚਾਅ ਪੱਖ ਵੱਲੋਂ ਪੇਸ਼ ਕੀਤੀ ਗਈ ਦਲੀਲ ਨੂੰ ਰੱਦ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।