(Source: ECI/ABP News/ABP Majha)
Sanyukt Kisan Morcha: ਖੇਤੀ ਕਾਨੂੰਨ ਵਾਪਸ ਲੈਣ ਦਾ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਵਾਗਤ, ਪੀਐਮ ਮੋਦੀ ਨੂੰ ਯਾਦ ਕਰਵਾਈ ਅਹਿਮ ਮੰਗ
Farmer Protest: ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ ਵਿੱਚ ਕਾਨੂੰਨ ਪਾਸ ਨਹੀਂ ਹੋ ਜਾਂਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।
PM Modi Farm Laws Repeal: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਦੇਸ਼ ਵਾਸੀਆਂ ਤੋਂ ਮਾਫੀ ਮੰਗਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਸਮਝਾ ਨਹੀਂ ਸਕੇ। ਉਹ ਤਿੰਨ ਕਾਨੂੰਨ ਖੇਤੀਬਾੜੀ 'ਚ ਸੁਧਾਰ ਲਈ ਲਿਆਏ ਸੀ ਪਰ ਹੁਣ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਰਹੇ ਹਾਂ।
ਉਧਰ, ਪ੍ਰਧਾਨ ਮੰਤਰੀ ਦੇ ਐਲਾਨ ਦਾ ਸੁਆਗਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਇਹ ਕਾਨੂੰਨ ਸੰਸਦ ਵਿੱਚ ਰੱਦ ਹੋਣ ਦਾ ਇੰਤਜ਼ਾਰ ਕਰਾਂਗੇ। ਕਿਸਾਨ ਮੋਰਚੇ ਨੇ ਇਹ ਵੀ ਯਾਦ ਕਰਵਾਇਆ ਹੈ ਕਿ ਕਿਸਾਨ ਅੰਦੋਲਨ ਦੀ ਅਹਿਮ ਮੰਗ ਸੀ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਇਆ ਜਾਵੇ, ਜੋ ਅਜੇ ਲੰਬਿਤ ਹੈ। ਸਰਕਾਰ ਦੇ ਰਵੱਈਏ 'ਚ ਬਦਲਾਅ ਨੂੰ ਲੈ ਕੇ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਬੁਲਾਈ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ, "ਇਸ ਫੈਸਲੇ ਦਾ ਸਵਾਗਤ ਹੈ ਤੇ ਉਚਿਤ ਸੰਸਦੀ ਪ੍ਰਕਿਰਿਆਵ ਰਾਹੀਂ ਇਸ ਐਲਾਨ ਦੇ ਲਾਗੂ ਹੋਣ ਦੀ ਉਡੀਕ ਕਰਾਂਗੇ।" ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਵਾਇਆ ਕਿ ਕਿਸਾਨਾਂ ਦਾ ਅੰਦੋਲਨ ਨਾ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਵਿਰੁੱਧ ਸੀ, ਸਗੋਂ ਸਾਰੇ ਖੇਤੀਬਾੜੀ ਉਤਪਾਦਾਂ ਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਸੀ। ਕਿਸਾਨਾਂ ਦੀ ਇਹ ਅਹਿਮ ਮੰਗ ਅਜੇ ਲਟਕ ਰਹੀ ਹੈ। ਮੋਰਚਾ ਸਾਰੇ ਘਟਨਾਕ੍ਰਮ ਬਾਰੇ ਚਰਚਾ ਕਰੇਗਾ ਤੇ ਜਲਦੀ ਹੀ ਆਪਣੀ ਮੀਟਿੰਗ ਰੱਖੇਗਾ। ਇਸ ਮਗਰੋਂ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ।
ਟਿਕੈਤ ਦਾ ਵੱਡਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਮਗਰੋਂ ਕਿਸਾਨ ਲੀਡਰ ਰਿਕੇਸ਼ ਟਿਕੈਤ ਨੇ ਵੱਡੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ ਹੀ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ 'ਤੇ ਵੀ ਚਰਚਾ ਕਰਨੀ ਚਾਹੀਦੀ ਹੈ।
आंदोलन तत्काल वापस नहीं होगा, हम उस दिन का इंतजार करेंगे जब कृषि कानूनों को संसद में रद्द किया जाएगा ।
— Rakesh Tikait (@RakeshTikaitBKU) November 19, 2021
सरकार MSP के साथ-साथ किसानों के दूसरे मुद्दों पर भी बातचीत करें : @RakeshTikaitBKU#FarmersProtest
ਇਹ ਵੀ ਪੜ੍ਹੋ: Sukhbir Badal Meets Sonu Sood: ਸੁਖਬੀਰ ਬਾਦਲ ਨਾਲ ਸੋਨੂੰ ਸੂਦ ਦੀ ਮੁਲਕਾਤ ਨੇ ਛੇੜੀ ਨਵੀਂ ਚਰਚਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: