Farmers Protest: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦਾ ਵੱਡਾ ਐਲਾਨ, ਸੰਯੁਕਤ ਕਿਸਾਨ ਮੋਰਚਾ ਐਲਾਨੀ ਅਗਲੀ ਰਣਨੀਤੀ
Sanyukt Kisan Morcha: 26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚਿਆਂ ’ਚ ਕਿਸਾਨ ਸੰਘਰਸ਼ ਦੀ ਪਹਿਲੀ ਵਰ੍ਹੇਗੰਢ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਅੰਦਲੋਨ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਹੁਣ 29 ਨਵੰਬਰ ਨੂੰ ਸੰਸਦ ਵੱਲ ਮਾਰਚ ਕਰਨਗੇ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ 29 ਨਵੰਬਰ ਨੂੰ ਦਿੱਲੀ ਵਿੱਚ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਵੇਗਾ। ਇਸ ਸੰਸਦ ਸੈਸ਼ਨ ਦੀ ਸਮਾਪਤੀ ਤੱਕ 500 ਚੁਣੇ ਹੋਏ ਕਿਸਾਨ ਵਾਲੰਟੀਅਰ ਹਰ ਰੋਜ਼ ਟਰੈਕਟਰ ਟਰਾਲੀਆਂ ਵਿੱਚ ਸ਼ਾਂਤੀਪੂਰਵਕ ਤੇ ਪੂਰੇ ਅਨੁਸ਼ਾਸਨ ਨਾਲ ਸੰਸਦ ਵੱਲ ਜਾਣਗੇ।
ਦੱਸ ਦਈਏ ਕਿ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਸਿੰਘੂ ਬਾਰਡਰ ਵਿਖੇ ਮੀਟਿੰਗ ਹੋਈ। ਇਸ ਦੌਰਾਨ 26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚਿਆਂ ’ਚ ਕਿਸਾਨ ਸੰਘਰਸ਼ ਦੀ ਪਹਿਲੀ ਵਰ੍ਹੇਗੰਢ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਮੋਰਚੇ ਨੇ ਕਿਸਾਨਾਂ ਨੂੰ ਵੱਡੀ ਗਿਣਤੀ ’ਚ ਦਿੱਲੀ ਦੇ ਕਿਸਾਨ-ਮੋਰਚਿਆਂ ’ਤੇ ਪਹੁੰਚਣ ਦੇ ਨਾਲ-ਨਾਲ ਦੇਸ਼-ਭਰ ’ਚ ਵੀ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ।
ਮੋਰਚੇ ਦੇ ਲੀਡਰਾਂ ਨੇ ਦੱਸਿਆ ਕਿ 26 ਨਵੰਬਰ ਸੰਵਿਧਾਨ ਦਿਵਸ ਵੀ ਹੈ, ਜਿਸ ਦਿਨ 1949 ਵਿੱਚ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਗਿਆ ਸੀ। ਮੋਰਚੇ ਮੁਤਾਬਕ 26 ਨਵੰਬਰ ਨੂੰ ਪਿਛਲੇ ਸਾਲ ਮਜ਼ਦੂਰ ਵਰਗ ਦੁਆਰਾ ਕੀਤੀ ਗਈ ਆਲ ਇੰਡੀਆ ਹੜਤਾਲ ਦਾ ਇੱਕ ਸਾਲ ਵੀ ਹੈ। 29 ਨਵੰਬਰ ਨੂੰ ਦਿੱਲੀ ਵਿੱਚ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਵੇਗਾ ਤੇ ਇਸ ਸੰਸਦ ਸੈਸ਼ਨ ਦੀ ਸਮਾਪਤੀ ਤੱਕ 500 ਚੁਣੇ ਹੋਏ ਕਿਸਾਨ ਵਾਲੰਟੀਅਰ ਹਰ ਰੋਜ਼ ਟਰੈਕਟਰ ਟਰਾਲੀਆਂ ਵਿੱਚ ਸ਼ਾਂਤੀਪੂਰਵਕ ਤੇ ਪੂਰੇ ਅਨੁਸ਼ਾਸਨ ਨਾਲ ਸੰਸਦ ਵੱਲ ਜਾਣਗੇ।
ਮੋਰਚੇ ਅਨੁਸਾਰ 26 ਨਵੰਬਰ ਨੂੰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਤੋਂ ਭਾਰੀ ਲਾਮਬੰਦੀ ਹੋਵੇਗੀ। ਉੱਥੇ ਵੱਡੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਕਿਸਾਨ-ਅੰਦੋਲਨ ਦੇ 650 ਦੇ ਕਰੀਬ ਸ਼ਹੀਦ ਹੋਏ ਕਿਸਾਨਾਂ ਸ਼ਰਧਾਂਜਲੀ ਦਿੱਤੀ ਜਾਵੇਗੀ।
26 ਨਵੰਬਰ ਨੂੰ ਭਾਰਤ ਦੇ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ, ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ ਤੇ ਵਿਦਿਆਰਥੀਆਂ ਦੁਆਰਾ ਵਿਸ਼ਾਲ ਸੰਯੁਕਤ ਰਾਜ ਵਿਆਪੀ ਐਕਸ਼ਨ ਦਾ ਸੱਦਾ ਦਿੱਤਾ ਹੈ, ਜੋ (ਉਕਤ ਰਾਜਾਂ ਨੂੰ ਛੱਡ ਕੇ) ਦਿੱਲੀ ਦੀਆਂ ਸਰਹੱਦਾਂ ’ਤੇ ਲਾਮਬੰਦ ਹੋਣਗੇ। 28 ਨਵੰਬਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਵਿਸ਼ਾਲ ਕਿਸਾਨ-ਮਜ਼ਦੂਰ ਮਹਾਪੰਚਾਇਤ ਸੰਯੁਕਤ ਸ਼ੇਤਕਾਰੀ ਕਾਮਗਾਰ ਮੋਰਚਾ ਦੇ ਬੈਨਰ ਹੋਵੇਗੀ।
ਇਹ ਵੀ ਪੜ੍ਹੋ: Malala Yousafzai's Marriage: ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਵਿਆਹ ਦੇ ਬੰਧਨ 'ਚ ਬੱਝੀ, ਖੁਦ ਸ਼ੇਅਰ ਕੀਤੀ ਵਿਆਹ ਦੀਆਂ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin