(Source: ECI/ABP News/ABP Majha)
ਸੰਯੁਕਤ ਕਿਸਾਨ ਮੋਰਚੇ ਵੱਲੋਂ 19 ਨਵੰਬਰ ਨੂੰ ‘ਫ਼ਤਹਿ ਦਿਵਸ’ ਵਜੋਂ ਮਨਾਉਣ ਦਾ ਐਲਾਨ
Farmer meeting: ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ।
Farmer meeting: ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਜਿਵੇਂ ਕਿ ਦਿੱਲੀ ਦੀਆਂ ਬਰੂਹਾਂ ਤੇ ਚੱਲੇ ਕਿਸਾਨ ਅੰਦੋਲਨ ਨੂੰ ਖਤਮ ਹੋਏ ਇੱਕ ਸਾਲ ਹੋਣ ਜਾ ਰਹੇ ਹਨ ਅਤੇ ਕੇਂਦਰ ਸਰਕਾਰ ਵਲੋਂ ਮੋਰਚੇ ਨਾਲ ਕੀਤੇ ਗਏ ਸਮਝੌਤੇ ਵਾਲੇ ਜਿਆਦਾਤਰ ਵਾਅਦੇ ਹੁਣ ਵੀ ਪੂਰੇ ਨਹੀਂ ਹੋਏ ਹੈ। ਇਸ ਤੱਥ ਨੂੰ ਕੇਂਦਰ ਵਿੱਚ ਰੱਖਦੇ ਹੋਏ ਅੱਜ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੇ ਅੱਗੇ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ।
ਪਿੱਛਲੇ ਸਾਲ 19 ਨਵੰਬਰ ਨੂੰ ਪ੍ਰਧਾਨਮੰਤਰੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਕੀਤੀ ਸੀ ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਇਹ ਫੈਸਲਾ ਕੀਤਾ ਹੈ ਕਿ ਇਸ ਦਿਨ ਨੂੰ ਫਤਿਹ ਦਿਵਸ ਵਜੋਂ ਮਨਾਇਆ ਜਾਏਗਾ।
26 ਨਵੰਬਰ 2020 ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਤਹਿਤ ਲੱਖਾਂ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋਏ ਸੀ। ਸੰਯੁਕਤ ਮੋਰਚੇ ਦਾ ਫੈਸਲਾ ਹੈ ਕਿ ਆਉਣ ਵਾਲੇ 26 ਨਵੰਬਰ ਨੂੰ ਹਰ ਸੂਬੇ ਦੇ ਰਾਜਭਵਨ ਵੱਲ ਨੂੰ ਮਾਰਚ ਕੀਤੇ ਜਾਣਗੇ ਅਤੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਹਨਾਂ ਮੰਗ ਪੱਤਰਾਂ ਵਿੱਚ ਸਯੁੰਕਤ ਕਿਸਾਨ ਮੋਰਚੇ ਦੀਆਂ ਕੇਂਦਰੀ ਮੰਗਾ ਦੇ ਨਾਲ ਨਾਲ ਉਸ ਸੂਬੇ ਦੀਆਂ ਮੰਗਾਂ ਵੀ ਹੋਣਗੀਆਂ।
11 ਦਸੰਬਰ 2021 ਨੂੰ ਜਿੱਤ ਤੋਂ ਬਾਅਦ ਕਿਸਾਨ ਵਾਪਸ ਪਿੰਡਾਂ ਵੱਲ ਨੂੰ ਫ਼ਤਹਿ ਮਾਰਚ ਕਰਦਿਆਂ ਵਾਪਸ ਗਏ ਸੀ। ਆਉਣ ਵਾਲੇ 11 ਦਸੰਬਰ ਨੂੰ ਮੋਰਚੇ ਦੀ ਜਿੱਤ ਵਾਲਾ ਦਿਨ ਮਨਾਇਆ ਜਾਏਗਾ ਅਤੇ 1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 8 ਦਸੰਬਰ 2022 ਨੂੰ ਹੋਵੇਗੀ ਜਿਸ ਵਿੱਚ ਅੰਦੋਲਨ ਦੇ ਅਗਲੇ ਪੜਾਅ ਦ ਫੈਸਲਾ ਅਤੇ ਐਲਾਨ ਕੀਤਾ ਜਾਵੇਗਾ। ਉਸ ਮੀਟਿੰਗ ਵਿੱਚ “ਕਰਜ਼ਾ ਮੁਕਤੀ – ਪੂਰਾ ਮੁੱਲ / MSP ਦੀ ਗਾਰੰਟੀ” ਲਈ ਸੰਘਰਸ਼ ਦੀ ਤਿਆਰੀ ਦਾ ਵੇਰਵਾ ਦਿੱਤਾ ਜਾਵੇਗਾ।
ਅੱਜ ਦੀ ਮੀਟਿੰਗ ਵਿੱਚ 70 ਤੋਂ ਵੱਧ ਆਗੂ ਹਾਜ਼ਿਰ ਰਹੇ। ਮੀਟਿੰਗ ਦੀ ਪ੍ਰਧਾਨਗੀ ਬੂਟਾ ਸਿੰਘ ਬੁਰਜਗਿਲ, ਰਮਿੰਦਰ ਸਿੰਘ ਪਟਿਆਲਾ ਅਤੇ ਜਗਤਾਰ ਸਿੰਘ ਬਾਜਵਾ ਨੇ ਕੀਤੀ।